ਮਾਝਾ ਕਾਲਜ ਫਾਰ ਵੂਮੈਨ ਵਿਖੇ ਸਿਲਾਈ ਮਸ਼ੀਨਾਂ ਦੀ ਇਕ ਰੋਜ਼ਾ ਵਰਕਸ਼ਾਪ
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)- ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ‘ਸ਼ਿਗਰ ਇੰਡੀਆ ਲਿਮਟਿਡ’ ਮਸ਼ੀਨ ਕੰਪਨੀ ਦੇ ਸਹਿਯੋਗ ਨਾਲ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੂੰ ਆਧੁਨਿਕ ਮਲਟੀਫੰਕਸ਼ਨਲ ਅਤੇ ਇਲੈਕਟ੍ਰਾਨਿਕ ਸਿਲਾਈ ਮਸ਼ੀਨਾਂ ਦੀ ਕਾਰਜਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਅਜੀਤ ਡੈਸਕ
13-11-2026