02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਵ. ਗੁਰਨੇਕ ਸਿੰਘ ਗਿੱਲ ਦੀ ਬਰਸੀ ਮੌਕੇ ਲਗਾਇਆ ਅੱਖਾਂ ਦਾ ਮੁਫ਼ਤ ਕੈਂਪ

ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਵ. ਗੁਰਨੇਕ ਸਿੰਘ ਗਿੱਲ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਸਪੁੱਤਰ ਮਨੀ ਗਿੱਲ ਅਤੇ ਸਮੂਹ ਗਿੱਲ ਪਰਿਵਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਸਭਰਾ ਦੇ ਗੁਰਦੁਆਰਾ ਬੀਰਾ ਸਿੰਘ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ।

ਅਜੀਤ ਡੈਸਕ 03-11-2026
ਪੱਟੀ, 2 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਵ. ਗੁਰਨੇਕ ਸਿੰਘ ਗਿੱਲ ਦੀ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਸਪੁੱਤਰ ਮਨੀ ਗਿੱਲ ਅਤੇ ਸਮੂਹ ਗਿੱਲ ਪਰਿਵਾਰ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਸਭਰਾ ਦੇ ਗੁਰਦੁਆਰਾ ਬੀਰਾ ਸਿੰਘ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 410 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, ਜਦਕਿ 400 ਲੋੜਵੰਦ ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਤਕਸੀਮ ਕੀਤੀਆਂ ਗਈਆਂ। ਇਸ ਤੋਂ ਇਲਾਵਾ 46 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ, ਜਿਨ੍ਹਾਂ ਨੂੰ ਇਲਾਜ ਲਈ ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਵਿਖੇ ਭੇਜਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਸਮੇਂ-ਸਮੇਂ ’ਤੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਲਗਾਏ ਜਾਂਦੇ ਹਨ, ਤਾਂ ਜੋ ਲੋੜਵੰਦ ਅਤੇ ਬਜ਼ੁਰਗ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਤੋਂ ਰਾਹਤ ਦਿਵਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਜ਼ਰ ਬਚਾਉਣ ਲਈ ਉਪਰਾਲੇ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਵਿਦੇਸ਼ ਰਹਿੰਦੇ ਮਨੀ ਗਿੱਲ ਵਲੋਂ ਆਪਣੇ ਪਿਤਾ ਸਵ. ਗੁਰਨੇਕ ਸਿੰਘ ਗਿੱਲ ਦੀ ਬਰਸੀ ਮੌਕੇ ਅਜਿਹਾ ਕੈਂਪ ਲਗਾਉਣ ਲਈ ਸੁਸਾਇਟੀ ਨਾਲ ਸੰਪਰਕ ਕੀਤਾ ਗਿਆ ਸੀ। ਇਸ ਉਪਰੰਤ ਗਿੱਲ ਪਰਿਵਾਰ ਦੇ ਸਹਿਯੋਗ ਨਾਲ ਪਿੰਡ ਸਭਰਾ ਵਿਖੇ ਇਹ ਸਮਾਜ ਸੇਵੀ ਉਪਰਾਲਾ ਕੀਤਾ ਗਿਆ। ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਲੁਧਿਆਣਾ ਦੇ ਪ੍ਰਸਿੱਧ ਸ਼ੰਕਰਾ ਆਈ ਕੇਅਰ ਹਸਪਤਾਲ ਦੀ ਡਾਕਟਰੀ ਟੀਮ ਵਲੋਂ ਕੀਤੀ ਗਈ। ਸੁਸਾਇਟੀ ਦੇ ਮੈਂਬਰ ਗੁਰਵਿੰਦਰ ਸਿੰਘ ਬਰਵਾਲਾ ਨੇ ਕਿਹਾ ਕਿ ਵਿਦੇਸ਼ਾਂ ਵਿਚ ਰਹਿੰਦੇ ਨੌਜਵਾਨਾਂ ਨੂੰ ਆਪਣੇ ਪਿੰਡਾਂ ਵਿਚ ਅੱਖਾਂ ਦੇ ਮੁਫ਼ਤ ਕੈਂਪਾਂ ਸਮੇਤ ਹੋਰ ਸਮਾਜ ਸੇਵੀ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਹਰ ਵਿਅਕਤੀ ਨੂੰ ਆਪਣੀ ਕਮਾਈ ਵਿਚੋਂ ਦਸਵੰਧ ਕੱਢ ਕੇ ਆਪਣੇ ਹੱਥੀਂ ਸੇਵਾ ਦੇ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕੈਂਪ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਸੇਵਾਦਾਰਾਂ, ਸਹਿਯੋਗੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਕੈਂਪ ਦੇ ਅੰਤ ਵਿਚ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਗਿੱਲ ਪਰਿਵਾਰ ਦੇ ਮੈਂਬਰਾਂ ਕੰਵਲਜੀਤ ਕੌਰ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਹਰਜੀਤ ਸਿੰਘ ਅਤੇ ਗੁਰਮੀਤ ਸਿੰਘ ਰਾਣਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਸਿਮਰਪ੍ਰੀਤ ਕੌਰ, ਡਾ. ਸਰਬਪ੍ਰੀਤ ਸਿੰਘ, ਰਵਿੰਦਰ ਸਿੰਘ, ਡਾ. ਇੰਦਰਪ੍ਰੀਤ ਸਿੰਘ ਧਾਮੀ, ਵਿਸ਼ਾਲ ਸੂਦ, ਜਸਪ੍ਰੀਤ ਸਿੰਘ, ਸੰਜੀਵ ਚੌਧਰੀ, ਗੁਰਵਿੰਦਰ ਸਿੰਘ ਬਰਵਾਲਾ ਅਤੇ ਭੁਪਿੰਦਰ ਸਿੰਘ ਸਭਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਕੇ.ਸੀ.ਸੀ. ਨੀਤੀ 2026 ਵਿਰੁੱਧ ਐਸ.ਕੇ.ਐਮ. ਵਲੋਂ ਧਰਨਾ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ‘ਗੁਰਬਾਣੀ ਇਸ ਜਗ ਮਹਿ ਚਾਨਣ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।