13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਜਸਕਰਨ ਸਿੰਘ ਜੱਸਾ ਪੱਟੀ ਨੂੰ ਹਲਕਾ ਪੱਟੀ ਤੋਂ ਉਮੀਦਵਾਰ ਐਲਾਨੇ ਜਾਣ ਦਾ ਭਰਵਾਂ ਸਵਾਗਤ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਜਸਕਰਨ ਸਿੰਘ ਜੱਸਾ ਪੱਟੀ ਨੂੰ ਵਿਧਾਨ ਸਭਾ ਹਲਕਾ ਪੱਟੀ ਤੋਂ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲਿਆ ਗਿਆ ਇਹ ਫ਼ੈਸਲਾ ਹਲਕੇ ਅੰਦਰ ਜਥੇਬੰਦਕ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਅਤੇ ਉਹ ਜਸਕਰਨ ਸਿੰਘ ਜੱਸਾ ਪੱਟੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦੇ ਹਨ।

ਜਸਕਰਨ ਸਿੰਘ ਜੱਸਾ ਪੱਟੀ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ। 14-11-2026
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਜਸਕਰਨ ਸਿੰਘ ਜੱਸਾ ਪੱਟੀ ਨੂੰ ਵਿਧਾਨ ਸਭਾ ਹਲਕਾ ਪੱਟੀ ਤੋਂ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਲਿਆ ਗਿਆ ਇਹ ਫ਼ੈਸਲਾ ਹਲਕੇ ਅੰਦਰ ਜਥੇਬੰਦਕ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲਾ ਹੈ ਅਤੇ ਉਹ ਜਸਕਰਨ ਸਿੰਘ ਜੱਸਾ ਪੱਟੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੰਦੇ ਹਨ। ਬ੍ਰਹਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਸਲ ਤਾਕਤ ਇਸ ਦੀ ਸਮੂਹਿਕ ਲੀਡਰਸ਼ਿਪ, ਸਮਰਪਿਤ ਵਰਕਰਾਂ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਵਿਚ ਨਿਹਿਤ ਹੈ। ਪਾਰਟੀ ਇਕ ਟੀਮ ਵਜੋਂ ਕੰਮ ਕਰਦੀ ਹੈ, ਜਿੱਥੇ ਹਰ ਆਗੂ ਅਤੇ ਵਰਕਰ ਦੀ ਆਪਣੀ ਅਹਿਮ ਭੂਮਿਕਾ ਅਤੇ ਜ਼ਿੰਮੇਵਾਰੀ ਹੈ। ਕਿਸੇ ਇਕ ਵਿਅਕਤੀ ਦੀ ਬਜਾਇ ਸਮੁੱਚੀ ਟੀਮ ਦੇ ਸਾਂਝੇ ਯਤਨ ਹੀ ਸੰਗਠਨ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹਲਕਾ ਪੱਟੀ ਵਿਚ ਪਾਰਟੀ ਦੀ ਸਮੁੱਚੀ ਟੀਮ ਆਪਸੀ ਤਾਲਮੇਲ, ਇਕਜੁੱਟਤਾ ਅਤੇ ਸੰਗਠਨਾਤਮਕ ਅਨੁਸ਼ਾਸਨ ਨਾਲ ਕੰਮ ਕਰ ਰਹੀ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਾਰੇ ਸਾਥੀ ਆਪਣੀ ਬਣਦੀ ਭੂਮਿਕਾ ਨਿਭਾ ਰਹੇ ਹਨ। ਬ੍ਰਹਮਪੁਰਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਦੀ ਇਕਜੁੱਟਤਾ, ਲੋਕਾਂ ਨਾਲ ਨਿਰੰਤਰ ਸੰਪਰਕ ਅਤੇ ਸਾਂਝੇ ਯਤਨਾਂ ਸਦਕਾ ਪਾਰਟੀ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਟੀਮ ਇਕੋ ਮਕਸਦ ਅਤੇ ਸਾਂਝੀ ਦਿਸ਼ਾ ਨਾਲ ਅੱਗੇ ਵਧ ਰਹੀ ਹੈ।
ਪਿਛਲੀ ਖ਼ਬਰ ਗੁਰਸੇਵਕ ਸਿੰਘ ਸੇਖ ਨੇ ਹਰਸਿਮਰਤ ਕੌਰ ਬਾਦਲ ਨਾਲ ਆਗਾਮੀ ਚੋਣਾਂ ਸੰਬੰਧੀ ਕੀਤਾ ਵਿਚਾਰ-ਵਟਾਂਦਰਾ ਅਗਲੀ ਖ਼ਬਰ ਹਲਕਾ ਪੱਟੀ ਤੋਂ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਸ਼ਾਨ ਨਾਲ ਜਿੱਤਣਗੇ-ਚੇਅਰਮੈਨ ਗੁਰਵੰਤ ਸਿੰਘ ਜੋਤੀਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।