ਮੋਟਰਸਾਈਕਲ ਨਾਲ ਟੱਕਰ ਮਾਰ ਕੇ ਕੀਤਾ ਜ਼ਖ਼ਮੀ
ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)—ਗਲਤ ਪਾਸੇ ਤੋਂ ਮੋਟਰਸਾਈਕਲ ਲਿਆ ਕੇ ਟੱਕਰ ਮਾਰਨ ਕਾਰਨ ਵਿਅਕਤੀ ਨੂੰ ਜ਼ਖਮੀ ਕਰਨ ’ਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਵਲੋਂ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਗੁਰਭੇਜ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਭਿੱਖੀਵਿੰਡ ਨੇ ਆਪਣਾ ਮੋਟਰਸਾਈਕਲ ਗਲਤ ਪਾਸੇ ਤੋਂ ਲਿਆ ਕੇ ਉਸ ਦੇ ਮੋਟਰਸਾਈਕਲ ਵਿਚ ਮਾਰ ਦਿੱਤਾ, ਜਿਸ ਕਾਰਨ ਉਹ ਡਿੱਗ ਗਿਆ ਅਤੇ ਉਸ ਦੇ ਕਾਫੀ ਸੱਟਾਂ ਲੱਗੀਆਂ ਅਤੇ ਉਸ ਦੇ ਮੋਟਰਸਾਈਕਲ ਦਾ ਕਾਫੀ ਨੁਕਸਾਨ ਹੋ ਗਿਆ।
ਅਜੀਤ ਡੈਸਕ
02-11-2026