12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਚਿਨ ਪਾਇਲਟ ਤੇ ਸੂਰਜ ਠਾਕੁਰ ਅੱਜ ਤਰਨ ਤਾਰਨ ਵਿਖੇ ਕਰਨਗੇ ਵਿਸ਼ੇਸ਼ ਮੀਟਿੰਗ-ਰਾਜਬੀਰ ਸਿੰਘ ਭੁੱਲਰ

ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹੁਣ ਤੋਂ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਹਾਈਕਮਾਨ ਵਲੋਂ ਸੂਬੇ ਅੰਦਰ ਸਿਆਸੀ ਹਾਲਾਤ, ਪਾਰਟੀ ਦੀ ਮੌਜੂਦਾ ਸਥਿਤੀ, ਜਥੇਬੰਦਕ ਮਜ਼ਬੂਤੀ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਰਿਪੋਰਟਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ।

ਰਾਜਬੀਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਤਰਨ ਤਾਰਨ 12-11-2026
ਤਰਨ ਤਾਰਨ, 11 ਨਵੰਬਰ (ਹਰਿੰਦਰ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹੁਣ ਤੋਂ ਹੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਹਾਈਕਮਾਨ ਵਲੋਂ ਸੂਬੇ ਅੰਦਰ ਸਿਆਸੀ ਹਾਲਾਤ, ਪਾਰਟੀ ਦੀ ਮੌਜੂਦਾ ਸਥਿਤੀ, ਜਥੇਬੰਦਕ ਮਜ਼ਬੂਤੀ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਰਿਪੋਰਟਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਹਿ ਇੰਚਾਰਜ ਸੂਰਜ ਠਾਕੁਰ ਅੱਜ 12 ਨਵੰਬਰ ਨੂੰ ਸ਼ਾਮ 4 ਵਜੇ ਸਤਿਕਾਰ ਪੈਲੇਸ ਤਰਨਤਾਰਨ ਵਿਖੇ ਪਹੁੰਚ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੀਟਿੰਗ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਤਰਨ ਤਾਰਨ, ਪੱਟੀ, ਖੇਮਕਰਨ, ਖਡੂਰ ਸਾਹਿਬ, ਜ਼ੀਰਾ, ਕਪੂਰਥਲਾ, ਸ੍ਰੀ ਸੁਲਤਾਨਪੁਰ ਲੋਧੀ, ਜੰਡਿਆਲਾ ਗੁਰੂ ਅਤੇ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ, ਸਾਬਕਾ ਵਿਧਾਇਕਾਂ, ਲੀਡਰਸ਼ਿਪ, ਪਾਰਟੀ ਦੇ ਸੀਨੀਅਰ ਆਗੂਆਂ, ਬਲਾਕ ਪ੍ਰਧਾਨਾਂ, ਜਥੇਬੰਦਕ ਅਹੁਦੇਦਾਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਖ ਮਕਸਦ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣਾ, ਲੋਕਾਂ ਦੀਆਂ ਸਮੱਸਿਆਵਾਂ ਅਤੇ ਸਥਾਨਕ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੁਝਾਅ ਪ੍ਰਾਪਤ ਕਰਨਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਹਲਕਿਆਂ ਵਿਚ ਪਾਰਟੀ ਦੀ ਕਾਰਗੁਜ਼ਾਰੀ, ਵਰਕਰਾਂ ਦੀ ਸਰਗਰਮੀ ਅਤੇ ਲੋਕਾਂ ਵਿਚ ਪਾਰਟੀ ਪ੍ਰਤੀ ਰੁਝਾਨ ਸੰਬੰਧੀ ਵੀ ਰਿਪੋਰਟ ਲਈ ਜਾਵੇਗੀ, ਜਿਸ ਨੂੰ ਪਾਰਟੀ ਹਾਈਕਮਾਂਡ ਅੱਗੇ ਪੇਸ਼ ਕੀਤਾ ਜਾਵੇਗਾ। ਭੁੱਲਰ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਵਲੋਂ ਜ਼ਮੀਨੀ ਪੱਧਰ ’ਤੇ ਪਾਰਟੀ ਦੀ ਅਸਲ ਸਥਿਤੀ ਜਾਣਨ ਅਤੇ ਆਗੂਆਂ ਤੇ ਵਰਕਰਾਂ ਦੀ ਰਾਇ ਨੂੰ ਮਹੱਤਵ ਦੇਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਸਮੁੱਚੀ ਲੀਡਰਸ਼ਿਪ ਅਤੇ ਕਾਂਗਰਸੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਮੀਟਿੰਗ ਵਿਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਕੀਮਤੀ ਸੁਝਾਅ ਦੇਣ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਖ਼ਿਲਾਫ਼ ਏਡਜ਼ ਕੰਟਰੋਲ ਮੁਲਾਜ਼ਮਾਂ ਵਲੋਂ ਸਿਹਤ ਸੇਵਾਵਾਂ ਠੱਪ ਕਰਨ ਦੀ ਵੱਡੀ ਚਿਤਾਵਨੀ ਅਗਲੀ ਖ਼ਬਰ ਪਿੰਡ ਕੈਰੋਂਵਾਲ ਵਿਖੇ ਮਹਿਲਾ ਸ਼ਕਤੀ ਦਾ ਵੱਡਾ ਇਕੱਠ, ਸੈਂਕੜੇ ਮਹਿਲਾਵਾਂ ਨੇ ਫੜਿਆ ਭਾਜਪਾ ਦਾ ਪੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।