31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਹੈਰੋਇਨ ਦਾ ਸੇਵਨ ਕਰਦੇ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਵਿਅਕਤੀ ਕਾਬੂ

ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਹੈਰੋਇਨ ਦਾ ਸੇਵਨ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਨਾਜਾਇਜ਼ ਸ਼ਰਾਬ ਸਮੇਤ ਵੀ ਇਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 31-10-2026
ਤਰਨ ਤਾਰਨ, 30 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਹੈਰੋਇਨ ਦਾ ਸੇਵਨ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਦਕਿ ਨਾਜਾਇਜ਼ ਸ਼ਰਾਬ ਸਮੇਤ ਵੀ ਇਕ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੰਡੀ ਘਰਿਆਲਾ ਤੋਂ ਦੀਦਾਰ ਸਿੰਘ ਪੁੱਤਰ ਚਿਮਨ ਲਾਲ ਵਾਸੀ ਘਰਿਆਲਾ, ਸ਼ੇਰੂ ਪੁੱਤਰ ਦਲਬੀਰ ਸਿੰਘ ਵਾਸੀ ਘਰਿਆਲਾ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂਂ ਲਾਈਟਰ, ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਪਿੰਡ ਵਲਟੋਹਾ ਤੋਂ ਜਿਉਣ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਤੂਤ, ਜੱਜਪਾਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਦਾਸੂਵਾਲ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਇਕ ਸਿਲਵਰ ਪੰਨੀ, 2 ਕਰੰਸੀ ਨੋਟ 10 ਰੁਪਏ, 1 ਲਾਈਟਰ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਜਸਪਾਲ ਸਿੰਘ ਨੇ ਨਾਕਾਬੰਦੀ ਦੌਰਾਨ ਬਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਜਸਬੀਰ ਸਿੰਘ ਵਾਸੀ ਪਹੂਵਿੰਡ ਨੂੰ ਕਾਬੂ ਕਰਕੇ ਉਸ ਪਾਸੋਂ ਬਰਾਮਦ ਕੈਨ ਵਿਚੋਂ 40 ਬੋਤਲਾਂ ਨਾਜਾਇਜ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ 5 ਲੱਖ 10 ਹਜ਼ਾਰ ਦੀ ਠੱਗੀ ਮਾਰਨ ’ਤੇ ਚਾਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਦਰਸ਼ਨੀ ਡਿਓਢੀ ਦੀ ਬੇਸਮੈਂਟ ’ਤੇ ਲੈਂਟਰ ਪਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।