06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)— ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ .

ਅਜੀਤ ਡੈਸਕ 06-11-2026
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)— ਤਰਨ ਤਾਰਨ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ . ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਪਿੰਡ ਜੋਧਪੁਰ ਦੀਆਂ ਮੜੀਆ ਤੋਂ ਸੁਖਵੰਤ ਸਿੰਘ ਉਰਫ ਸੁੱਖਾ ਪੁੱਤਰ ਕੁਲਦੀਪ ਸਿੰਘ ਵਾਸੀ ਚੁਤਾਲਾ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ ਸਮੇਤ ਸਿਲਵਰ ਪੇਪਰ ਪੰਨੀ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਗਸ਼ਤ ਦੌਰਾਨ ਪੱਟੜੀ ਸੂਆ ਤਰਨ ਤਾਰਨ ਰੋਡ ਭਰੋਵਾਲ ਤੋਂ ਗੁਰਅੰਸ਼ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਅਕਾਸ਼ਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀਅਨ ਵੇਈਪੂਈ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਪੰਨੀ ਪਾਇਪ ਤੇ ਲਾਈਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਨੇ ਸਮਸ਼ਾਨਘਾਟ ਕੱਚਾ ਪੱਕਾ ਤੋਂ ਜੋਗਾ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਮਨਿਹਾਲਾ, ਹਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਦਿਆਲਪੁਰ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਲਾਈਟਰ, ਇਕ 20 ਰੁਪਏ ਦਾ ਨੋਟ ਅਤੇ ਸਿਲਵਰ ਪੰਨੀ ਹੈਰੋਇਨ ਨਾਲ ਲਿਬੜੀ ਹੋਈ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਕਿਰਤੋਵਾਲ ਰੋਡ ਸਭਰਾ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਸਮੇਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 9 ਗ੍ਰਾਮ ਹੈਰੋਇਨ ਅਤੇ 1250 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਕਾਬੂ ਵਿਅਕਤੀ ਦੀ ਪਛਾਣ ਬਲਰਾਜ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਸਭਰਾ ਵਜੋਂ ਹੋਈ ਹੈ। ਐੱਸ.ਐੱਸ.ਪੀ.ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਥਾਣਾ ਖਾਲੜਾ ਅਤੇ ਸਰਾਏ ਅਮਾਨਤ ਖਾਂ ਪੁਲਿਸ ਵਲੋਂ ਡਰੋਨ ਅਤੇ ਪਿਸਟਲ ਬਰਾਮਦ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀਆਂ ਅਧਿਆਪਕਾਵਾਂ ਨੂੰ ਜ਼ਿਲ੍ਹਾ ਪੱਧਰ ’ਤੇ ‘ਬੈਸਟ ਟੀਚਰ ਐਵਾਰਡ’ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।