ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦਰਸ਼ਨੀ ਡਿਓਢੀ ਦੀ ਬੇਸਮੈਂਟ ’ਤੇ ਲੈਂਟਰ ਪਾਇਆ
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਓਢੀ ਦੇ ਬਾਹਰ ਸੰਗਤਾਂ ਦੀ ਸਹੂਲਤ ਲਈ ਬਣਾਈ ਜਾ ਰਹੀ ਪਾਰਕਿੰਗ ਅਤੇ ਜੋੜਾ ਘਰ ਦੀ ਬੇਸਮੈਂਟ ਉਪਰ ਲੈਂਟਰ ਪਾਉਣ ਦੀ ਸੇਵਾ ਕੀਤੀ ਗਈ। ਇਸ ਮੌਕੇ ਕਾਰ ਸੇਵਾ ਵਾਲੇ ਡੇਰਾ ਤਰਨ ਤਾਰਨ ਦੇ ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਓਢੀ ਦੇ ਬਾਹਰ ਸੰਗਤਾਂ ਦੀ ਸਹੂਲਤ ਲਈ ਬਣਾਈ ਜਾ ਰਹੀ ਪਾਰਕਿੰਗ ਅਤੇ ਜੋੜਾ ਘਰ ਦੀ ਬੇਸਮੈਂਟ ਉਪਰ ਲੈਂਟਰ ਪਾਉਣ ਦੀ ਸੇਵਾ ਕੀਤੀ ਗਈ। ਇਸ ਮੌਕੇ ਕਾਰ ਸੇਵਾ ਵਾਲੇ ਡੇਰਾ ਤਰਨ ਤਾਰਨ ਦੇ ਬਾਬਾ ਜਗਤਾਰ ਸਿੰਘ, ਬਾਬਾ ਮਹਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਲੈਂਟਰ ਪਾਉਣ ਦੀ ਸੇਵਾ ਤੋਂ ਪਹਿਲਾਂ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਲੋਂ ਅਰਦਾਸ ਕੀਤੀ ਗਈ ਉਪਰੰਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪਹੁੰਚ ਕੇ ਲੈਂਟਰ ਪਾਉਣ ਦੀ ਸੇਵਾ ਕੀਤੀ ਗਈ ਅਤੇ ਆਪਣੇ ਸਿਰਾਂ ਉਪਰ ਬਾਲਟਿਆਂ ਨੂੰ ਢੋਹਿਆ ਗਿਆ। ਇਥੇ ਦੱਸਣਾ ਬਣਦਾ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ ਵਿਚ ਸ਼ੁਸ਼ੋਭਿਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਰੋਜਾਨਾਂ ਸ਼ਰਧਾਲੂ ਆਉਂਦੇ ਹਨ ਅਤੇ ਦੋ ਪਹੀਆਂ ਵਾਹਨਾਂ ਉਪਰ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਰਕਿੰਗ ਸੰਬੰਧੀ ਵੱਡੀ ਮੁਸ਼ਕਿਲ ਪੇਸ਼ ਆਉਂਦੀ ਸੀ ਕਿਉਂਕਿ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਮੁੱਖ ਦੁਆਰ ਵਾਲਾ ਪਾਸਾ ਬਾਜ਼ਾਰ ਵਿਚ ਹੈ ਅਤੇ ਬਾਜ਼ਾਰ ਤੰਗ ਹੋਣ ਕਾਰਨ ਵਾਹਨਾਂ ਨੂੰ ਲਗਾਉਣ ਲੱਗਿਆ ਸੰਗਤਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਸੀ। ਜਿਸ ਨੂੰ ਦੇਖਦਿਆਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਦੀ ਸਹੂਲਤ ਲਈ ਇਥੇ ਬੇਸਮੈਂਟ ਵਿਚ ਪਾਰਕਿੰਗ ਦਾ ਨਿਰਮਾਣ ਅਤੇ ਜੋੜਾ ਘਰ ਬਣਾਉਣ ਲਈ ਸੇਵਾ ਆਰੰਭ ਕਰਨ ਦਾ ਉਦਘਾਟਨ ਕਰਕੇ ਇਹ ਸੇਵਾ ਕਾਰ ਸੇਵਾ ਵਾਲਾ ਬਾਬਾ ਜਗਤਾਰ ਸਿੰਘ ਨੂੰ ਸੌਂਪੀ ਗਈ ਸੀ, ਜਿਨ੍ਹਾਂ ਵਲੋਂ ਪਿਛਲੇ ਮਹੀਨਿਆਂ ਤੋਂ ਬੇਸਮੈਂਟ ਵਿਚ ਪਾਰਕਿੰਗ ਬਣਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ ਅਤੇ ਬੇਸਮੈਂਟ ਉਪਰ ਲੈਂਟਰ ਪਾਇਆ ਗਿਆ ਹੈ।