06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਹੜ੍ਹ ਪੀੜਤਾਂ ਦੀ ਸੇਵਾ, ਵਾਤਾਵਰਨ ਸੰਭਾਲ, ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਬਾਬਾ ਸੁੱਖਾ ਸਿੰਘ ਦੇ ਉਪਰਾਲੇ ਸ਼ਲਾਘਾਯੋਗ - ਜਥੇਦਾਰ ਗੁਰਮੀਤ ਸਿੰਘ

ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)–ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਪਿੰਡ ਨੱਥੂਪੁਰਾ ਦੀ ਸੰਗਤ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤ ਨੇ ਬਾਬਾ ਵਲੋਂ ਧਾਰਮਿਕ, ਸਮਾਜਿਕ ਅਤੇ ਮਾਨਵਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਜੀ ਨੇ ਨਿਸ਼ਕਾਮ ਸੇਵਾ ਨੂੰ ਆਪਣੇ ਜੀਵਨ ਦਾ ਮੂਲ ਉਦੇਸ਼ ਬਣਾਇਆ ਹੋਇਆ ਹੈ।

ਸੰਤ ਬਾਬਾ ਸੁੱਖਾ ਸਿੰਘ ਦਾ ਸਨਮਾਨ ਕਰਦੀਆ ਪਿੰਡ ਨੱਥੂਪੁਰਾ ਦੀਆ ਸੰਗਤਾਂ। ਤਸਵੀਰ–ਲਵਲੀ 06-11-2026
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)–ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੂੰ ਪਿੰਡ ਨੱਥੂਪੁਰਾ ਦੀ ਸੰਗਤ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤ ਨੇ ਬਾਬਾ ਵਲੋਂ ਧਾਰਮਿਕ, ਸਮਾਜਿਕ ਅਤੇ ਮਾਨਵਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਜੀ ਨੇ ਨਿਸ਼ਕਾਮ ਸੇਵਾ ਨੂੰ ਆਪਣੇ ਜੀਵਨ ਦਾ ਮੂਲ ਉਦੇਸ਼ ਬਣਾਇਆ ਹੋਇਆ ਹੈ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ ਨੇ ਆਖਿਆ ਕਿ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਬਾਬਾ ਸੁੱਖਾ ਸਿੰਘ ਅਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਜਿਸ ਸਮਰਪਣ ਭਾਵਨਾ ਨਾਲ ਪੀੜਤ ਪਰਿਵਾਰਾਂ ਦੀ ਸਹਾਇਤਾ ਕੀਤੀ ਗਈ, ਉਹ ਮਾਨਵਤਾ ਦੀ ਸੇਵਾ ਦੀ ਇਕ ਪ੍ਰੇਰਨਾਦਾਇਕ ਮਿਸਾਲ ਹੈ। ਸੰਕਟ ਦੀ ਘੜੀ ਵਿਚ ਲੋੜਵੰਦਾਂ ਤੱਕ ਰਾਹਤ ਸਮੱਗਰੀ ਪਹੁੰਚਾਉਣ ਅਤੇ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਦੇ ਉਪਰਾਲਿਆਂ ਨੇ ਸੇਵਾ ਦੀ ਸਿੱਖ ਪਰੰਪਰਾ ਨੂੰ ਅਮਲੀ ਰੂਪ ਵਿਚ ਉਜਾਗਰ ਕੀਤਾ। ਇਸਦੇ ਨਾਲ ਹੀ ਬਾਬਾ ਜੀ ਵੱਲੋਂ ਵਾਤਾਵਰਨ ਦੀ ਸੰਭਾਲ, ਵੱਧ ਤੋਂ ਵੱਧ ਬੂਟੇ ਲਗਾਉਣ, ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਅਤੇ ਲੋਕਾਂ ਦੀ ਚੰਗੀ ਸਿਹਤ ਲਈ ਕੀਤੇ ਜਾ ਰਹੇ ਉਪਰਾਲੇ ਸਮਾਜ ਲਈ ਵਿਸ਼ੇਸ਼ ਮਹੱਤਵ ਰੱਖਦੇ ਹਨ। ਉਨ੍ਹਾਂ ਦੀਆਂ ਸੇਵਾਵਾਂ ਦਾ ਘੇਰਾ ਕਿਸੇ ਇਕ ਵਰਗ ਜਾਂ ਧਰਮ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਾਨਵਤਾ ਦੀ ਭਲਾਈ ਨਾਲ ਜੁੜਿਆ ਹੋਇਆ ਹੈ। ਇਹੀ ਕਾਰਨ ਹੈ ਕਿ ਬਾਬਾ ਜੀ ਨੂੰ ਸਿੱਖ ਸਮਾਜ ਦੇ ਨਾਲ-ਨਾਲ ਹੋਰਨਾਂ ਕੌਮਾਂ ਅਤੇ ਵਰਗਾਂ ਵਿਚ ਵੀ ਵਿਸ਼ੇਸ਼ ਸਤਿਕਾਰ ਪ੍ਰਾਪਤ ਹੈ। ਇਸ ਮੌਕੇ ਜਥੇਦਾਰ ਗੁਰਮੀਤ ਸਿੰਘ, ਸੁਖਦੇਵ ਸਿੰਘ, ਕਸ਼ਮੀਰ ਸਿੰਘ, ਭਾਗ ਸਿੰਘ, ਜਥੇਦਾਰ ਪ੍ਰਿਤਪਾਲ ਸਿੰਘ ਭਾਈ, ਸਾਬਕਾ ਸਰਪੰਚ ਨਿੰਦਰ ਸਿੰਘ, ਹਰਪਾਲ ਸਿੰਘ, ਬਲਵਿੰਦਰ ਸਿੰਘ ਫੌਜੀ, ਜੱਸਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਗੁਰਸਿੱਖ ਅਤੇ ਪਿੰਡ ਦੀ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਨਿਸ਼ਾਨ-ਏ-ਸਿੱਖੀ ਖਡੂਰ ਸਾਹਿਬ ਦੇ ਤਿੰਨ ਵਿਦਿਆਰਥੀਆਂ ਨੇ ਪੰਜਾਬ ਰਾਜ ਸਿਵਲ ਸੇਵਾਵਾਂ ਮੇਨਜ਼ ਪ੍ਰੀਖਿਆ ਪਾਸ ਕੀਤੀ ਅਗਲੀ ਖ਼ਬਰ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਸਖ਼ਤ ਹਦਾਇਤਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।