04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)—ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਸਖ਼ਤ ਪਾਬੰਦੀ ਦੇ ਬਾਵਯੂਦ ਵੀ ਕੁਝ ਲੋਕਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤਹਿਤ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 7 ਲੋਕਾਂ ਖਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਐੱਸ.

ਐੱਸ.ਐੱਸ.ਪੀ. ਸੁਰਿੰਦਰ ਲਾਂਬਾ 04-11-2026
ਤਰਨ ਤਾਰਨ, 3 ਨਵੰਬਰ (ਹਰਿੰਦਰ ਸਿੰਘ)—ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ’ਤੇ ਲਗਾਈ ਗਈ ਸਖ਼ਤ ਪਾਬੰਦੀ ਦੇ ਬਾਵਯੂਦ ਵੀ ਕੁਝ ਲੋਕਾਂ ਵਲੋਂ ਆਪਣੇ ਖੇਤਾਂ ਵਿਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਜਿਸ ਤਹਿਤ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ 7 ਲੋਕਾਂ ਖਿਲਾਫ਼ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਪਿੰਡ ਵਾਂ ਤਾਰਾਂ ਸਿੰਘ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਪਿੰਡ ਨਾਰਲਾ ਵਿਖੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ.ਗੁਰਦੀਪ ਸਿੰਘ ਵਲੋਂ ਪਿੰਡ ਸਕੱਤਰਾ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਵਲਟੋਹਾ ਦੇ ਏ.ਐੱਸ.ਆਈ. ਵਰਿਆਣ ਸਿੰਘ ਵਲੋਂ ਪਿੰਡ ਅਲਗੋ ਕਲਾਂ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਨੀਲ ਦੱਤ ਨੇ ਪਿੰਡ ਅਗਲੋ ਕਲਾਂ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਸਤਨਾਮ ਸਿੰਘ ਵਲੋਂ ਗੁਰਮਿਹਤਬੀਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਘਰਿਆਲਾ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਗੁਰਸ਼ਿੰਦਰ ਸਿੰਘ ਨੇ ਪਿੰਡ ਮਾੜੀ ਕੰਬੋਕੇ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਬਲਾਕ ਗੰਡੀਵਿੰਡ ਵਲੋਂ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।