05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬੀ.ਐਸ.ਐਫ. ਦੇ ਸੇਵਾਮੁਕਤ ਇੰਸਪੈਕਟਰ ਲਖਬੀਰ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ-ਪੀ.ਐੱਸ. ਸੰਧੂ

ਜਲੰਧਰ, 4 ਨਵੰਬਰ (ਅਜੀਤ ਬਿਊਰੋ)-ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰੀ ਪੀ. ਐੱਸ.

ਅਜੀਤ ਡੈਸਕ 05-11-2026
ਜਲੰਧਰ, 4 ਨਵੰਬਰ (ਅਜੀਤ ਬਿਊਰੋ)-ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰੀ ਪੀ.ਐੱਸ. ਸੰਧੂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਪਿੰਡ ਤਰਸਿੱਕਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸੇਵਾਮੁਕਤ ਇੰਸਪੈਕਟਰ ਲਖਬੀਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ। ਸ੍ਰੀ ਲਖਬੀਰ ਸਿੰਘ 18.01.1955 ਵਿਚ ਪੰਜਾਬ ਆਰਮਡ ਪੁਲਿਸ ਵਿਚ ਭਰਤੀ ਹੋਏ ਸਨ ਅਤੇ 1966 ਵਿਚ ਬਾਰਡਰ ਸਕਿਉਰਟੀ ਫੋਰਸ ਵਿਚ ਮਰਜ਼ ਹੋ ਗਏ ਸਨ। ਉਨ੍ਹਾਂ ਨੇ ਆਪਣੀ ਸੇਵਾ ਦੌਰਾਨ ਬਹੁਤ ਔਖੇ ਇਲਾਕਿਆਂ ਵਿਚ ਡਿਊਟੀ ਨਿਭਾਈ। ਸ੍ਰੀ ਲਖਬੀਰ ਸਿੰਘ ਦਾ ਦਿਹਾਂਤ 3 ਨਵੰਬਰ, 2026 ਨੂੰ ਹੋ ਗਿਆ ਸੀ। 4 ਨਵੰਬਰ ਨੂੰ ਪਿੰਡ ਤਰਸਿੱਕਾ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਬੀ.ਐੱਸ. ਐਫ. ਵਲੋਂ ਸਹਾਇਕ ਕਮਾਂਡੈਂਟ ਸ੍ਰੀ ਕੁੰਵਰ ਸਿੰਘ ਰਾਣਾ ਦੀ ਨਿਗਰਾਨੀ ਹੇਠ ਗਾਰਡ ਆਫ਼ ਆਨਰ ਦਿੱਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਪੀ. ਐੱਸ. ਸੰਧੂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਬਾਰਡਰ ਸਕਿਉਰਿਟੀ ਫੋਰਸ ਅਤੇ ਐਸੋਸੀਏਸ਼ਨ ਹਮੇਸ਼ਾ ਪਰਿਵਾਰ ਦੇ ਨਾਲ ਖੜ੍ਹੀ ਹੈ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰੀ ਬਲਵਿੰਦਰ ਸਿੰਘ ਮਾਂਗਟ, ਜੁਆਇੰਟ ਸਕੱਤਰ ਸ੍ਰੀ ਉਂਕਾਰ ਸਿੰਘ, ਸ੍ਰੀ ਨਿਰਮਲ ਸਿੰਘ, ਸ੍ਰੀ ਤਰਸੀਮ ਸਿੰਘ, ਸ੍ਰੀ ਹਰਜੀਤ ਸਿੰਘ, ਸ੍ਰੀ ਸੁਖਬੀਰ ਸਿੰਘ ਅਤੇ ਹੋਰ ਮੈਂਬਰਾਂ ਸਮੇਤ ਪਿੰਡ ਦੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।
ਪਿਛਲੀ ਖ਼ਬਰ ਐੱਸ.ਐੱਸ.ਪੀ. ਨੇ ਇੰਸਪੈਕਟਰ ਗੁਰਚਰਨ ਸਿੰਘ ਨੂੰ ਡੀ.ਐੱਸ.ਪੀ. ਦੇ ਸਟਾਰ ਲਗਾਏ ਅਗਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਖੇਡਾਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।