ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ
ਰਾਮ ਤੀਰਥ, 9 ਨਵੰਬਰ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦਾ ਪਵਿੱਤਰ ਤਿਉਹਾਰ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ।
ਗੁਰਦੁਆਰਾ ਬਾਬਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਭਾਈ ਸੁਖਵਿੰਦਰ ਸਿੰਘ ਕਥਾਵਾਚਕ ਅਤੇ ਗੁਰਦੁਆਰਾ ਸਾਹਿਬ ਵਿਖੇ ਮੋਮਬੱਤੀਆਂ ਤੇ ਦੀਵੇ ਜਗਾਉਂਦੀਆਂ ਹੋਈਆਂ ਸੰਗਤਾਂ। ਤਸਵੀਰਾਂ : ਧਰਵਿੰਦਰ ਸਿੰਘ ਔਲਖ
10-11-2026