ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਫੁੱਟਬਾਲ ਮੁਕਾਬਲਿਆਂ ਵਿਚ ਰਹੇ ਜੇਤੂ
ਗੋਇੰਦਵਾਲ ਸਾਹਿਬ, 1 ਨਵੰਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਦੀਆਂ ਖੇਡਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਹੋਏ ਟੀਮ ਗੇਮਾਂ ਦੇ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀਆਂ ਫੁੱਟਬਾਲ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਦੀ ਅਗਵਾਈ ਹੇਠ ਗੁਰੂ ਅਰਜਨ ਦੇਵ ਸਟੇਡੀਅਮ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਏ ਮੁਕਾਬਲਿਆਂ ਵਿਚ ਅੰਡਰ-17 ਲੜਕਿਆਂ ਦੀ ਟੀਮ ਨੇ ਦੂਜਾ, ਜਦਕਿ ਅੰਡਰ-14 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।
ਅਜੀਤ ਡੈਸਕ
02-11-2026