11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਵਿਧਾਨ ਸਭਾ ਹਲਕਾ ਪੱਟੀ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਹੁਲਾਰਾ

ਹਰੀਕੇ ਪੱਤਣ, 10 ਨਵੰਬਰ (ਸੰਜੀਵ ਕੁੰਦਰਾ)– ਵਿਧਾਨ ਸਭਾ ਹਲਕਾ ਪੱਟੀ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਕਿਰਤੋਵਾਲ ਕਲਾਂ ਵਿਖੇ ਹੋਏ ਇਕੱਠ ਦੌਰਾਨ ਕਾਂਗਰਸੀ ਆਗੂ ਲਖਬੀਰ ਸਿੰਘ ਕਾਲਾ ਦੀ ਪ੍ਰੇਰਨਾ ਸਦਕਾ ਪਿੰਡ ਕਿਰਤੋਵਾਲ ਕਲਾਂ ਅਤੇ ਜਿੰਦਾਵਾਲਾ ਦੇ 103 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਜੀ ਆਇਆਂ ਕਿਹਾ ਤੇ ਸਨਮਾਨਿਤ ਕੀਤਾ ।

ਪਿੰਡ ਕਿਰਤੋਵਾਲ ਕਲਾਂ ਵਿਖੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨਾਲ ਹਰਮਿੰਦਰ ਸਿੰਘ ਗਿੱਲ। ਤਸਵੀਰ–ਕੁੰਦਰਾ 11-11-2026
ਹਰੀਕੇ ਪੱਤਣ, 10 ਨਵੰਬਰ (ਸੰਜੀਵ ਕੁੰਦਰਾ)– ਵਿਧਾਨ ਸਭਾ ਹਲਕਾ ਪੱਟੀ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਕਿਰਤੋਵਾਲ ਕਲਾਂ ਵਿਖੇ ਹੋਏ ਇਕੱਠ ਦੌਰਾਨ ਕਾਂਗਰਸੀ ਆਗੂ ਲਖਬੀਰ ਸਿੰਘ ਕਾਲਾ ਦੀ ਪ੍ਰੇਰਨਾ ਸਦਕਾ ਪਿੰਡ ਕਿਰਤੋਵਾਲ ਕਲਾਂ ਅਤੇ ਜਿੰਦਾਵਾਲਾ ਦੇ 103 ਪਰਿਵਾਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਜੀ ਆਇਆਂ ਕਿਹਾ ਤੇ ਸਨਮਾਨਿਤ ਕੀਤਾ ।ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆ ਸਨ ਜਦਕਿ ਬਦਲਾਅ ਦੇ ਨਾਂਅ ’ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦਾ ਵਿਨਾਸ਼ ਕੀਤਾ ਹੈ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਜਿੰਨਾਂ ਗਰੀਬ ਪਰਿਵਾਰਾਂ ਨੂੰ ਘਰ ਬਣਾਉਣ ਵਾਸਤੇ ਪਲਾਟ ਦਿੱਤੇ ਗਏ ਸਨ, 2027 ਵਿਚ ਕਾਂਗਰਸ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਪਲਾਟਾਂ ਦੇ ਕਬਜ਼ੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੱਟੀ ਹਲਕੇ ਵਿਚ ਵਿਕਾਸ ਕਾਰਜਾਂ ਨਾਲ ਪਿੰਡਾਂ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਸੋਨਾ ਸਿੰਘ, ਹਰਜੀਤ ਕੌਰ, ਮਨਜੀਤ ਕੌਰ, ਗੋਵਿੰਦ ਸਿੰਘ, ਆਕਾਸ਼ਦੀਪ ਕੁਮਾਰ , ਧੀਰਜ ਕੁਮਾਰ, ਵਿਕਰਮਜੀਤ ਸਿੰਘ, ਸਾਜਨ, ਸੰਦੀਪ, ਡਾਕਟਰ ਹੀਰਾ, ਹੁਸਨਪ੍ਰੀਤ, ਦੇਵਾ, ਸੁੱਖੋ, ਦਿਲਬਾਗ ਸਿੰਘ, ਹੈਪੀ ਸਿੰਘ, ਜੱਜ, ਸੇਵਕ, ਸਤਨਾਮ ਸਿੰਘ , ਗੁਰਸ਼ਾਨ ਸਿੰਘ, ਰਾਜਵਿੰਦਰ ਕੌਰ, ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਭੀਜੀਤ ਸਿੰਘ, ਸਤਬੀਰ ਸਿੰਘ ਸੋਨੀ, ਵਰਿੰਦਰ ਸਿੰਘ, ਨਿਸ਼ਾਨ ਸਿੰਘ, ਮੁਹੱਬਤ ਸਿੰਘ, ਜੋਬਨਜੀਤ ਸਿੰਘ, ਅਮਰ ਸਿੰਘ, ਪਰਮਜੀਤ ਕੌਰ, ਗੁਰਪਾਲ ਸਿੰਘ ਪਾਲੀ, ਲਵਪ੍ਰੀਤ ਸਿੰਘ, ਗੁਰਸੇਵਕ ਸਿੰਘ, ਧਰਮਿੰਦਰ ਸਿੰਘ, ਜਗਜੀਤ ਜੱਗੂ, ਪਰਮਜੀਤ ਕੌਰ, ਰਾਜ ਸਿੰਘ, ਗੁਰਜੰਟ ਸਿੰਘ, ਅੰਮ੍ਰਿਤਪਾਲ ਸਿੰਘ, ਰਣਜੋਤ ਸਿੰਘ, ਗੁਰਜੰਟ ਸਿੰਘ, ਸਿਮ੍ਰਿਤ, ਆਕਾਸ਼ਦੀਪ ਸਿੰਘ, ਹੁਸਨਪ੍ਰੀਤ ਸਿੰਘ, ਹੀਰਾ ਸਿੰਘ, ਭੱਲਾ ਸਿੰਘ, ਮੰਗੀ ਸਿੰਘ, ਪਰਮਜੀਤ ਸਿੰਘ, ਪੰਮਾ ਸੁੱਖਾ ਬਾਵਾ, ਸਾਹਿਲ ਬਾਵਾ, ਕਰਨ ਬਾਵਾ, ਸਾਹਿਲ ਪ੍ਰੀਤ ਸਿੰਘ, ਮੰਗਾ ਸਿੰਘ, ਆਕਾਸ਼ਪ੍ਰੀਤ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਸਾਹਿਬ ਸਿੰਘ, ਵਰਿੰਦਰ ਸਿੰਘ, ਕੁਲਦੀਪ ਸਿੰਘ, ਸਰਵਣਜੀਤ ਸਿੰਘ, ਗੁਰਜੰਟ ਸਿੰਘ, ਕਰਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਆਦਿ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਕਾਂਗਰਸੀ ਆਗੂ ਰਸ਼ਪਾਲ ਸਿੰਘ ਬੋਪਾਰਾਏ, ਗੁਰਵੇਲ ਸਿੰਘ ਲੁਹਾਰੀਆ, ਕੌਂਸਲਰ ਜਗਮੀਤ ਸਿੰਘ ਭੁੱਲਰ, ਮਨਜੀਤ ਸਿੰਘ ਮਰਹਾਣਾ, ਰਘਬੀਰ ਸਿੰਘ ਤੁੰਗ ਮੰਡਲ ਪ੍ਰਧਾਨ, ਦੀਦਾਰ ਸਿੰਘ, ਸਰਪੰਚ ਪਰਮਜੀਤ ਸਿੰਘ, ਹਜੂਰ ਸਿੰਘ, ਜਸਪਾਲ ਸਿੰਘ ਸੰਧੂ, ਪ੍ਰਭਜੀਤ ਸਿੰਘ, ਅੰਗਰੇਜ ਸਿੰਘ, ਸਾਹਿਬ ਸਿੰਘ, ਮੇਜਰ ਸਿੰਘ, ਸਲਵਿੰਦਰ ਸਿੰਘ ਫੌਜੀ, ਸੁਖਵਿੰਦਰ ਸਿੰਘ ਸਫਲ ਕਿਸਾਨ, ਗੁਰਮੀਤ ਸਿੰਘ, ਬੀਤ ਕਿਰਤੋਵਾਲ, ਜਤਿੰਦਰ ਸਿੰਘ ਰਾਜੂ, ਨੰਬਰਦਾਰ ਤਾਰਾ ਸਿੰਘ, ਗੁਰਵਿੰਦਰ ਸਿੰਘ ਕੈਰੋਂ, ਦਿਲਰਾਜ ਸਿੰਘ ਕੈਰੋ, ਸੁਰਜੀਤ ਸਿੰਘ ਪੱਟੀ, ਗੁਰਜੀਤ ਸਿੰਘ, ਲਖਵਿੰਦਰ ਸਿੰਘ, ਸੁਵਿੰਦਰ ਸਿੰਘ ਰੱਤਾਗੁੱਦਾ, ਜਸਕਰਨ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।