02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਇਕ ਵਿਅਕਤੀ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ, ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)–ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ’ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.

ਅਜੀਤ ਡੈਸਕ 02-11-2026
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)–ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ’ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਕਾਸ਼ਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਝਬਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 4 ਅਕਤੂਬਰ ਨੂੰ ਉਹ ਰਾਤ ਸਮੇਂ ਕਿਸੇ ਕੰਮ ਕਾਰ ਤੋਂ ਆਪਣੇ ਘਰ ਗਲੀ ਵਿਚ ਦੀ ਆ ਰਿਹਾ ਸੀ। ਜਦ ਉਹ ਕਸ਼ਮੀਰ ਸਿੰਘ ਦੀ ਹਵੇਲੀ ਲਾਗੇ ਪੁੱਜਾ ਤਾਂ ਪਹਿਲਾਂ ਹੀ ਉਥੇ ਵਿੱਕੀ ਤੇ ਰਵੀ ਪੁੱਤਰਾਨ ਕਸ਼ਮੀਰ, ਸ਼ਾਮੂ ਪੁੱਤਰ ਕੁੰਦਣ ਸਿੰਘ, ਵਿਸ਼ਾਲ ਸਿੰਘ ਪੁੱਤਰ ਸਾਹਿਬ ਸਿੰਘ ਵਾਸੀਆਨ ਝਬਾਲ ਕਲਾਂ ਤੇ ਭਿੰਦਾ ਵਾਸੀ ਲਾਖਣਾ ਇਕਸਲਾਹ ਹੋ ਕੇ ਮੌਜੂਦ ਸੀ ਤਾਂ ਉਨ੍ਹਾਂ ਵਿਚੋਂ ਵਿੱਕੀ ਨੇ ਲਲਕਾਰਾ ਮਾਰਿਆ ਕਿ ਫੜ ਲਓ ਇਸ ਨੂੰ ਸਾਡੇ ਨਾਲ ਲੜਾਈ ਝਗੜਾ ਕਰਨ ਦਾ ਮਜਾ ਚਖਾ ਦਿਓ ਤਾਂ ਉਕਤ ਵਿਅਕਤੀਆਂ ਵਿਚੋਂ ਭਿੰਦਾ ਵਾਸੀ ਲਾਖਣਾ ਨੇ ਆਪਣੀ ਡੱਬ ਵਿਚੋਂ ਪਿਸਤੌਲ ਕੱਢ ਕੇ ਮਾਰ ਦੇਣ ਦੀ ਨੀਅਤ ਨਾਲ ਮੇਰੇ ’ਤੇ ਸਿੱਧੀ ਗੋਲੀ ਚਲਾਈ, ਜੋ ਉਸ ਦੇ ਪੇਟ ਦੇ ਧੁੰਨੀ ਲਾਗੇ ਖੱਬੇ ਪਾਸੇ ਵੱਜ ਕੇ ਉਸ ਦੇ ਲੱਕ ਵਿਚ ਆਰ ਪਾਰ ਹੋ ਗਈ ਤੇ ਉਹ ਉਥੇ ਹੀ ਡਿੱਗ ਪਿਆ। ਏਨੇ ਚਿਰ ਨੂੰ ਗਲੀ ਵਿਚ ਰੌਲਾ ਪੈ ਗਿਆ ਅਤੇ ਉਕਤ ਹਮਲਾਵਰ ਮੌਕੇ ਤੋਂ ਆਪਣੇ ਹਥਿਆਰਾਂ ਸਮੇਤ ਭੱਜ ਗਏ। ਉਹ ਮਿਤੀ 17 ਅਕਤੂਬਰ ਤੱਕ ਤਰਨ ਤਾਰਨ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਰਿਹਾ। ਇਸ ਸੰਬੰਧੀ ਥਾਣਾ ਝਬਾਲ ਵਿਖੇ ਉਕਤ ਹਮਲਾਵਰਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਧਾਇਕ ਸਰਵਣ ਸਿੰਘ ਧੁੰਨ ਨੂੰ ਟਿਕਟ ਮਿਲਣ ਦੀ ਖ਼ੁਸ਼ੀ ’ਚ ਖੇਮਕਰਨ ’ਚ ਲੱਡੂ ਵੰਡੇ ਅਗਲੀ ਖ਼ਬਰ ਮਾਨ ਸਰਕਾਰ ਨੇ ਕੰਮਾਂ ਰਾਹੀਂ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ-‘ਆਪ’ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।