03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਹਰਮੀਤ ਸਿੰਘ ਸੰਧੂ ਨੂੰ ਟਿਕਣ ਮਿਲਣ ਤੇ ‘ਆਪ’ ਆਗੂਆਂ ਨੇ ਮਨਾਈ ਖੁਸ਼ੀ

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ ਵਿਚ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਟਿਕਟ ਦੇਣ ’ਤੇ ਹਲਕੇ ਦੇ ਆਮ ਆਦਮੀ ਪਾਰਟੀ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵਰਕਰਾਂ ਵਿਚ ਖੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ਚਾਰ ਖੰਭਾ ਚੌਂਕ ਤਰਨ ਤਾਰਨ ਵਿਖੇ ਕੌਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਦੀ ਅਗਵਾਈ ਵਿਚ ਇਕੱਠੇ ਹੋਏ ‘ਆਪ’ ਆਗੂਆਂ ਵਲੋਂ ਖੁਸ਼ੀ ਵਿਚ ਭੰਗੜੇ ਪਾਏ ਗਏ ਅਤੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਵਧਾਈ ਦਿੱਤੀ ਗਈ।

ਅਜੀਤ ਡੈਸਕ 03-11-2026
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ ਵਿਚ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਟਿਕਟ ਦੇਣ ’ਤੇ ਹਲਕੇ ਦੇ ਆਮ ਆਦਮੀ ਪਾਰਟੀ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵਰਕਰਾਂ ਵਿਚ ਖੁਸ਼ੀ ਵਿਚ ਲੱਡੂ ਵੰਡੇ ਗਏ। ਇਸ ਮੌਕੇ ਚਾਰ ਖੰਭਾ ਚੌਂਕ ਤਰਨ ਤਾਰਨ ਵਿਖੇ ਕੌਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਦੀ ਅਗਵਾਈ ਵਿਚ ਇਕੱਠੇ ਹੋਏ ‘ਆਪ’ ਆਗੂਆਂ ਵਲੋਂ ਖੁਸ਼ੀ ਵਿਚ ਭੰਗੜੇ ਪਾਏ ਗਏ ਅਤੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਵਧਾਈ ਦਿੱਤੀ ਗਈ। ਲਾਲੀ ਵਸੀਕਾ ਨੇ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਬਹੁਤ ਹੀ ਇਮਾਨਦਾਰ ਅਤੇ ਧਾਕੜ ਨੇਤਾ ਹਨ, ਜਿਨ੍ਹਾਂ ਨੇ ਵਿਧਾਇਕ ਦੇ ਤੌਰ ’ਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਇਆ ਹੈ ਅਤੇ ਉਹ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਹਰਮੀਤ ਸਿੰਘ ਸੰਧੂ ਤਰਨ ਤਾਰਨ ਹਲਕੇ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਦੁਬਾਰਾ ਵਿਧਾਇਕ ਬਨਣਗੇ। ਇਸ ਮੌਕੇ ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਰੁਪਿੰਦਰ ਕੌਰ ਸੰਧੂ, ਕੌਂਸਲਰ ਸੁਰਿੰਦਰ ਸਿੰਘ ਮੱਲੀ, ਕੌਂਸਲਰ ਯਾਦਵਿੰਦਰ ਸਿੰਘ ਯਾਦੂ, ਕੌਂਸਲਰ ਨਰਿੰਦਰ ਸਿੰਘ ਨਾਗੀ, ਕਮਲੇਸ਼ ਚੌਧਰੀ, ਮਾਨ ਸਿੰਘ, ਕੌਂਸਲਰ ਸੂਰਜ ਸ਼ਰਮਾ, ਜਰਨੈਲ ਸਿੰਘ ਸਿਲੰਡਰਾਂ ਵਾਲਾ, ਗੁਰਪ੍ਰੀਤ ਸਿੰਘ ਗੋਲਡੀ, ਹਰਭੇਜ ਸਿੰਘ, ਜਰਨਲ ਸਕੱਤਰ ਅੰਜੂ ਸ਼ਰਮਾ, ਅਮਰਜੀਤ ਸਿੰਘ, ਅਮਰਜੀਤ ਸਿੰਘ ਲਾਡਾ, ਡਾਕਟਰ ਐਨ.ਪੀ ਸਿੰਘ,, ਗੁਰਦੇਵ ਸਿੰਘ ਰਿੰਕੂ, ਡਾਕਟਰ ਮਨਜਿੰਦਰ ਸਿੰਘ, ਅਮਰਿੰਦਰ ਸਿੰਘ ਨੀਨਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰਾਂ ਨੇ ਖੁਸ਼ੀ ਵਿਚ ਭੰਗੜੇ ਪਾਏ।
ਪਿਛਲੀ ਖ਼ਬਰ ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਨੇ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਚੜ੍ਹਤ ’ਚ ਆਇਆ ਚੰਦੋਆ ਸਾਹਿਬ ਦਾ ਸੈੱਟ ਪੁਰਤਗਾਲ ਦੇ ਗੁਰਦੁਆਰਾ ਸਾਹਿਬ ਲਈ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।