03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਯਾਦਗਾਰੀ ਹੋ ਨਿੱਬੜਿਆ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ‘ਗੁਰਬਾਣੀ ਇਸ ਜਗ ਮਹਿ ਚਾਨਣ’

ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)- ਅੱਧੀ ਸਦੀ ਤੋਂ ਵੀ ਵੱਧ ਸਮੇਂ ਤੋਂ ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ਹਿਰ ਦੇ 449ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਕਲਾਵਾਂ ਦੇ ਅਤੇ ਧਾਰਮਿਕ ਮੁਕਾਬਲੇ ਕਰਵਾਉਂਦੀ ਆ ਰਹੀ ਸੰਸਥਾ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਚੌਥੇ ਪਾਤਿਸ਼ਾਹ ਦੇ 492ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਾਲਾਨਾ ਸਮਾਗਮ ‘ਗੁਰਬਾਣੀ ਇਸ ਜਗ ਮਹਿ ਚਾਨਣ’ ਕਰਵਾਇਆ ਗਿਆ। ਸਥਾਨਕ ਵਿਰਸਾ ਵਿਹਾਰ ਦੇ ਆਡੀਟੋਰਮੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਜਿੱਥੇ ਸੰਸਥਾ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਤੇ ਟੀਮਾਂ ਦੀਆਂ ਪੇਸ਼ਕਾਰੀ ਕਰਵਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 03-11-2026
ਅੰਮ੍ਰਿਤਸਰ, 2 ਨਵੰਬਰ (ਜਸਵੰਤ ਸਿੰਘ ਜੱਸ)- ਅੱਧੀ ਸਦੀ ਤੋਂ ਵੀ ਵੱਧ ਸਮੇਂ ਤੋਂ ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ਹਿਰ ਦੇ 449ਵੇਂ ਸਥਾਪਨਾ ਵਰ੍ਹੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਕਲਾਵਾਂ ਦੇ ਅਤੇ ਧਾਰਮਿਕ ਮੁਕਾਬਲੇ ਕਰਵਾਉਂਦੀ ਆ ਰਹੀ ਸੰਸਥਾ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਚੌਥੇ ਪਾਤਿਸ਼ਾਹ ਦੇ 492ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਾਲਾਨਾ ਸਮਾਗਮ ‘ਗੁਰਬਾਣੀ ਇਸ ਜਗ ਮਹਿ ਚਾਨਣ’ ਕਰਵਾਇਆ ਗਿਆ। ਸਥਾਨਕ ਵਿਰਸਾ ਵਿਹਾਰ ਦੇ ਆਡੀਟੋਰਮੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਜਿੱਥੇ ਸੰਸਥਾ ਵਲੋਂ ਪਿਛਲੇ ਦਿਨੀਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਤੇ ਟੀਮਾਂ ਦੀਆਂ ਪੇਸ਼ਕਾਰੀ ਕਰਵਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਉਥੇ ਗੁਰੂ ਨਗਰੀ ਦੀਆਂ ਦੋ ਉੱਘੀਆਂ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ, ਵਿਸ਼ਵ ਭਰ ’ਚ ਹੱਡੀਆਂ ਤੇ ਜੋੜ੍ਹਾਂ ਦੇ ਆਧੁਨਿਕ ਇਲਾਜ ਲਈ ਜਾਣੇ ਜਾਂਦੇ ਡਾ: ਅਵਤਾਰ ਸਿੰਘ (ਐੱਮ. ਡੀ. ਅਮਨਦੀਪ ਹਸਪਤਾਲ ਸਮੂਹ) ਤੇ ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੂੰ ਉਨ੍ਹਾਂ ਵਲੋਂ ਸਮਾਜ ਸੇਵਾ ਤੇ ਹੋਰ ਵੱਖ-ਵੱਖ ਖੇਤਰਾਂ ਵਿਚ ਪਾਏ ਜਾ ਰਹੇ ਯੋਗਦਾਨ ਲਈ ਇਸ ਸਾਲ ਦੇ ‘ਵਿਸ਼ੇਸ਼ ਸੇਵਾ ਐਵਾਰਡ’ ਭੇਟ ਕਰਕੇ ਸੁਸਾਇਟੀ ਦੇ ਪ੍ਰਧਾਨ ਡਾ. ਆਤਮਜੀਤ ਸਿੰਘ ਬਸਰਾ, ਜਨ: ਸਕੱਤਰ ਪ੍ਰੋ: ਦਰਸ਼ਨ ਸਿੰਘ ਸੰਧੂ ਤੇ ਹੋਰਨਾਂ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਪ੍ਰਧਾਨ ਤੇ ਜਨ: ਸਕੱਤਰ ਵਲੋਂ ਸੁਸਾਇਟੀ ਦੇ ਪ੍ਰਧਾਨ ਵਲੋਂ ਸੁਸਾਇਟੀ ਦੀਆਂ ਪਿਛਲੇ 55 ਸਾਲਾਂ ਤੋਂ ਚੱਲ ਰਹੀਆਂ ਧਾਰਿਮਕ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਮੇਅਰ ਮੋਤੀ ਭਾਟੀਆ ਨੇ ਅੰਮ੍ਰਿਤਸਰ ਸ਼ਹਿਰ ਦੇ 450ਵੇਂ ਸਥਾਪਨਾ ਦਿਵਸ ਦੇ ਸੰਬੰਧ ਵਿਚ ਨਗਰ ਨਿਗਮ ਵਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਡਾ: ਅਵਤਾਰ ਸਿੰਘ ਨੇ ਸੁਸਾਇਟੀ ਵਲੋਂ ਗੁਰੂ ਨਗਰੀ ਲਈ ਕੀਤੇ ਜਾ ਰਹੇ ਸਮਾਜ ਸੇਵੀ ਤੇ ਧਾਰਮਿਕ ਕਾਰਜਾਂ ਲਈ ਪ੍ਰਸ਼ੰਸਾ ਕੀਤੀ। ਸਮਾਗਮ ਦੌਰਾਨ ਨਾਟ ਨਿਰਦੇਸ਼ਕ, ਗਾਇਕ, ਸੰਗੀਤਕਾਰ ਹਰਿੰਦਰ ਸੋਹਲ ਦੀ ਨਿਰਦੇਸ਼ਨਾਂ ਹੇਠ ਸਵ: ਪ੍ਰਿੰ. ਜੇ. ਐੱਸ. ਬਾਵਾ ਦਾ ਲਿਖਿਆ ਨਾਟਕ ‘ਕਰਮੀ ਆਪੋ ਆਪਣੀ’’ ਵੀ ਮੰਚਿਤ ਕੀਤਾ ਗਿਆ ਜਿਸ ਦੀ ਹਾਜਰ ਸੰਗਤਾਂ ਤੇ ਦਰਸ਼ਕਾਂ ਵਲੋਂ ਭਰਪੂਰ ਪ੍ਰਸ਼ੰਸਾ ਕੀਤੀ । ਇਸ ਸਮੇਂ ਡਾ: ਇੰਦਰਜੀਤ ਸਿੰਘ ਗੋਗੋਆਣੀ, ਸੁਰਿੰਦਰ ਸਿੰਘ ਸੋਹਲ, ਨਰਿੰਦਰਜੀਤ ਸਿੰਘ ਆਰਕੀਟੈਕਟ, ਜੋਗਿੰਦਰ ਸਿੰਘ ਟੰਡਨ, ਗੁਰਬਖ਼ਸ਼ ਸਿੰਘ ਬੱਗਾ, ਸੁਖਦੇਵ ਸਿੰਘ ਸੰਧਾਂਵਾਲੀਆ, ਠੇਕੇਦਾਰ ਅਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਜੋਗਿੰਦਰ ਸਿੰਘ ਭਾਰਤੀ, ਕੁਲਵੰਤ ਸਿੰਘ ਗੁਗਨਾਨੀ, ਲਖਵਿੰਦਰ ਸਿੰਘ ਢਿੱਲੋਂ, ਹਰਜਿੰਦਰ ਸਿੰਘ, ਇੰਜ. ਰਾਜਿੰਦਰ ਸਿੰਘ ਰਾਹੀਂ ਤੇ ਸੰਤੋਖ ਸਿੰਘ ਸੰਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਵ. ਗੁਰਨੇਕ ਸਿੰਘ ਗਿੱਲ ਦੀ ਬਰਸੀ ਮੌਕੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ ਅਗਲੀ ਖ਼ਬਰ ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਨੂਮਾਨ ਅੰਸ਼ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।