ਪੰਜਾਬ ਦੇ ਵੋਟਰ ‘ਆਪ’ ਪਾਰਟੀ ਦੇ ਝਾੜੂ ਦਾ ਤੀਲਾ-ਤੀਲਾ ਖਿਲਾਰਨ ਲਈ ਤਿਆਰ – ਔਲਖ, ਲਾਹੌਰੀਆ
ਗੋਇੰਦਵਾਲ ਸਾਹਿਬ, 5 ਨਵੰਬਰ (ਸਕੱਤਰ ਸਿੰਘ ਅਟਵਾਲ)– ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੇ ਵੋਟਰ ‘ਆਪ’ ਪਾਰਟੀ ਦੇ ਝਾੜੂ ਦਾ ਤੀਲਾ-ਤੀਲਾ ਖਿਲਾਰਨ ਲਈ ਤਿਆਰ-ਬਰ-ਤਿਆਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦਿਆਂ ਅਤੇ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਦੀ ਕਾਰਗੁਜ਼ਾਰੀ ਵਿਚਕਾਰ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ।
ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਾਹੌਰੀਆ
06-11-2026