10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਲਸੀਆਂ ਖੁਰਦ ਦੇ ਖੇਤਾਂ ਵਿਚੋਂ ਜੰਗਾਲ ਲੱਗਿਆ ਪਿਸਤੌਲ ਬਰਾਮਦ

ਖਾਲੜਾ, 9 ਨਵੰਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖੁਰਦ ਦੇ ਖੇਤਾਂ ਵਿਚੋਂ ਪੰਜਾਬ ਪੁਲਿਸ ਅਤੇ ਬੀ. ਐੱਸ.

ਬਰਾਮਦ ਕੀਤੇ ਪਿਸਤੌਲ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ। ਤਸਵੀਰ: ਜੱਜ 10-11-2026
ਖਾਲੜਾ, 9 ਨਵੰਬਰ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਖੁਰਦ ਦੇ ਖੇਤਾਂ ਵਿਚੋਂ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਇਕ ਜੰਗਾਲ ਲੱਗਿਆ ਪਿਸਤੌਲ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਵਿਖੇ ਤਾਇਨਾਤ ਈ.ਐੱਸ.ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਝੋਨੇ ਦੀ ਕੱਟੀ ਫ਼ਸਲ ਵਿਚ ਸ਼ੱਕੀ ਵਸਤੂ ਪਈ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਵਲੋਂ ਸਾਂਝੇ ਤੌਰ ’ਤੇ ਪਿੰਡ ਕਲਸੀਆਂ ਖੁਰਦ ਦੇ ਵਸਨੀਕ ਰਾਮ ਸਿੰਘ ਪੁੱਤਰ ਅਜੀਤ ਸਿੰਘ ਦੇ ਖੇਤਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਖੇਤਾਂ ਵਿਚੋਂ ਇਕ ਜੰਗਾਲ ਲੱਗਿਆ ਪਿਸਤੌਲ ਬਰਾਮਦ ਕੀਤਾ ਗਿਆ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਇਹ ਪਿਸਤੌਲ ਝੋਨੇ ਦੀ ਖੜ੍ਹੀ ਫ਼ਸਲ ਦੌਰਾਨ ਡਰੋਨ ਰਾਹੀਂ ਸੁੱਟਿਆ ਗਿਆ ਹੋ ਸਕਦਾ ਹੈ। ਪਿਸਤੌਲ ਦੀ ਹਾਲਤ ਕਾਫ਼ੀ ਖ਼ਰਾਬ ਸੀ ਅਤੇ ਉਸ ਨੂੰ ਜੰਗਾਲ ਲੱਗਿਆ ਹੋਇਆ ਸੀ। ਪੁਲਿਸ ਵਲੋਂ ਪਿਸਤੌਲ ਨੂੰ ਕਬਜ਼ੇ ਵਿੱਚ ਲੈ ਕੇ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪਿੰਡ ਕੱਕਾ ਕੰਡਿਆਲਾ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਜੱਸਾ ਪੱਟੀ ਦੇ ਯਤਨਾਂ ਸਦਕਾ ਮੁੱਖ ਮੰਤਰੀ ਪੱਟੀ ਹਲਕੇ ਵਿਚ 16 ਨੂੰ ਕਰਨਗੇ ਲੋਕ ਮਿਲਣੀ ਪਿੰਡ ਸਭਰਾ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।