14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਇਤਿਹਾਸਕ ਰਾਮਬਾਗ਼ ਵਿਖੇ ਸ਼ੇਰੇ-ਪੰਜਾਬ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਪ੍ਰਬੰਧਕਾਂ, ਵਿਦਿਆਰਥੀਆਂ ਅਤੇ ਸਟਾਫ ਵਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਸਕੂਲ ਸਾਹਮਣੇ ਸਥਿੱਤ ਇਤਿਹਾਸਕ ਰਾਮ ਬਾਗ ਵਿਖੇ ਡਾਇਰੈਕਟਰ ਪ੍ਰਿੰਸੀਪਲ ਤੇ ਆਨਰੇਰੀ ਸਕੱਤਰ ਫੋਰ ਐਸ ਵਿਦਿਅਕ ਸੰਸਥਾਵਾਂ ਜਗਦੀਸ਼ ਸਿੰਘ ਦੀ ਅਗਵਾਈ ਵਿਚ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਵਾਲੇ ਸਥਾਨ ’ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਫੋਰ ਐਸ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਤੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ।

ਅਜੀਤ ਡੈਸਕ 15-11-2026
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੇ ਪ੍ਰਬੰਧਕਾਂ, ਵਿਦਿਆਰਥੀਆਂ ਅਤੇ ਸਟਾਫ ਵਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਸਕੂਲ ਸਾਹਮਣੇ ਸਥਿੱਤ ਇਤਿਹਾਸਕ ਰਾਮ ਬਾਗ ਵਿਖੇ ਡਾਇਰੈਕਟਰ ਪ੍ਰਿੰਸੀਪਲ ਤੇ ਆਨਰੇਰੀ ਸਕੱਤਰ ਫੋਰ ਐਸ ਵਿਦਿਅਕ ਸੰਸਥਾਵਾਂ ਜਗਦੀਸ਼ ਸਿੰਘ ਦੀ ਅਗਵਾਈ ਵਿਚ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਵਾਲੇ ਸਥਾਨ ’ਤੇ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਤੋਂ ਇਲਾਵਾ ਫੋਰ ਐਸ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਤੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਫੁੱਲਾਂ ਨਾਲ ਸ਼ੇਰੇ-ਪੰਜਾਬ ਦੇ ਬੁੱਤ ਵਾਲੇ ਸਥਾਨ ਦੀ ਸਜਾਵਟ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਹੋਈ। ਮਹਾਰਾਜਾ ਰਣਜੀਤ ਸਿੰਘ ਦੇ ਸਰਬੱਤ ਦੇ ਭਲੇ ਵਾਲੇ ਖ਼ਾਲਸਾ ਰਾਜ ਬਾਰੇ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਰੁਪਿੰਦਰਜੀਤ ਕੌਰ ਨੇ ਨੌਂਵੀਂ ਦੀ ਵਿਦਿਆਰਥਣ ਰਮਣੀਕ ਕੌਰ ਵੱਲੋਂ ਲਿਖੀ ਕਵਿਤਾ ‘ਬੁੱਤ’ ਦੀ ਪੇਸ਼ਕਾਰੀ ਕੀਤੀ। ਡਾਇਰੈਕਟਰ ਪ੍ਰਿੰਸੀਪਲ ਜਗਦੀਸ਼ ਸਿੰਘ ਵਲੋਂ ਮਹਾਰਾਜਾ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਭੇਟ ਕਰਕੇ ਉਨ੍ਹਾਂ ਵਲੋਂ ਪੰਜਾਬ ਤੇ ਪੰਜਾਬੀਆਂ ਲਈ ਕੀਤੀਆਂ ਮਹਾਨ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਵਲੋਂ ਰਚੇ ਗਏ ਇਤਿਹਾਸ ਤੋਂ ਜਾਣੂੰ ਕਰਵਾਇਆ। ਉਹਨਾਂ ਨੇ ਇਤਿਹਾਸਕ ਰਾਮ ਬਾਗ ਦੀ ਉਸਾਰੀ ਲਈ ਮਹਾਰਾਜਾ ਵਲੋਂ ਕੀਤੇ ਕਾਰਜਾਂ ਅਤੇ ਸਿੱਖ ਰਾਜ ਦੀਆਂ ਵਿਸ਼ੇਸ਼ਤਾਈਆਂ ਤੋਂ ਵੀ ਜਾਣੂੰ ਕਰਵਾਇਆ। ਸਕੂਲ ਪ੍ਰਿੰਸੀਪਲ ਬਜਿੰਦਰ ਕੌਰ ਨੇ ਵੀ ਸ਼ੇਰੇ ਪੰਜਾਬ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਉਹਨਾਂ ਦੇ ਗੁਣਾਂ, ਕਾਬਲੀਅਤ ਅਤੇ ਨਿਮਰ ਸੁਭਾਅ ਨੂੰ ਧਾਰਨ ਕਰਨ ਲਈ ਪ੍ਰੇਰਿਆ। ਸਮਾਗਮ ਦੀ ਰਵਾਇਤ ਜਾਰੀ ਰੱਖਦਿਆਂ ਸਕੂਲ ਦੀ ਪੰਜਾਬੀ ਅਧਿਆਪਕਾ ਇੰਦਰਜੀਤ ਕੌਰ ਦੁਆਰਾ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਇਸ ਇਤਿਹਾਸਕ ਦਿਹਾੜੇ ਨੂੰ ਹਮੇਸ਼ਾਂ ਸ਼ਰਧਾ ਅਤੇ ਭਾਵਨਾ ਨਾਲ ਹਰ ਸਾਲ ਮਨਾਉਂਦੇ ਰਹਿਣ ਸਬੰਧੀ ਸਹੁੰ ਚੁਕਾਈ ਗਈ। ਜਿਕਰਯੋਗ ਹੈ ਕਿ ਸ਼ੇਰੇ ਪੰਜਾਬ ਦੇ ਬੁੱਤ ਦੀ ਰਾਮ ਬਾਗ ਵਿਚ ਸਥਾਪਤੀ ਦੇ ਅਗਲੇ ਵਰ੍ਹੇ ਤੋਂ ਹੀ ਡਾਇਰੈਕਟਰ ਪ੍ਰਿੰਸੀਪਲ. ਜਗਦੀਸ਼ ਸਿੰਘ ਵਲੋਂ ਫੋਰ ਐਸ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ 1985 ਵਿਚ ਇਹ ਦਿਨ ਮਨਾਉਣਾ ਸ਼ੁਰੂ ਕੀਤਾ ਸੀ, ਜੋ ਅੱਜ ਤੱਕ ਉਹਨਾਂ ਦੀ ਅਗਵਾਈ ਵਿਚ ਨਿਰੰਤਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਸਥਾ ਦੇ ਸਟਾਫ ਵਿਚੋਂ ਓ.ਐਸ.ਡੀ. ਜਗਜੀਤ ਸਿੰਘ ਜੱਗੀ, ਨਰਿੰਦਰ ਸਿੰਘ ਕੰਸਲਟੈਂਟ ਵਿਜੀਲੈਂਸ, ਓ.ਐਸ.ਡੀ. (ਅਕਾਦਮਿਕ) ਡਾ. ਸੁਰਿੰਦਰ ਕੌਰ ਵਾਲੀਆ, ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਕਾਮਰਸ ਦੇ ਪ੍ਰਿੰਸੀਪਲ ਹਰਪ੍ਰੀਤ ਕੌਰ ਉੱਪਲ, ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ ਕਸ਼ਮੀਰ ਐਵੀਨਿਊ ਦੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ, ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਬਜਿੰਦਰ ਕੌਰ, ਸੰਤ ਸਿੰਘ ਸੁੱਖਾ ਸਿੰਘ ਕਾਲਜ ਆਫ ਆਰਟਸ ਵੱਲਾ ਰੋਡ ਮਕਬੂਲਪੁਰਾ ਦੇ ਪ੍ਰਿੰਸੀਪਲ ਰਿਤਿਕਾ ਕਪੂਰ, ਸਕੂਲਾਂ ਤੇ ਕਾਲਜਾਂ ਦੇ ਅਧਿਆਪਕ ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਸਿੰਘ, ਦਿਲਬਾਗ ਸਿੰਘ, ਸਿਮਰਨਜੀਤ ਸਿੰਘ ਤੇ ਵਿਦਿਆਰਥ ਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਕਰਨਲ (ਸੇਵਾ ਮੁਕਤ) ਸਵ: ਮਹਿੰਦਰ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਏ.ਆਈ.ਪਾਵਰਡ 3-ਡੀ. ਰੋਬੋਲੈਂਸ ਤਕਨੀਕ ਨਾਲ 90 ਸਾਲਾ ਬਜ਼ੁਰਗ ਦੇ ਦੋਵੇਂ ਗੋਡੇ ਬਦਲੇ - ਡਾ. ਰਣਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।