14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਏ.ਆਈ.ਪਾਵਰਡ 3-ਡੀ. ਰੋਬੋਲੈਂਸ ਤਕਨੀਕ ਨਾਲ 90 ਸਾਲਾ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ - ਡਾ. ਰਣਜੀਤ ਸਿੰਘ

ਅੰਮ੍ਰਿਤਸਰ, 14 ਨੰਵਬਰ (ਰੇਸ਼ਮ ਸਿੰਘ)-ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਇਥੇ ਸਿਫਤੀ ਹਸਪਤਾਲ ਵਿਖੇ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਰਾਏਕੋਟ ਤੇ ਹੁਣ ਕੈਨੇਡਾ ਰਹਿੰਦੇ 110 ਕਿੱਲੋ ਵਜ਼ਨੀ 90 ਸਾਲਾਂ ਬਜ਼ੁਰਗ ਅਮਰਜੀਤ ਸਿੰਘ ਕੁਲਾਰ ਦੇ ਏ.

ਦੋਵੇਂ ਗੋਡੇ ਬਦਲੀ ਦੇ ਸਫ਼ਲਤਾਪੂਰਵਕ ਕੀਤੇ ਆਪ੍ਰੇਸ਼ਨ ਉਪਰੰਤ ਬਜ਼ੁਰਗ ਅਮਰਜੀਤ ਸਿੰਘ ਕੁਲਾਰ ਦੇ ਨਾਲ ਡਾ. ਰਣਜੀਤ ਸਿੰਘ। ਤਸਵੀਰ : ਨਿਰਮਲ ਸਟੂਡੀਓ 15-11-2026
ਅੰਮ੍ਰਿਤਸਰ, 14 ਨੰਵਬਰ (ਰੇਸ਼ਮ ਸਿੰਘ)-ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਇਥੇ ਸਿਫਤੀ ਹਸਪਤਾਲ ਵਿਖੇ ਲੁਧਿਆਣਾ ਜ਼ਿਲ੍ਹੇ ਦੇ ਕਸਬਾ ਰਾਏਕੋਟ ਤੇ ਹੁਣ ਕੈਨੇਡਾ ਰਹਿੰਦੇ 110 ਕਿੱਲੋ ਵਜ਼ਨੀ 90 ਸਾਲਾਂ ਬਜ਼ੁਰਗ ਅਮਰਜੀਤ ਸਿੰਘ ਕੁਲਾਰ ਦੇ ਏ.ਆਈ. ਪਾਵਰਡ 3-ਡੀ. ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਹ ਬਜ਼ੁਰਗ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਦਿਲ ਦੀ ਬਿਮਾਰੀ, ਥਾਇਰਾਇਡ, ਬੀ.ਪੀ., ਸ਼ੂਗਰ ਅਤੇ ਕਿਡਨੀ ਦੀ ਬਿਮਾਰੀ ਤੋਂ ਪੀੜਤ ਸੀ। ਉਕਤ ਬਜ਼ੁਰਗ ਵਿਅਕਤੀ ਨੇ ਹੱਡੀਆਂ ਅਤੇ ਜੋੜ ਬਦਲਣ ਦੇ ਕਈ ਨਾਮਵਰ ਡਾਕਟਰਾਂ ਨੂੰ ਆਪਣੇ ਗੋਡਿਆਂ ਦੀ ਜਾਂਚ ਕਰਵਾਈ, ਪਰ ਕਿਸੇ ਵੀ ਡਾਕਟਰ ਨੇ ਜਿਆਦਾ ਉਮਰ ਅਤੇ ਕਈ ਬਿਮਾਰੀਆਂ ਹੋਣ ਕਾਰਨ ਆਪ੍ਰੇਸ਼ਨ ਕਰਨ ਦੀ ਹਾਮੀ ਨਹੀਂ ਭਰੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੇ ਏਆਈ ਥੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਦੇ ਬਦਲ ਦਿੱਤੇ ਗਏ। ਹੁਣ ਉਕਤ ਬਜ਼ੁਰਗ ਵਿਅਕਤੀ ਆਮ ਵਾਂਗ ਤੁਰ ਫਿਰ ਸਕਦਾ ਹੈ ਅਤੇ ਰੋਜ਼ਾਨਾ ਦੇ ਕੰਮਕਾਰ ਬਿਨਾਂ ਕਿਸੇ ਤਕਲੀਫ਼ ਤੋਂ ਕਰ ਰਿਹਾ ਹੈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਸਰਜਰੀ ਕਰਵਾਉਣ ਤੋਂ ਇਕ ਮਹੀਨਾ ਬਾਅਦ ਹੀ ਚੌਕੜੀ ਮਾਰ ਕੇ ਬੈਠਣ ਵੀ ਲੱਗ ਗਿਆ ਹੈ। ਸਰਜਰੀ ਕਰਵਾਉਣ ਤੋਂ ਬਾਅਦ ਉਕਤ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਸਫਲਤਾ ਪੂਰਵਕ ਗੋਡੇ ਬਦਲਣ ਲਈ ਡਾ. ਰਣਜੀਤ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਰਣਜੀਤ ਨੇ ਬਜ਼ੁਰਗ ਵਿਅਕਤੀ ਦੇ ਦੋਵੇਂ ਗੋਡਿਆਂ ਦੀ ਸਫਲਤਾ ਪੂਰਵਕ ਸਰਜਰੀ ਕਰਕੇ ਵਾਪਸ ਕਨੇਡਾ ਪਰਤ ਗਿਆ ਹੈ।
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਇਤਿਹਾਸਕ ਰਾਮਬਾਗ਼ ਵਿਖੇ ਸ਼ੇਰੇ-ਪੰਜਾਬ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਪ੍ਰਵਾਸੀ ਡਰਾਈਵਰਾਂ ਦੇ ਲਾਇਸੈਂਸਾਂ ਦਾ ਵਿਵਾਦ ਨਿਊਯਾਰਕ ਦੇ ਫੰਡ ਰੋਕਣ ’ਤੇ ਟਰੰਪ ਸਰਕਾਰ ਨੂੰ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।