02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਲੈ ਕੇ ਰਾਜਬੀਰ ਸਿੰਘ ਭੁੱਲਰ ਵਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ, ਕਾਂਗਰਸੀ ਵਰਕਰਾਂ ਨੂੰ ਕੀਤਾ ਲਾਮਬੰਦ

ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਹਲਕਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 02-11-2026
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਵਲੋਂ ਹਲਕਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਰਾਜਬੀਰ ਸਿੰਘ ਭੁੱਲਰ ਨੇ ਹਲਕਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਕਾਂਗਰਸੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ। ਪਿੰਡ ਰਾਮ ਰੌਣੀ ਵਿਖੇ ਸਰਪੰਚ ਸਕੱਤਰ ਸਿੰਘ ਦੇ ਗ੍ਰਹਿ ਵਿਖੇ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਫੇਰੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਵਿਚਾਰ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੀਤੀ ਜਾ ਰਹੀ ਆਵਾਜ਼ ਬੁਲੰਦ ਕਰਨ ਦੀ ਮੁਹਿੰਮ ਨੇ ਕਾਂਗਰਸੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਕਾਂਗਰਸ ਪਾਰਟੀ ਦੀ ਏਕਤਾ, ਮਜ਼ਬੂਤੀ ਅਤੇ ਲੋਕਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਪਿੰਡ ਪੰਡੋਰੀ ਰੋਮਾਣਾ ਅਤੇ ਪੰਡੋਰੀ ਸਿੱਧਵਾਂ ਵਿਖੇ ਵੀ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਰਾਜਬੀਰ ਸਿੰਘ ਭੁੱਲਰ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਆਪਣੇ ਸਾਥੀਆਂ ਸਮੇਤ ਸੰਗਰੂਰ ਰੈਲੀ ਵਿਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਿੰਡ ਪੱਧਰ ’ਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜ਼ਿਲ੍ਹਾ ਤਰਨ ਤਾਰਨ ਤੋਂ ਕਾਂਗਰਸੀਆਂ ਦੀ ਵੱਡੀ ਸ਼ਮੂਲੀਅਤ ਸੰਗਰੂਰ ਰੈਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਏਗੀ। ਇਸ ਮੌਕੇ ਸਰਪੰਚ ਸਕੱਤਰ ਸਿੰਘ ਰਾਮਰੌਣੀ, ਖੁਸ਼ਵੰਤ ਸਿੰਘ ਮੱਲ੍ਹੀ ਸਰਪੰਚ, ਰਣਜੀਤ ਸਿੰਘ ਰਾਣਾ ਮੱਝੂਪੁਰ, ਸਰਪੰਚ ਹੈਪੀ ਬਾਲੇਚੱਕ, ਪ੍ਰਦੀਪ ਸਿੰਘ ਕੋਟ ਦਸੰਧੀ ਮੱਲ, ਬਲਵਿੰਦਰ ਸਿੰਘ ਬਿੱਲਾ ਮਾਲੂਵਾਲ, ਡਾ. ਬੱਬੂ ਪੰਜਵੜ, ਗੁਰਭੇਜ ਸਿੰਘ ਝਾਮਕਾ, ਸਿਮਰਨ ਸਿੰਘ ਪੰਜਵੜ, ਬੰਟੀ ਦੋਬਲੀਆਂ, ਮੰਗਲ ਸਿੰਘ ਮਾਲੂਵਾਲ, ਅੰਗਰੇਜ਼ ਸਿੰਘ ਖੱਬੇ ਏ.ਬੀ.ਟੀ.ਸੀ. ਟਰਾਂਸਪੋਰਟ ਵਾਲੇ, ਗੋਲਡੀ ਸਿੱਧੂ, ਲਵਲੀ ਪੰਡੋਰੀ ਸਿੱਧਵਾਂ, ਸੇਵਾ ਮੁਕਤ ਐੱਸ.ਪੀ. ਬਲਰਾਜ ਸਿੰਘ ਸਿੱਧੂ, ਚਮਕੌਰ ਪੰਡੋਰੀ ਰਣ ਸਿੰਘ, ਵਿੱਕੀ ਸਿੱਧੂ, ਜਸ਼ਨ ਪੰਡੋਰੀ ਸਿੱਧਵਾਂ, ਗੁਰਜੀਤ ਸਿੰਘ ਮੁਰਾਦਪੁਰਾ, ਹੀਰਾ ਸਿੰਘ ਮੱਲੀ, ਰਿੰਕੂ ਪੰਡੋਰੀ ਸਿੱਧਵਾਂ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਮੱਸਾ ਸਿੰਘ ਪੰਡੋਰੀ ਰੋਮਾਣਾ, ਗੋਰਾ ਵਪਾਰੀ ਪੰਡੋਰੀ ਰੋਮਾਣਾ, ਡਾ. ਜਗੀਰ ਸਿੰਘ ਪੰਡੋਰੀ ਰੋਮਾਣਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਫੁੱਟਬਾਲ ਮੁਕਾਬਲਿਆਂ ਵਿਚ ਰ... ਅਗਲੀ ਖ਼ਬਰ ਹੈਰੋਇਨ ਸੇਵਨ ਕਰਦੇ ਜ਼ਿਲ੍ਹਾ ਪੁਲਿਸ ਵਲੋਂ 12 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।