ਤਰਨ ਤਾਰਨ, 7 ਨਵੰਬਰ (ਹਰਿੰਦਰ ਸਿੰਘ)— ਮਾਈ ਭਾਗੋ ਗਰੁੱਪ ਆਫ ਕਾਲਜ ਵਿਖੇ ਦੀਵਾਲੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਮਾਈ ਭਾਗੋ ਕਾਲਜ ਆਫ ਨਰਸਿੰਗ, ਮਾਈ ਭਾਗੋ ਕਾਲਜ ਆਫ ਹੈਲਥ ਸਾਇੰਸ ਅਤੇ ਮਾਈ ਭਾਗੋ ਕਾਲਜ ਆਫ ਫਾਰਮੇਸੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਾਲ ਦੀਵਾਲੀ ਦੇ ਸਮਾਗਮ ਦਾ ਮੁੱਖ ਵਿਸ਼ਾ ਗ੍ਰੀਨ ਦੀਵਾਲੀ ਰੱਖਿਆ ਗਿਆ ਸੀ। ਜਿਸ ਦਾ ਉਦੇਸ਼ ਵਾਤਾਵਰਣ ਦੀ ਸੁਰੱਖਿਆ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਦੇਸ਼ ਦੇਣਾ ਸੀ। ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਇੰਦਰਪਾਲ ਸਿੰਘ ਵਾਲੀਆ ਅਤੇ ਜਸਮੀਤ ਸਿੰਘ ਵਾਲੀਆ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਅਜਿਹੇ ਸੱਭਿਾਚਾਰਕ ਸਮਾਗਮ ਵਿਦਿਆਰਥੀਆਂ ਵਿਚ ਆਪਸੀ ਪਿਆਰ, ਏਕਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਸੁੰਦਰ ਅਤੇ ਮਨਮੋਹਕ ਰੰਗੋਲੀਆਂ ਬਣਾਈਆਂ ਗਈਆਂ। ਸਮੂਹ ਵਿਦਿਆਰਥੀਆਂ ਅਤੇ ਸਟਾਫ ਨੇ ਇਸ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲਿਆ ਅਤੇ ਦੀਵਾਲੀ ਦੇ ਤਿਉਹਾਰ ਨੂੰ ਯਾਦਗਰ ਬਣਾਇਆ।
ਮਾਈ ਭਾਗੋ ਗਰੁੱਪ ਆਫ਼ ਕਾਲਜ ਵਿਖੇ ਦੀਵਾਲੀ ਤਿਉਹਾਰ ਮਨਾਇਆ
ਮਾਈ ਭਾਗੋ ਗਰੁੱਪ ਆਫ਼ ਕਾਲਜ ਵਿਖੇ ਦੀਵਾਲੀ ਤਿਉਹਾਰ ਮਨਾਇਆ
ਅਜੀਤ ਡੈਸਕ
08-11-2026