14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਮਰਜੀਤ ਸਿੰਘ ਡਿਆਲ ਨਮਿਤ ਪਾਠ ਦੇ ਭੋਗ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ

ਸ਼ਾਹਬਾਜ਼ਪੁਰ, 13 ਨਵੰਬਰ (ਪਰਦੀਪ ਬੇਗੇਪੁਰ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੋਨੀ ਡਿਆਲ ਦੇ ਪਿਤਾ ਅਮਰਜੀਤ ਸਿੰਘ ਡਿਆਲ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਪਿੰਡ ਡਿਆਲ ਰਾਜਪੂਤਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਅਜੀਤ ਡੈਸਕ 14-11-2026
ਸ਼ਾਹਬਾਜ਼ਪੁਰ, 13 ਨਵੰਬਰ (ਪਰਦੀਪ ਬੇਗੇਪੁਰ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੋਨੀ ਡਿਆਲ ਦੇ ਪਿਤਾ ਅਮਰਜੀਤ ਸਿੰਘ ਡਿਆਲ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਪਿੰਡ ਡਿਆਲ ਰਾਜਪੂਤਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦੌਰਾਨ ਪਹੁੰਚੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਮਰਜੀਤ ਸਿੰਘ ਦਾ ਅਕਾਲ ਚਲਾਣਾ ਪਰਿਵਾਰ ਅਤੇ ਇਲਾਕੇ ਲਈ ਵੱਡਾ ਘਾਟਾ ਹੈ। ਇਸ ਮੌਕੇ ਉਨ੍ਹਾਂ ਹਲਕਾ ਖਡੂਰ ਸਾਹਿਬ ਵਿਖੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਮੌਕੇ ਗੁਰਪ੍ਰੀਤ ਸਿੰਘ ਦੇ ਦਾਦਾ ਗੇਜਾ ਸਿੰਘ ਡਿਆਲ ਵਲੋਂ ਕੀਤੇ ਵਡਮੁੱਲੇ ਸਹਿਯੋਗ ਬਾਰੇ ਦੱਸਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ । ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਸੋਨੀ ਅਤੇ ਗੁਰਦੇਵ ਸਿੰਘ ਉਨ੍ਹਾਂ ਦੇ ਆਪਣੇ ਛੋਟੇ ਭਰਾਵਾਂ ਵਾਂਗ ਹਨ ਅਤੇ ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ। ਇਸ ਮੌਕੇ ਸਿੱਕੀ ਨੇ ਸਮਾਗਮ ਵਿਚ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੁੱਖ ਦੀ ਘੜੀ ਵਿਚ ਸੰਗਤ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ ਵੱਡਾ ਸਹਾਰਾ ਹੈ। ਇਸ ਮੌਕੇ ਰਾਜਬੀਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਕਾਂਗਰਸ, ਇਕਬਾਲ ਸਿੰਘ ਸੰਧੂ, ਗੁਰਦਿਆਲ ਸਿੰਘ ਗੁਲਾਲੀਪੁਰ ਬਲਾਕ ਪ੍ਰਧਾਨ, ਕੰਵਲਜੀਤ ਸਿੰਘ ਸ਼ਾਹ ਸ਼ਾਹਬਾਜ਼ਪੁਰ ਸੰਮਤੀ ਮੈਂਬਰ, ਮੇਜਰ ਸਿੰਘ ਮੰਮਣਕੇ ਸਰਪੰਚ, ਹਰਭੇਜ ਸਿੰਘ ਮੰਮਣਕੇ ਸਰਪੰਚ, ਗੁਰਮਹਾਂਵੀਰ ਸਿੰਘ ਸਰਹਾਲੀ, ਹਰਜੀਤ ਸਿੰਘ ਡਾਲੇਕੇ ਚੇਅਰਮੈਨ, ਮੇਹਰ ਸਿੰਘ ਚੁਤਾਲਾ, ਨਵਰੂਪ ਸਿੰਘ ਡਾਲੇਕੇ, ਬਲਜੀਤ ਸਿੰਘ ਡਿਆਲ ਸਰਪੰਚ, ਮਨਦੀਪ ਸਿੰਘ ਸ਼ਾਹਬਾਜ਼ਪੁਰ ਸਰਪੰਚ, ਗੁਰਵਿੰਦਰ ਸਿੰਘ ਗੋਰਾ ਚੇਅਰਮੈਨ, ਸ਼ਰਨਜੀਤ ਸਿੰਘ ਯੂ.ਐਸ.ਏ., ਸਰਵਨ ਸਿੰਘ ਡਿਆਲ ਪ੍ਰਧਾਨ, ਮੇਜਰ ਸਿੰਘ ਮਿਆਣੀ, ਬਲਵਿੰਦਰ ਸਿੰਘ ਡਿਆਲ, ਸੁਖਵਿੰਦਰ ਸਿੰਘ ਵਾਂ, ਜਰਮਨਜੀਤ ਸਿੰਘ ਕੰਗ, ਬਾਊ ਵਿਜੈ ਕੁਮਾਰ, ਮਨਪ੍ਰੀਤ ਸਿੰਘ ਦੁੱਲਾ ਭਲਵਾਨ ਗੁਲਾਲੀਪੁਰ, ਗੁਰਦੇਵ ਸਿੰਘ ਡਿਆਲ ਸਰਪੰਚ , ਜੱਸ ਲਾਲਪੁਰਾ ਆਦਿ ਨੇ ਗੁਰਪ੍ਰੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ।
ਪਿਛਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਨੂੰ ਬੰਦ ਕਰਾਉਣ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਨਾਕਾਮ - ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਸੇਵਾ ਕੇਂਦਰ ਯੂਨੀਅਨ ਇਕਾਈ ਵਲੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।