01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਦੁਨੀਆ ਦਾ ਸਭ ਤੋਂ ਵੱਡਾ ਦੁੱਖ ਪਿਤਾ ਵਲੋਂ ਪੁੱਤਰ ਦੀ ਅਰਥੀ ਨੂੰ ਮੋਢਾ ਦੇਣਾ ਹੈ - ਭਰੋਵਾਲ

ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਆਪਣੇ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕਾਹਲਵਾਂ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਨੌਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕੁਲਦੀਪ ਸਿੰਘ ਦੇ ਪਿਤਾ ਨਿਰਵੈਲ ਸਿੰਘ ਅਤੇ ਚਾਚਾ ਡਾ.

ਅਜੀਤ ਡੈਸਕ 01-11-2026
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)– ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਆਪਣੇ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕਾਹਲਵਾਂ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਨੌਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕੁਲਦੀਪ ਸਿੰਘ ਦੇ ਪਿਤਾ ਨਿਰਵੈਲ ਸਿੰਘ ਅਤੇ ਚਾਚਾ ਡਾ. ਰਛਪਾਲ ਸਿੰਘ ਨਾਲ ਮੁਲਾਕਾਤ ਕਰਦਿਆਂ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ’ਤੇ ਦਿਲਾਸਾ ਦਿੱਤਾ। ਇਸ ਮੌਕੇ ਗੱਲਬਾਤ ਕਰਦਿਆਂ ਭਰੋਵਾਲ ਨੇ ਕਿਹਾ ਕਿ ਜਵਾਨ ਪੁੱਤਰ ਦੀ ਮੌਤ ਮਾਪਿਆਂ ਲਈ ਅਜਿਹਾ ਸਦਮਾ ਹੁੰਦੀ ਹੈ, ਜਿਸ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ। ਮਾਪੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਸਾਰੀ ਉਮਰ ਮਿਹਨਤ ਕਰਦੇ ਹਨ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਲਈ ਅਨੇਕਾਂ ਸੁਪਨੇ ਸਜਾਉਂਦੇ ਹਨ, ਪਰ ਜਦੋਂ ਬੁਢਾਪੇ ਦਾ ਸਹਾਰਾ ਬਣਨ ਵਾਲਾ ਪੁੱਤਰ ਹੀ ਅਚਾਨਕ ਵਿਛੋੜਾ ਦੇ ਜਾਵੇ ਤਾਂ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦਾ ਸਭ ਤੋਂ ਵੱਡਾ ਦੁੱਖ ਇੱਕ ਪਿਤਾ ਲਈ ਆਪਣੇ ਜਵਾਨ ਪੁੱਤਰ ਦੀ ਅਰਥੀ ਨੂੰ ਮੋਢਾ ਦੇਣਾ ਹੈ। ਭਰੋਵਾਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ। ਇਸ ਮੌਕੇ ਸਰਕਲ ਪ੍ਰਧਾਨ ਖੁਸਪਿੰਦਰ ਸਿੰਘ ਬ੍ਰਹਮਪੁਰਾ, ਮੀਤ ਪ੍ਰਧਾਨ ਨਿਸ਼ਾਨ ਸਿੰਘ, ਭੁਪਿੰਦਰ ਸਿੰਘ ਚਤਰੱਥ, ਲਵਪ੍ਰੀਤ ਸਿੰਘ ਛਾਪੜੀਸਾਹਿਬ, ਰਣਜੀਤ ਸਿੰਘ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਦੀ ਮਿਸਾਲ ਬਣਿਆ ਪਿੰਡ ਸਭਰਾ ਦਾ ਅਗਾਂਹਵਧੂ ਕਿਸਾਨ ਰਛਪਾਲ ਸਿੰਘ ਅਗਲੀ ਖ਼ਬਰ ਬ੍ਰਿਟਿਸ਼ ਕੋਲੰਬੀਆ ਦੇ ਜੰਗਲੀ ਪੰਛੀਆਂ ਦੀਆਂ ਮੌਤਾਂ ਨੇ ਵਧਾਈ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।