13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸਵੀਪ ਤਹਿਤ ਵਿਦਿਆਰਥੀਆਂ ਨੇ ਲੇਖ ਅਤੇ ਕੁਇਜ਼ ਮੁਕਾਬਲਿਆਂ ਵਿਚ ਲਿਆ ਉਤਸ਼ਾਹ ਨਾਲ ਹਿੱਸਾ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)–ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਵਿਚ ਸਵੀਪ ਨਾਲ ਸਬੰਧਿਤ ਲੇਖ ਅਤੇ ਕੁਇਜ਼ ਮੁਕਾਬਲੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 14-11-2026
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)–ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਵਿਚ ਸਵੀਪ ਨਾਲ ਸਬੰਧਿਤ ਲੇਖ ਅਤੇ ਕੁਇਜ਼ ਮੁਕਾਬਲੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਮੰਗਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਚਾਰ ਵਿਧਾਨ ਸਭਾ ਹਲਕਿਆਂ ਪੱਟੀ, ਖਡੂਰ ਸਾਹਿਬ, ਤਰਨ ਤਾਰਨ ਅਤੇ ਖੇਮਕਰਨ ਵਿਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਵੋਟ ਦੇ ਹੱਕਾਂ ਪ੍ਰਤੀ ਜਾਗਰੂਕਤਾ ਦਿਖਾਉਂਦਿਆਂ ਆਪਣੇ ਮਨ ਵਿਚਲੇ ਜਜ਼ਬਾਤਾਂ ਨੂੰ ਬਾਖੂਬੀ ਆਪਣੀ ਲੇਖਣੀ ਵਿਚ ਉਤਾਰਿਆ। ਉਨ੍ਹਾਂ ਕਿਹਾ ਕਿ ਭਵਿੱਖ ਇਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਦੇ ਯੋਗ ਬਣਾਉਣਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਇਕ ਜਾਗਰੂਕ ਵੋਟਰ ਹੀ ਇਕ ਮਜ਼ਬੂਤ ਲੋਕਤੰਤਰ ਦੀ ਨੀਂਹ ਰੱਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ 18 ਨਵੰਬਰ ਤੱਕ ਚੱਲਣਗੇ। ਉਨ੍ਹਾਂ ਕਿਹਾ ਕਿ ਮੁਕਾਬਲੇ ਦੀ ਸ਼ੁਰੂਆਤ ਵਿਚ ਹਰੇਕ ਦਿਲਚਸਪੀ ਰੱਖਣ ਵਾਲੇ ਵਿਦਿਆਰਥੀ ਨੇ ਭਾਗ ਲਿਆ ਹੈ, ਜਿਨ੍ਹਾਂ ਵਿਚੋਂ ਹਰੇਕ ਸੰਸਥਾ ਵਿਚੋਂ ਦੋ ਵਿਦਿਆਰਥੀ ਚੁਣੇ ਗਏ ਹਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਸਾਥੀ ਦਾ ਬਠਿੰਡਾ ਸਿਵਲ ਹਸਪਤਾਲ ਵਿਚ ਕਰਵਾਇਆ ਮੈਡੀਕਲ ਚੈੱਕਅੱਪ ਅਗਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਵਿਖੇ ਈਕੋ ਕਲੱਬ ਅਤੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।