06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

‘ਮਿਸ਼ਨ ਆਰੰਭ’ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦਾ ਸਨਮਾਨ

ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ‘ਮਿਸ਼ਨ ਆਰੰਭ’ ਤਹਿਤ ਆਂਗਣਵਾੜੀ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਬੱਚਿਆਂ ਦੀ ਮੁੱਢਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਅਨੁਪ੍ਰਿਆ ਸਿੰਘ ਵਲੋਂ ਵੱਖ-ਵੱਖ ਬਲਾਕਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 06-11-2026
ਤਰਨ ਤਾਰਨ, 5 ਨਵੰਬਰ (ਇਕਬਾਲ ਸਿੰਘ ਸੋਢੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ‘ਮਿਸ਼ਨ ਆਰੰਭ’ ਤਹਿਤ ਆਂਗਣਵਾੜੀ ਕੇਂਦਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਬੱਚਿਆਂ ਦੀ ਮੁੱਢਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਅਨੁਪ੍ਰਿਆ ਸਿੰਘ ਵਲੋਂ ਵੱਖ-ਵੱਖ ਬਲਾਕਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ ਗਈ। ਇਸ ਸਮਾਗਮ ਦੌਰਾਨ ਜ਼ਿਲ੍ਹੇ ਦੇ ਕੁੱਲ 8 ਬਲਾਕਾਂ ਵਿਚੋਂ ਹਰੇਕ ਬਲਾਕ ਦੀਆਂ ਦੋ-ਦੋ ਵਧੀਆ ਕਾਰਗੁਜ਼ਾਰੀ ਵਾਲੀਆਂ ਆਂਗਣਵਾੜੀ ਵਰਕਰਾਂ ਦੀ ਚੋਣ ਕੀਤੀ ਗਈ। ਇਸ ਤਰ੍ਹਾਂ ਕੁੱਲ 16 ਆਂਗਣਵਾੜੀ ਵਰਕਰਾਂ ਨੂੰ ਉਨ੍ਹਾਂ ਵਲੋਂ ਬੱਚਿਆਂ ਦੀ ਮੁੱਢਲੀ ਸਿੱਖਿਆ ਅਤੇ ਆਂਗਣਵਾੜੀ ਕੇਂਦਰਾਂ ਦੇ ਸੁਚਾਰੂ ਸੰਚਾਲਨ ਵਿਚ ਪਾਏ ਜਾ ਰਹੇ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਮਨ ਨਾਹਰ ਹੈੱਡ ਪੰਜਾਬ ਟੀਮ, ਜਤਿੰਦਰਜੀਤ ਕੌਰ ਪ੍ਰੋਗਰਾਮ ਮੈਨੇਜ਼ਰ ਅਤੇ ਧਨਵੀਰ ਸਿੰਘ ਮਾਨੀ ਜ਼ਿਲ੍ਹਾ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਉਨ੍ਹਾਂ ਵਲੋਂ ਆਂਗਣਵਾੜੀ ਵਰਕਰਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਲੋਂ ਕਿਹਾ ਗਿਆ ਕਿ ‘ਮਿਸ਼ਨ ਆਰੰਭ’ ਦਾ ਮੁੱਖ ਉਦੇਸ਼ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਉਨ੍ਹਾਂ ਨੂੰ ਗੁਣਵੱਤਾਪੂਰਨ ਮੁੱਢਲੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਬੱਚਿਆਂ ਦੇ ਮੁੱਢਲੇ ਵਿਕਾਸ ਦੀ ਮਜ਼ਬੂਤ ਨੀਂਹ ਹਨ। ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਵਰਕਰਾਂ ਨੂੰ ਸਨਮਾਨਿਤ ਕਰਨ ਨਾਲ ਉਨ੍ਹਾਂ ਦਾ ਮਨੋਬਲ ਵਧਦਾ ਹੈ ਅਤੇ ਹੋਰ ਵਰਕਰਾਂ ਨੂੰ ਵੀ ਬਿਹਤਰ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਨਾ ਮਿਲਦੀ ਹੈ।
ਪਿਛਲੀ ਖ਼ਬਰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਗੁਰਜੰਟ ਸਿੰਘ ਦਾ ਸਨਮਾਨ ਅਗਲੀ ਖ਼ਬਰ 21 ਮੈਂਬਰੀ ਬਲਾਕ ਕਮੇਟੀ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।