02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰਦੁਆਰਾ ਭੱਠ ਸਾਹਿਬ ਪੱਟੀ ਵਿਖੇ ਬਾਬਾ ਬਿਧੀ ਚੰਦ ਜੀ ਦਾ ਸਾਲਾਨਾ ਜੋੜ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਪੱਟੀ, 2 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ਪੱਟੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਂਨਸ਼ੀਨ ਦਲ ਪੰਥ ਸੰਪਰਦਾਇ ਨਿਹੰਗ ਜਥੇਬੰਦੀ ਦੇ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ।

ਘੋੜ ਸਵਾਰੀ ਕਰਨ ਵਾਲੇ ਨਿਹੰਗ ਸਿੰਘਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਸੰਤ ਮਹਾਂਪੁਰਖ ਅਤੇ ਹਾਜ਼ਰ ਸੰਗਤਾਂ। 03-11-2026
ਪੱਟੀ, 2 ਨਵੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਬਹਾਦਰ ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿਚ ਬੈਠਣ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ਪੱਟੀ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਂਨਸ਼ੀਨ ਦਲ ਪੰਥ ਸੰਪਰਦਾਇ ਨਿਹੰਗ ਜਥੇਬੰਦੀ ਦੇ ਮੁਖੀ ਜਥੇਦਾਰ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ। ਇਹ ਸਲਾਨਾ ਜੋੜ ਮੇਲਾ ਨਿਹੰਗ ਸਿੰਘਾਂ ਵਲੋਂ ਪੂਰੇ ਜਾਹੋ-ਜਲਾਲ ਨਾਲ ਮੁਹੱਲਾ ਕੱਢਣ ਉਪਰੰਤ ਸੰਪੰਨ ਹੋ ਗਿਆ। ਇਸ ਮੌਕੇ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਕੀਤਾ ਗਿਆ। ਗੁਰਦੁਆਰਾ ਭੱਠ ਸਾਹਿਬ ਵਿਖੇ ਆਰੰਭ ਹੋਈ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਇਸ ਉਪਰੰਤ ਖੁੱਲ੍ਹੇ ਪੰਡਾਲਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਧਾਰਮਿਕ ਦੀਵਾਨ ਸਜਾਏ ਗਏ। ਸ਼ਾਮ ਸਮੇਂ ਅਰਦਾਸ ਉਪਰੰਤ ਧਾਰਮਿਕ ਦੀਵਾਨਾਂ ਦੀ ਸਮਾਪਤੀ ਹੋਣ ’ਤੇ ਨਿਹੰਗ ਸਿੰਘਾਂ ਵਲੋਂ ਨਗਾਰੇ ਦੀ ਚੋਟ ਨਾਲ ਸ਼ਾਨਦਾਰ ਮੁਹੱਲਾ ਕੱਢਿਆ ਗਿਆ। ਇਸ ਦੌਰਾਨ ਨਿਹੰਗ ਸਿੰਘਾਂ ਨੇ ਪੁਰਾਤਨ ਸਿੱਖ ਜੰਗਜੂ ਰਿਵਾਇਤਾਂ ਦੀ ਝਲਕ ਪੇਸ਼ ਕੀਤੀ। ਮੁਹੱਲੇ ਵਿਚ ਵੱਡੀ ਗਿਣਤੀ ਵਿਚ ਨਿਹੰਗ ਸਿੰਘਾਂ ਨੇ ਹਾਥੀ ਘੋੜਿਆਂ ਸਮੇਤ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਪ੍ਰਦਾਇ ਦਲ ਪੰਥ ਬਾਬਾ ਬਿਧੀ ਚੰਦ ਜੀ ਦੇ ਸਿੰਘਾਂ ਵਲੋਂ ਘੋੜ ਦੌੜ, ਨੇਜ਼ਾਬਾਜ਼ੀ ਅਤੇ ਗਤਕਾਬਾਜ਼ੀ ਦੇ ਸ਼ਾਨਦਾਰ ਜੌਹਰ ਦਿਖਾਏ ਗਏ। ਘੋੜਿਆਂ ਦੀਆਂ ਦੌੜਾਂ ਅਤੇ ਨੇਜ਼ਾਬਾਜ਼ੀ ਦੇ ਕਰਤੱਬ ਦੇਖ ਕੇ ਸੰਗਤਾਂ ਨੇ ਜੈਕਾਰਿਆਂ ਨਾਲ ਸਿੰਘਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਸਮੇਂ ਕਬੱਡੀ ਅਤੇ ਕੁਸ਼ਤੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਬਾਬਾ ਅਨਹਦਰਾਜ ਸਿੰਘ, ਬਾਬਾ ਅਜੀਤ ਸਿੰਘ ਜੌਹਲਾਂ ਵਾਲੇ, ਬਾਬਾ ਸੁਖਦੇਵ ਸਿੰਘ ਹੰਸਲੀ ਸਾਹਿਬ ਵਾਲੇ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਵਾਲੇ, ਬਾਬਾ ਅਜੀਤ ਸਿੰਘ ਜੋਹਲਾਂ ਵਾਲੇ, ਬਾਬਾ ਸਤਨਾਮ ਸਿੰਘ ਕਾਰ ਸੇਵਾ ਅਨੰਦਪੁਰ ਸਾਹਿਬ ਵਾਲੇ, ਬਾਬਾ ਸਤਨਾਮ ਗੁਰੂ ਕੇ ਬਾਗ ਵਾਲੇ, ਬਾਬਾ ਗੁਰਪਿੰਦਰ ਸਿੰਘ ਸਤਲਾਣੀ ਸਾਹਿਬ ਵਾਲੇ, ਬਾਬਾ ਹੀਰਾ ਸਿੰਘ ਠੱਠੀ ਖਾਰੇ ਵਾਲੇ, ਬਾਬਾ ਕਰਨੈਲ ਸਿੰਘ ਮੋਗਾ, ਬਾਬਾ ਅਲੋਕਦੀਪ ਸਿੰਘ ਨਿੱਕੇ ਘੁੰਮਣ, ਬਾਬਾ ਜਸਵੰਤ ਸਿੰਘ ਸੋਢੀ ਆਸਲ ਉਤਾੜ, ਬਾਬਾ ਸ਼ੇਰ ਸਿੰਘ ਨਾਨਕਸਰ ਮਸੀਤਾ, ਸੁਖਦੇਵ ਸਿੰਘ ਭੂਰਾ, ਬਾਬਾ ਹਰਵਿੰਦਰ ਸਿੰਘ ਝਾੜ ਸਾਹਿਬ ਵਾਲੇ, ਬਾਬਾ ਹਰਚਰਨ ਦਾਸ ਦੂਹਲਾ ਕੋਹਨਾ, ਬਾਬਾ ਹੀਰਾ ਸਿੰਘ ਨਿੱਕੀ ਮੱਖੀ ਵਾਲੇ, ਰੇਸ਼ਮ ਸਿੰਘ ਸਰਪੰਚ ਕੋਟਲੀ, ਸੁਖੈਨ ਸਿੰਘ, ਸੁਲੱਖਣ ਸਿੰਘ, ਗੁਰਮੀਤ ਸਿੰਘ, ਭਾਈ ਪ੍ਰਿੰਤਪਾਲ ਸਿੰਘ, ਗਿਆਨੀ ਸਲਵਿੰਦਰ ਸਿੰਘ, ਬਲਵਿੰਦਰ ਸਿੰਘ, ਕਵੀ ਗੁਰਿੰਦਰਪਾਲ ਸਿੰਘ ਬੈਂਕਾਂ, ਸ਼ਮਸ਼ੇਰ ਸਿੰਘ ਮੰਝ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਭਾਈ ਸਲਵਿੰਦਰ ਸਿੰਘ ਅਰਦਾਸੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਮੀਤ ਸਿੰਘ, ਬੀਬੀ ਹਰਮੀਤ ਕੌਰ ਕਰਨੈਲ ਅਤੇ ਬਾਬਾ ਹਰੀ ਸਿੰਘ ਨਾਨਕਸਰ ਜੀਰੇ ਵਾਲਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਧਾਰਮਿਕ ਦੀਵਾਨਾਂ ਦੌਰਾਨ ਵਿਸ਼ਵ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਅਤੇ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲਿਆਂ ਸਮੇਤ ਵੱਖ-ਵੱਖ ਧਾਰਮਿਕ ਜਥਿਆਂ ਨੇ ਬਾਬਾ ਬਿਧੀ ਚੰਦ ਜੀ ਦੇ ਜੀਵਨ, ਸਿੱਖ ਇਤਿਹਾਸ ਅਤੇ ਉਨ੍ਹਾਂ ਵਲੋਂ ਕੀਤੀਆਂ ਮਹਾਨ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਦਲ ਬਾਬਾ ਬਿਧੀ ਚੰਦ ਜੀ ਦੇ ਢਾਡੀ ਜਥੇ ਅਤੇ ਬਾਬਾ ਬਿਧੀ ਚੰਦ ਖ਼ਾਲਸਾ ਅਕੈਡਮੀ ਦੇ ਜਥਿਆਂ ਨੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਪ੍ਰੇਮ ਸਿੰਘ ਸੁਰਸਿੰਘ, ਬਾਬਾ ਚਰਨਜੀਤ ਸਿੰਘ ਸੁਰਸਿੰਘ, ਸੇਵਾਦਾਰ ਭਾਈ ਕੁਲਦੀਪ ਸਿੰਘ ਬੇਗੇਪੁਰ, ਭਾਈ ਯਾਦਵਿੰਦਰ ਸਿੰਘ, ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ, ਜਸਕੰਵਰ ਸਿੰਘ ਜੱਸਾ ਪੱਟੀ ਪਹਿਲਵਾਨ, ਭੁਪਿੰਦਰ ਸਿੰਘ ਮਿੰਟੂ ਮਾਹੀ, ਕੰਵਲਪ੍ਰੀਤ ਸਿੰਘ ਗਿੱਲ ਕੌਂਸਲਰ, ਰਾਜਪ੍ਰੀਤ ਸਿੰਘ ਸੱਗੂ ਕੌਂਸਲਰ, ਤੇਜਿੰਦਰ ਸਿੰਘ ਛੀਨਾ, ਹਰਜੀਤ ਸਿੰਘ ਸੇਦੋਂ, ਗੁਰਪ੍ਰੀਤ ਸਿੰਘ ਗੋਰਾ, ਗੁਰਪ੍ਰਤਾਪ ਸਿੰਘ, ਬਾਬਾ ਸਾਧ ਸਿੰਘ, ਸਤਨਾਮ ਸਿੰਘ ਖੂਹ ਵਾਲੇ, ਜਗਰੂਪ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਜਸਪਾਲ ਸਿੰਘ, ਗੁਰਬਾਜ਼ ਸਿੰਘ, ਮਲਕੀਅਤ ਸਿੰਘ ਕਾਲੇਕੇ, ਅਮਰੀਕ ਸਿੰਘ, ਜਰਨੈਲ ਸਿੰਘ ਕਸੇਲ ਅਤੇ ਬੇਅੰਤ ਸਿੰਘ ਮੱਲੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਜੋੜ ਮੇਲੇ ਵਿਚ ਸ਼ਾਮਿਲ ਹੋਣ ਲਈ ਪੁੱਜੇ ਸੰਤ-ਮਹਾਂਪੁਰਖਾਂ, ਧਾਰਮਿਕ ਸ਼ਖ਼ਸੀਅਤਾਂ, ਸੇਵਾਦਾਰਾਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਤ-ਮਹਾਂਪੁਰਖਾਂ ਨੂੰ ਵਿਸ਼ੇਸ਼ ਤੌਰ ’ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਪਰਾਲ਼ੀ ਨਾ ਸਾੜਨ ਵਾਲ਼ੇ ਕਿਸਾਨ ਬਣਨ ਸਮਾਜ ਲਈ ਮਿਸਾਲ-ਥਾਣਾ ਮੁਖੀ ਹਰਜਿੰਦਰ ਸਿੰਘ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ’ਚ ਪੱਟੀ ਹਲਕੇ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਕਰਨਗੇ ਸ਼ਿਰਕਤ - ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।