03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਾਂਗਰਸ ਨੇ ਦਿੱਲੀ ਵਿਚ ਰੈਲੀ ਕਰ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਛਿੜਕਿਆ ਲੂਣ - ਭਰੋਵਾਲ

ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਾਂਗਰਸ ਪਾਰਟੀ ਵਲੋਂ 1 ਨਵੰਬਰ ਨੂੰ ਦਿੱਲੀ ਵਿਚ ਕੀਤੀ ਗਈ ਰੈਲੀ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ 1 ਨਵੰਬਰ ਦਾ ਦਿਨ ਸਿੱਖ ਕੌਮ ਦੇ ਇਤਿਹਾਸ ਵਿਚ ਕਦੇ ਨਾ ਭੁੱਲਣ ਵਾਲੇ ਦਰਦਨਾਕ ਅਤੇ ਦੁਖਦਾਈ ਦਿਨ ਵਜੋਂ ਦਰਜ ਹੈ। ਇਸ ਦਿਨ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ ਗਿਆ।

ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਮਨਦੀਪ ਸਿੰਘ ਭਰੋਵਾਲ। ਤਸਵੀਰ: ਲਵਲੀ 03-11-2026
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)–ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਨੇ ਕਾਂਗਰਸ ਪਾਰਟੀ ਵਲੋਂ 1 ਨਵੰਬਰ ਨੂੰ ਦਿੱਲੀ ਵਿਚ ਕੀਤੀ ਗਈ ਰੈਲੀ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ 1 ਨਵੰਬਰ ਦਾ ਦਿਨ ਸਿੱਖ ਕੌਮ ਦੇ ਇਤਿਹਾਸ ਵਿਚ ਕਦੇ ਨਾ ਭੁੱਲਣ ਵਾਲੇ ਦਰਦਨਾਕ ਅਤੇ ਦੁਖਦਾਈ ਦਿਨ ਵਜੋਂ ਦਰਜ ਹੈ। ਇਸ ਦਿਨ 1984 ਵਿਚ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ ਗਿਆ। ਹਜ਼ਾਰਾਂ ਬੇਕਸੂਰ ਸਿੱਖਾਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ, ਘਰਾਂ ਅਤੇ ਕਾਰੋਬਾਰਾਂ ਨੂੰ ਅੱਗਾਂ ਲਗਾਈਆਂ ਗਈਆਂ ਅਤੇ ਮਾਵਾਂ-ਭੈਣਾਂ ਦੀ ਇੱਜ਼ਤ ਨਾਲ ਖਿਲਵਾੜ ਕੀਤਾ ਗਿਆ। ਉਸ ਸਮੇਂ ਸਿੱਖ ਪਰਿਵਾਰਾਂ ਨੇ ਜੋ ਸੰਤਾਪ ਹੰਢਾਇਆ, ਉਸ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਭਰੋਵਾਲ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਜਿਸ ਪਾਰਟੀ ਦੇ ਸ਼ਾਸਨਕਾਲ ਦੌਰਾਨ ਸਿੱਖ ਕੌਮ ਨੂੰ ਏਨੇ ਵੱਡੇ ਦੁਖਾਂਤ ਵਿਚੋਂ ਲੰਘਣਾ ਪਿਆ, ਉਸੇ ਪਾਰਟੀ ਵਲੋਂ 1 ਨਵੰਬਰ ਵਰਗੇ ਸੰਵੇਦਨਸ਼ੀਲ ਦਿਨ ’ਤੇ ਦਿੱਲੀ ਵਿਚ ਸਿਆਸੀ ਰੈਲੀ ਕਰਨਾ ਬੇਹੱਦ ਮੰਦਭਾਗਾ ਹੈ। ਇਹ ਦਿਨ ਸਿਆਸੀ ਤਾਕਤ ਦੇ ਪ੍ਰਦਰਸ਼ਨ ਦਾ ਨਹੀਂ, ਸਗੋਂ ਉਨ੍ਹਾਂ ਹਜ਼ਾਰਾਂ ਨਿਰਦੋਸ਼ ਲੋਕਾਂ ਨੂੰ ਯਾਦ ਕਰਨ ਅਤੇ ਪੀੜਤ ਪਰਿਵਾਰਾਂ ਦੇ ਦਰਦ ਨੂੰ ਮਹਿਸੂਸ ਕਰਨ ਦਾ ਹੈ, ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਹਮੇਸ਼ਾ ਲਈ ਗੁਆ ਦਿੱਤਾ। ਭਰੋਵਾਲ ਨੇ ਕਿਹਾ ਕਿ ਕਾਂਗਰਸ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸਿੱਖ ਕੌਮ ਦੇ ਜ਼ਖ਼ਮ ਅਜੇ ਵੀ ਅੱਲੇ ਹਨ। ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਰਾਜਨੀਤਿਕ ਪਾਰਟੀ ਦੀ ਨੈਤਿਕ ਜ਼ਿੰਮੇਵਾਰੀ ਹੈ। ਅਜਿਹੇ ਦਿਨ ’ਤੇ ਰੈਲੀ ਕਰਕੇ ਕਾਂਗਰਸ ਨੇ ਇਕ ਵਾਰ ਫਿਰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਮਨੁੱਖਤਾ ਦੀ ਸੇਵਾ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਕਾਂਗਰਸ ਨੂੰ ਚਾਹੀਦਾ ਸੀ ਕਿ ਉਹ ਅਜਿਹੇ ਦਿਨ ’ਚ ਸਿਆਸੀ ਰੈਲੀ ਕਰਨ ਦੀ ਬਜਾਇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਅਤੇ ਇਤਿਹਾਸ ਦੇ ਇਸ ਕਾਲੇ ਅਧਿਆਇ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੀ। ਇਸ ਮੌਕੇ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ, ਨਰਿੰਦਰ ਸਿੰਘ ਕੱਲਾ, ਨਿਸ਼ਾਨ ਸਿੰਘ, ਹਰਮਨਦੀਪ ਸਿੰਘ ਕੱਲਾ, ਭੁਪਿੰਦਰ ਸਿੰਘ ਚਤਰੱਥ, ਲਵਪ੍ਰੀਤ ਸਿੰਘ ਛਾਪੜੀ ਸਾਹਿਬ, ਜਵਾਹਰ ਨਈਅਰ, ਸੁਖਜਿੰਦਰ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ’ਚ ਝੋਨੇ ਦੀ ਖਰੀਦ ਬੰਦ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦਾ ਸਖ਼ਤ ਰੋਸ ਅਗਲੀ ਖ਼ਬਰ ਸੂਬਾ ਪੱਧਰੀ ਮੀਟਿੰਗ ’ਚ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਹੱਕੀ ਮੰਗਾਂ ਦੀ ਪੂਰਤੀ ਲਈ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਚੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।