02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਪ੍ਰਾਪਤ

ਗੋਇੰਦਵਾਲ ਸਾਹਿਬ, 1 ਨਵੰਬਰ (ਸਕੱਤਰ ਸਿੰਘ ਅਟਵਾਲ)–ਗੁਰਬਾਣੀ ਦਾ ਸ਼ਬਦ ਕੀਰਤਨ ਮਨੁੱਖੀ ਮਨ ਨੂੰ ਸ਼ਾਂਤੀ, ਆਤਮਿਕ ਆਨੰਦ ਤੇ ਜੀਵਨ ਨੂੰ ਸਹੀ ਸੇਧ ਪ੍ਰਦਾਨ ਕਰਨ ਵਾਲੀ ਅਨਮੋਲ ਦਾਤ ਹੈ। ਸ਼ਬਦ ਗਾਇਨ ਰਾਹੀਂ ਇਸ ਪਾਵਨ ਵਿਰਸੇ ਨਾਲ ਜੁੜਨ ਅਤੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲੇ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਧਾਰਮਿਕ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।

ਅਜੀਤ ਡੈਸਕ 02-11-2026
ਗੋਇੰਦਵਾਲ ਸਾਹਿਬ, 1 ਨਵੰਬਰ (ਸਕੱਤਰ ਸਿੰਘ ਅਟਵਾਲ)–ਗੁਰਬਾਣੀ ਦਾ ਸ਼ਬਦ ਕੀਰਤਨ ਮਨੁੱਖੀ ਮਨ ਨੂੰ ਸ਼ਾਂਤੀ, ਆਤਮਿਕ ਆਨੰਦ ਤੇ ਜੀਵਨ ਨੂੰ ਸਹੀ ਸੇਧ ਪ੍ਰਦਾਨ ਕਰਨ ਵਾਲੀ ਅਨਮੋਲ ਦਾਤ ਹੈ। ਸ਼ਬਦ ਗਾਇਨ ਰਾਹੀਂ ਇਸ ਪਾਵਨ ਵਿਰਸੇ ਨਾਲ ਜੁੜਨ ਅਤੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲੇ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਪੰਜਾਬ ਪੱਧਰੀ ਧਾਰਮਿਕ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਈ ਜਾ ਰਹੀ ਸ਼ਬਦ ਗਾਇਨ ਪ੍ਰਤਿਯੋਗਤਾ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲਗਭਗ 41 ਸਕੂਲਾਂ ਨੇ ਭਾਗ ਲਿਆ। ਇਸ ਮੁਕਾਬਲੇ ਵਿਚ ਇੰਸਟੀਚਿਊਟ ਦੀ ਟੀਮ ਨੇ ਆਪਣੀ ਸਾਂਝੀ ਮਿਹਨਤ ਅਤੇ ਸ਼ਬਦ ਗਾਇਨ ਪ੍ਰਤੀ ਸਮਰਪਣ ਦੇ ਸਦਕਾ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮਾਣਮੱਤੀ ਪ੍ਰਾਪਤੀ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਯੁਵਰਾਜ ਸਿੰਘ, ਸਪੁੱਤਰ ਕੁਲਦੀਪ ਸਿੰਘ ਨੌਵੀਂ ਜਮਾਤ ਦੀ ਵਿਦਿਆਰਥਣ ਤਨਵੀਰ ਕੌਰ ਸਪੁੱਤਰੀ ਵਰਿੰਦਰ ਸਿੰਘ, ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਮਹਿਕਦੀਪ ਕੌਰ ਸਪੁੱਤਰੀ ਮਨਜੀਤ ਸਿੰਘ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਸਪੁੱਤਰੀ ਹਰਜਿੰਦਰ ਸਿੰਘ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਹਰਮਨਦੀਪ ਸਿੰਘ ਸਪੁੱਤਰ ਰਘਬੀਰ ਸਿੰਘ ਅਤੇ ਦਸਵੀਂ ਜਮਾਤ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਸਪੁੱਤਰੀ ਕੁਲਵੰਤ ਸਿੰਘ ਨੇ ਆਪਣੀ ਭਾਗੀਦਾਰੀ ਰਾਹੀਂ ਅਹਿਮ ਯੋਗਦਾਨ ਪਾਇਆ। ਵਿਦਿਆਰਥੀਆਂ ਦੀ ਇਹ ਪ੍ਰਾਪਤੀ ਗੁਰਬਾਣੀ ਨਾਲ ਜੁੜਾਅ, ਸੰਗੀਤਕ ਰੁਚੀ, ਸਮੂਹਿਕ ਸੁਰਤਾਲ ਅਤੇ ਨਿਰੰਤਰ ਅਭਿਆਸ ਦਾ ਸੁੰਦਰ ਪ੍ਰਗਟਾਵਾ ਹੈ। ਵਿਦਿਆਰਥੀਆਂ ਨੂੰ ਤਿਆਰੀ ਕਰਾਉਣ ਵਾਲੇ ਮਾਹਿਰ ਸੰਗੀਤ ਅਧਿਆਪਕ ਹਰਜੀਤ ਸਿੰਘ ਅਤੇ ਪ੍ਰਭਜੋਤ ਸਿੰਘ ਵੱਲੋਂ ਸ਼ਬਦ ਗਾਇਨ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਦੀ ਮਹੱਤਤਾ ਸਮਝਣ ਅਤੇ ਗੁਰਬਾਣੀ ਦੀ ਪਾਵਨ ਬਾਣੀ ਨਾਲ ਡੂੰਘੀ ਸਾਂਝ ਪਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ। ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਪੰਜਾਬ ਦੇ 41 ਸਕੂਲਾਂ ਵਿਚੋਂ ਦੂਜਾ ਸਥਾਨ ਹਾਸਲ ਕਰਨਾ ਸੰਸਥਾ ਲਈ ਮਾਣ ਵਾਲੀ ਗੱਲ ਹੈ। ਇਹ ਸਫ਼ਲਤਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੇ ਨਾਲ-ਨਾਲ ਗੁਰਮਤਿ ਸਿੱਖਿਆ ਅਤੇ ਸਿੱਖੀ ਵਿਰਸੇ ਦੀ ਸੰਭਾਲ ਪ੍ਰਤੀ ਉਨ੍ਹਾਂ ਦੀ ਰੁਚੀ ਨੂੰ ਵੀ ਦਰਸਾਉਂਦੀ ਹੈ।
ਪਿਛਲੀ ਖ਼ਬਰ ਕਿਸਾਨਾਂ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਜਾਰੀ ਅਗਲੀ ਖ਼ਬਰ ਵਿਧਾਇਕ ਸਰਵਣ ਸਿੰਘ ਧੁੰਨ ਨੂੰ ਟਿਕਟ ਮਿਲਣ ਦੀ ਖ਼ੁਸ਼ੀ ’ਚ ਖੇਮਕਰਨ ’ਚ ਲੱਡੂ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।