12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਹਲਕੇ ਦੇ ਨੌਜਵਾਨਾਂ ਨੇ ਪ੍ਰੋ. ਹਰਪ੍ਰੀਤ ਸਿੰਘ ਕੋਟ ਨਾਲ ਖੜ੍ਹਨ ਦਾ ਲਿਆ ਅਹਿਦ

ਫਤਿਆਬਾਦ, 11 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਵਿਧਾਨ ਸਭਾ ਚੋਣਾਂ ਕਰਕੇ ਹਰ ਹਲਕੇ ਵਿਚ ਚੋਣ ਪ੍ਰਚਾਰ ਜ਼ੋਰਾਂ ’ਤੇ ਚੱਲ ਰਿਹਾ ਹੈ। ਹਲਕਾ ਖਡੂਰ ਸਾਹਿਬ ਵਿਚ ਚੋਣ ਸਰਗਰਮੀਆਂ ਤੇਜ਼ ਕਰਦਿਆਂ ਪ੍ਰੋ.

ਅਜੀਤ ਡੈਸਕ 12-11-2026
ਫਤਿਆਬਾਦ, 11 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਪੰਜਾਬ ਵਿਧਾਨ ਸਭਾ ਚੋਣਾਂ ਕਰਕੇ ਹਰ ਹਲਕੇ ਵਿਚ ਚੋਣ ਪ੍ਰਚਾਰ ਜ਼ੋਰਾਂ ’ਤੇ ਚੱਲ ਰਿਹਾ ਹੈ। ਹਲਕਾ ਖਡੂਰ ਸਾਹਿਬ ਵਿਚ ਚੋਣ ਸਰਗਰਮੀਆਂ ਤੇਜ਼ ਕਰਦਿਆਂ ਪ੍ਰੋ.ਹਰਪ੍ਰੀਤ ਸਿੰਘ ਕੋਟ ਬੁਲਾਰਾ ਪੰਜਾਬ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਚੋਣ ਸਰਗਰਮੀਆਂ ਵਧਾ ਦਿੱਤੀਆਂ ਹਨ। ਪ੍ਰੋ.ਹਰਪ੍ਰੀਤ ਸਿੰਘ ਕੋਟ ਨੇ ਦੱਸਿਆ ਕਿ ਹਲਕੇ ਦੇ ਹਰ ਵਰਗ ਵਲੋਂ ਉਹਨਾਂ ਨੂੰ ਪੂਰਾ ਸਮਰਥਨ ਮਿਲ ਰਿਹਾ ਹੈ। ਹਲਕਾ ਖਡੂਰ ਸਾਹਿਬ ਦੇ ਨੌਜਵਾਨ ਵਰਗ ਵਿਚ ਅਲੱਗ ਹੀ ਜਜ਼ਬਾ ਵੇਖਣ ਨੂੰ ਮਿਲ ਰਿਹਾ ਹੈ। ਪਿੰਡਾਂ ਦੇ ਨੌਜਵਾਨਾਂ ਵਲੋਂ ਉਹਨਾਂ ਦੇ ਹੱਕ ਵਿਚ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੇ ਪ੍ਰੋ.ਕੋਟ ਨਾਲ ਮੀਟਿੰਗ ਕਰਕੇ ਇਹ ਵਿਸ਼ਵਾਸ ਦੁਆਇਆ ਕਿ ਉਹ ਸਾਰੇ ਉਹਨਾਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਹਰ ਪਿੰਡ ਤੱਕ ਪ੍ਰਚਾਰ ਕਰਨਗੇ। ਹਰ ਪਿੰਡ ਵਿਚ ਨੌਜਵਾਨਾਂ ਦੀਆਂ ਟੀਮਾਂ ਬਣਾ ਕੇ ਹਲਕਾ ਖਡੂਰ ਸਾਹਿਬ ਵਿਚੋਂ ਵੱਡੀ ਲੀਡ ਨਾਲ ਪ੍ਰੋ.ਹਰਪ੍ਰੀਤ ਸਿੰਘ ਕੋਟ ਨੂੰ ਜਿਤਾਉਣ ਲਈ ਦਿਨ ਰਾਤ ਮਿਹਨਤ ਕਰਨਗੇ।
ਪਿਛਲੀ ਖ਼ਬਰ ਮਿੰਨੀ ਬੱਸ ਥੱਲੇ ਆਉਣ ਕਾਰਨ ਔਰਤ ਦੀ ਮੌਤ ਅਗਲੀ ਖ਼ਬਰ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਕੂਲਾਂ ਵਿਚ ਕਰਵਾਏ ਲੇਖ ਅਤੇ ਕੁਇਜ਼ ਮੁਕਾਬਲੇ-ਮੰਗਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।