08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮਿਸ਼ਨ 2027 ਤਹਿਤ ਜੱਸਾ ਪੱਟੀ ਨੇ ਨੁੱਕੜ ਮੀਟਿੰਗਾਂ ਰਾਹੀਂ ਵਿੱਢੀ ਲੋਕ ਸੰਪਰਕ ਮੁਹਿੰਮ

ਪੱਟੀ, 7 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– ਆਮ ਆਦਮੀ ਪਾਰਟੀ ਵਲੋਂ ਮਿਸ਼ਨ 2027 ਦੀਆਂ ਤਿਆਰੀਆਂ ਤਹਿਤ ਹਲਕਾ ਪੱਟੀ ਵਿਚ ਲੋਕ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ) ਵੱਲੋਂ ਪੱਟੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਅਤੇ ਲੋਕ ਮਿਲਣੀਆਂ ਕਰਕੇ ਸ਼ਹਿਰ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 08-11-2026
ਪੱਟੀ, 7 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)– ਆਮ ਆਦਮੀ ਪਾਰਟੀ ਵਲੋਂ ਮਿਸ਼ਨ 2027 ਦੀਆਂ ਤਿਆਰੀਆਂ ਤਹਿਤ ਹਲਕਾ ਪੱਟੀ ਵਿਚ ਲੋਕ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਪਾਰਟੀ ਦੇ ਹਲਕਾ ਇੰਚਾਰਜ ਜਸਕੰਵਰ ਸਿੰਘ ਗਿੱਲ (ਜੱਸਾ ਪੱਟੀ) ਵੱਲੋਂ ਪੱਟੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਅਤੇ ਲੋਕ ਮਿਲਣੀਆਂ ਕਰਕੇ ਸ਼ਹਿਰ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ 15 ਵਿੱਚ ਸੁਰਿੰਦਰ ਸਿੰਘ ਗਿੱਲ ਅਤੇ ਗੁਰਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਪਰਿਵਾਰਕ ਮੈਂਬਰਾਂ ਅਤੇ ਵਾਰਡ ਨਿਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ, ਵਾਰਡ ਦੀਆਂ ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਲੋਕਾਂ ਨੂੰ ਇਨ੍ਹਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਹੀ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝਣ ਦਾ ਸਭ ਤੋਂ ਪ੍ਰਭਾਵਸ਼ਾਲੀ ਢੰਗ ਹੈ। ਲੋਕਾਂ ਦੇ ਸੁਝਾਵਾਂ ਅਤੇ ਸਹਿਯੋਗ ਨਾਲ ਹੀ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ 2027 ਤਹਿਤ ਪੱਟੀ ਸ਼ਹਿਰ ਦੇ ਹਰੇਕ ਵਾਰਡ ਵਿਚ ਲੋਕਾਂ ਨਾਲ ਸੰਪਰਕ ਅਤੇ ਨੁੱਕੜ ਮੀਟਿੰਗਾਂ ਦਾ ਇਹ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਵਾਰਡ ਨੰਬਰ 15 ਦੇ ਕੌਂਸਲਰ ਕੰਵਲਪ੍ਰੀਤ ਸਿੰਘ, ਸਰਪੰਚ ਅਮਨਦੀਪ ਸਿੰਘ ਕੈਰੋਂ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ ਮਿੰਟੂ ਮਾਹੀ ਰਿਸੋਰਟ ਵਾਲੇ, ਦਿਲਬਾਗ ਸਿੰਘ, ਸੰਤੋਖ ਸਿੰਘ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ, ਕਸ਼ਮੀਰ ਸਿੰਘ, ਸਾਹਿਬ ਸਿੰਘ, ਲਾਭ ਸਿੰਘ, ਬਲਵਿੰਦਰ ਸਿੰਘ ਬਿੰਦੂ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਬਗੀਚਾ ਸਿੰਘ, ਕੋਮਲਪ੍ਰੀਤ ਸਿੰਘ, ਸੋਨਾ ਵੀਰ, ਜਨਕਰਾਜ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਸ਼ੈਰੀ ਚਾਹਲ ਅਤੇ ਰਾਣਾ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਐਨ.ਡੀ.ਯੂ. ਜ਼ੋਨਲ ਯੁਵਕ ਮੇਲੇ ਵਿਚ ਸੇਵਾ ਦੇਵੀ ਐਸ.ਡੀ. ਕਾਲਜ ਆਫ਼ ਐਜੂਕੇਸ਼ਨ ਨੇ ਹਾਸਿਲ ਕੀਤਾ ਓਵਰਆਲ ਤੀਜਾ ਸਥਾਨ ਅਗਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।