06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਾਬਕਾ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੋਨੀ ਡਿਆਲ ਨੂੰ ਸਦਮਾ - ਪਿਤਾ ਦਾ ਦਿਹਾਂਤ ਸਾਬਕਾ ਵਿਧਾਇਕ ਰਮਨਜੀਤ ਸਿੱਕੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਸ਼ਾਹਬਾਜ਼ਪੁਰ, 5 ਨਵੰਬਰ (ਪ੍ਰਦੀਪ ਬੇਗੇਪੁਰ)-ਪਿੰਡ ਡਿਆਲ ਰਾਜਪੂਤਾਂ ਦੀ ਨਾਮਵਰ ਸ਼ਖ਼ਸੀਅਤ ਗੁਰਪ੍ਰੀਤ ਸਿੰਘ ਸੋਨੀ ਸਾਬਕਾ ਬਲਾਕ ਪ੍ਰਧਾਨ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਅਮਰਜੀਤ ਸਿੰਘ ਦਾ ਦਿਹਾਂਤ ਹੋ ਗਿਆ| ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ| ਮ੍ਰਿਤਕ ਅਮਰਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਡਿਆਲ ਰਾਜਪੂਤਾਂ ਵਿਖੇ ਅੱਜ 12 ਵਜੇ ਕੀਤਾ ਜਾਵੇਗਾ| ਇਸ ਦੁੱਖ ਦੀ ਘੜੀ ਵਿਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਰਿਸ਼ਤੇਦਾਰਾਂ ਅਤੇ ਸੱਜਣ ਮਿੱਤਰਾਂ ਤੋਂ ਇਲਾਵਾ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡੂੰਘੇ ਦੁੱਖ ਦਾ ਇਜਹਾਰ ਕੀਤਾ| ਰਮਨਜੀਤ ਸਿੰਘ ਸਿੱਕੀ ਨੇ ਅਮਰਜੀਤ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਿਆ| ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ| ਇਸ ਮੌਕੇ ਮੇਜਰ ਸਿੰਘ ਮੰਮਣਕੇ ਸਾਬਕਾ ਸਰਪੰਚ, ਹਰਭੇਜ ਸਿੰਘ ਮੰਮਣਕੇ ਸਾਬਕਾ ਸਰਪੰਚ, ਕਵਲਜੀਤ ਸਿੰਘ ਸਾਹਬਾਜ਼ਪੁਰ ਸੰਮਤੀ ਮੈਂਬਰ, ਮਨਦੀਪ ਸਿੰਘ ਸ਼ਾਹਬਾਜ਼ਪੁਰ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਸ਼ਾਹਬਾਜ਼ਪੁਰ ਸਾਬਕਾ, ਚੇਅਰਮੈਨ ਸ਼ਰਨਜੀਤ ਸਿੰਘ ਟੋਨਾ ਯੂ. ਐਸ.

ਅਮਰਜੀਤ ਸਿੰਘ ਦੀ ਫਾਈਲ ਫੋਟੋ 06-11-2026
ਸ਼ਾਹਬਾਜ਼ਪੁਰ, 5 ਨਵੰਬਰ (ਪ੍ਰਦੀਪ ਬੇਗੇਪੁਰ)-ਪਿੰਡ ਡਿਆਲ ਰਾਜਪੂਤਾਂ ਦੀ ਨਾਮਵਰ ਸ਼ਖ਼ਸੀਅਤ ਗੁਰਪ੍ਰੀਤ ਸਿੰਘ ਸੋਨੀ ਸਾਬਕਾ ਬਲਾਕ ਪ੍ਰਧਾਨ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਅਮਰਜੀਤ ਸਿੰਘ ਦਾ ਦਿਹਾਂਤ ਹੋ ਗਿਆ| ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ| ਮ੍ਰਿਤਕ ਅਮਰਜੀਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਡਿਆਲ ਰਾਜਪੂਤਾਂ ਵਿਖੇ ਅੱਜ 12 ਵਜੇ ਕੀਤਾ ਜਾਵੇਗਾ| ਇਸ ਦੁੱਖ ਦੀ ਘੜੀ ਵਿਚ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਰਿਸ਼ਤੇਦਾਰਾਂ ਅਤੇ ਸੱਜਣ ਮਿੱਤਰਾਂ ਤੋਂ ਇਲਾਵਾ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਡੂੰਘੇ ਦੁੱਖ ਦਾ ਇਜਹਾਰ ਕੀਤਾ| ਰਮਨਜੀਤ ਸਿੰਘ ਸਿੱਕੀ ਨੇ ਅਮਰਜੀਤ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਵੱਡਾ ਘਾਟਾ ਦੱਸਿਆ| ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ| ਇਸ ਮੌਕੇ ਮੇਜਰ ਸਿੰਘ ਮੰਮਣਕੇ ਸਾਬਕਾ ਸਰਪੰਚ, ਹਰਭੇਜ ਸਿੰਘ ਮੰਮਣਕੇ ਸਾਬਕਾ ਸਰਪੰਚ, ਕਵਲਜੀਤ ਸਿੰਘ ਸਾਹਬਾਜ਼ਪੁਰ ਸੰਮਤੀ ਮੈਂਬਰ, ਮਨਦੀਪ ਸਿੰਘ ਸ਼ਾਹਬਾਜ਼ਪੁਰ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਸ਼ਾਹਬਾਜ਼ਪੁਰ ਸਾਬਕਾ, ਚੇਅਰਮੈਨ ਸ਼ਰਨਜੀਤ ਸਿੰਘ ਟੋਨਾ ਯੂ.ਐਸ.ਏ., ਬਲਜੀਤ ਸਿੰਘ ਡਿਆਲ ਰਾਜਪੂਤਾਂ ਸਰਪੰਚ, ਮੇਜਰ ਸਿੰਘ ਮਿਆਣੀ ਸਾਬਕਾ ਸਰਪੰਚ, ਗੁਰਦਿਆਲ ਸਿੰਘ ਗੁਲਾਲੀਪੁਰ ਬਲਾਕ ਪ੍ਰਧਾਨ, ਮਨਪ੍ਰੀਤ ਸਿੰਘ ਦੁਲਾ ਪਹਿਲਵਾਨ ਗੁਲਾਲੀਪੁਰ, ਬਲਬੀਰ ਸਿੰਘ ਰਾਜੂ ਕਮਾਲਪੁਰੀ, ਨਿਰਮਲ ਸਿੰਘ ਵਾਂ, ਸੁਖਵਿੰਦਰ ਸਿੰਘ ਵਾਂ, ਗੁਰਸੇਰ ਸਿੰਘ ਸ਼ਾਹਬਾਜ਼ਪੁਰ ਸਾਬਕਾ ਸਰਪੰਚ, ਬਾਊ ਵਿਜੈ ਕੁਮਾਰ, ਰਣਜੀਤ ਸਿੰਘ ਰਾਣਾ ਪੀ.ਏ., ਰਣਜੀਤ ਸਿੰਘ ਰਾਣਾ ਡਿਆਲ ਪੀ.ਏ. ਆਦਿ ਨੇ ਗੁਰਪ੍ਰੀਤ ਸਿੰਘ ਸੋਨੀ ਨਾਲ ਦੁੱਖ ਸਾਂਝਾ ਕੀਤਾ|
ਪਿਛਲੀ ਖ਼ਬਰ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਰਮਨਦੀਪ ਕੌਰ ਸ਼ੇਰੋਂ ਨੂੰ ਮਿਲ ਰਿਹਾ ਵੱਡਾ ਹੁੰਗਾਰਾ - ਪ੍ਰਿੰਸ ਫਤਿਆਬਾਦ ਅਗਲੀ ਖ਼ਬਰ ਗੁਰਸੇਵਕ ਸਿੰਘ ਸ਼ੇਖ ਵਲੋਂ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।