14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਰਨਲ (ਸੇਵਾ ਮੁਕਤ) ਸਵ: ਮਹਿੰਦਰ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮਹਿਲਾ ਆਗੂ, ਪੰਜਾਬ ਮਨੁੱਖੀ ਅਧਿਕਾਰ ਔਰਗੈਨਾਈਜੇਸ਼ਨ ਦੇ ਚੇਅਰਪਰਸਨ ਤੇ ਸਮਾਜ ਸੇਵੀ ਸ਼ਖ਼ਸੀਅਤ ਡਾ: ਜਸਵਿੰਦਰ ਕੌਰ ਸੋਹਲ ਦੇ ਪਿਤਾ ਸੇਵਾ-ਮੁਕਤ ਕਰਨਲ ਮਹਿੰਦਰ ਸਿੰਘ, ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼ਬਦ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਹੋਇਆ। ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਪੰਜਾਬੀ ਗਲੋਬਲ ਐਸੋਸੀਏਸ਼ਨ ਦੇ, ਆਗੂ ਪ੍ਰਿੰਸੀਪਲ ਜਸਵਿੰਦਰ ਸਿੰਘ ਢਿੱਲੋਂ ਤੇ ਅਕਾਲੀ ਆਗੂ ਨਰਿੰਦਰ ਬਹਿਲ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਸਵ: ਕਰਨਲ ਮਹਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਦੇ ਪਰਿਵਾਰ ਵਲੋਂ ਸਿਆਸਤ ਅਤੇ ਸਮਾਜ ਸੇਵਾ ਦੇ ਖੇਤਰਾਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।

ਅਜੀਤ ਡੈਸਕ 15-11-2026
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਮਹਿਲਾ ਆਗੂ, ਪੰਜਾਬ ਮਨੁੱਖੀ ਅਧਿਕਾਰ ਔਰਗੈਨਾਈਜੇਸ਼ਨ ਦੇ ਚੇਅਰਪਰਸਨ ਤੇ ਸਮਾਜ ਸੇਵੀ ਸ਼ਖ਼ਸੀਅਤ ਡਾ: ਜਸਵਿੰਦਰ ਕੌਰ ਸੋਹਲ ਦੇ ਪਿਤਾ ਸੇਵਾ-ਮੁਕਤ ਕਰਨਲ ਮਹਿੰਦਰ ਸਿੰਘ, ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼ਬਦ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਸਥਾਨਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਰਣਜੀਤ ਐਵਨਿਊ ਵਿਖੇ ਹੋਇਆ। ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਪੰਜਾਬੀ ਗਲੋਬਲ ਐਸੋਸੀਏਸ਼ਨ ਦੇ, ਆਗੂ ਪ੍ਰਿੰਸੀਪਲ ਜਸਵਿੰਦਰ ਸਿੰਘ ਢਿੱਲੋਂ ਤੇ ਅਕਾਲੀ ਆਗੂ ਨਰਿੰਦਰ ਬਹਿਲ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਸਵ: ਕਰਨਲ ਮਹਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਹਨਾਂ ਦੇ ਪਰਿਵਾਰ ਵਲੋਂ ਸਿਆਸਤ ਅਤੇ ਸਮਾਜ ਸੇਵਾ ਦੇ ਖੇਤਰਾਂ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਆਈਆਂ ਸੰਗਤਾਂ ਦਾ ਭਾਵਕ ਸ਼ਬਦਾਂ ’ਚ ਧੰਨਵਾਦ ਕਰਦਿਆਂ ਡਾ: ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਉਹਨਾਂ ਨੂੰ ਆਪਣੇ ਪਿਤਾ ਜੀ ਤੋਂ ਜੋ ਵਿਰਾਸਤ ਦੇ ਰੂਪ ਵਿਚ ਸੰਸਕਾਰ ਮਿਲੇ ਹਨ, ਉਹ ਉਨ੍ਹਾਂ ਨੂੰ ਵਧਾਉਂਦਿਆਂ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ। ਇਸ ਮੌਕੇ ਵੱਖ ਵੱਖ ਸਿਆਸੀ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਤੇ ਪਾਰਟੀਆਂ ਨਾਲ ਸੰਬੰਧਿਤ ਆਗੂਆਂ ਵਿਚ, ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ , ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਜਪਾ ਆਗੂ ਰਜਿੰਦਰ ਸਿੰਘ ਮਰਵਾਹਾ, ਗੁਰਪ੍ਰਤਾਪ ਸਿੰਘ ਟਿੱਕਾ, ਕੁਲਦੀਪ ਸਿੰਘ ਕਾਹਲੋਂ, ਹਰਵਿੰਦਰ ਸਿੰਘ ਸੰਧੂ, ਤਤਕਾਲੀ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਭਰਾਤਾ ਦਲਜੀਤ ਸਿੰਘ ਕੋਹਲੀ, ਜਥੇਦਾਰ ਜਤਿੰਦਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਗੌਰਵਦੀਪ ਸਿੰਘ ਵਲਟੋਹਾ, ਸ੍ਰੀ ਰਾਜਨ ਕਪੂਰ, ਜਤਿੰਦਰ ਸਿੰਘ ਬੋਬੀ ਬਾਦਸ਼ਾਹ, ਆਪ ਆਗੂ ਦਿਲਬਾਗ ਸਿੰਘ ਵਡਾਲੀ ਤੇ ਐਡਵੋਕੇਟ ਅਰਵਿੰਦਰ ਸਿੰਘ ਭੱਟੀ, ਅਕਾਲੀ ਆਗੂ ਗੁਰਪ੍ਰੀਤ ਸਿੰਘ ਵਡਾਲੀ, ਲਾਲੀ ਬ੍ਰਦਰਜ਼ ਮੀਰਾਂ ਕੋਟ, ਕਮਾਂਡੈਂਟ ਜਸਕਰਨ ਸਿੰਘ, ਭਾਈ ਤਰਸੇਮ ਸਿੰਘ ਚੰਗਿਆੜਾ, ਡਾ: ਮਨਦੀਪ ਸਿੰਘ, ਸ੍ਰੀ ਬਖਸ਼ੀ ਰਾਮ ਅਰੋੜਾ ਸੁਖਜਿੰਦਰ ਸਿੰਘ, ਇਕਬਾਲ ਸਿੰਘ ਪਸਰੀਚਾ, ਪ੍ਰਿੰਸੀਪਲ ਪਰਮਵੀਰ ਸਿੰਘ, ਮਨਿੰਦਰ ਸਿੰਘ, ਐਡਵੋਕੇਟ ਤੇਗ, ਪੱਤਰਕਾਰ ਜਸਵੰਤ ਸਿੰਘ, ਹਰਸਿਮਰਨ ਸਿੰਘ ਮੂਧਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਤੇ ਹੋਰਨਾਂ ਅਗੂਆਂ ਵਲੋਂ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ। ਆਈਆਂ ਸੰਗਤਾਂ ਦਾ ਧੰਨਵਾਦ ਡਾ: ਸੋਹਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਗੁਰਪ੍ਰੀਤ ਸਿੰਘ, ਬੀਬੀ ਜਸਵੰਤ ਕੌਰ ਤੇ ਬੀਬੀ ਰਜਿੰਦਰ ਕੌਰ ਵਲੋਂ ਕੀਤਾ ਗਿਆ।
ਪਿਛਲੀ ਖ਼ਬਰ ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਸ਼ਾਖਾ ਵਿਖੇ 15ਵੀਆਂ ਯੂਨੀਫਾਈਡ ਖੇਡਾਂ ਕਰਵਾਈਆਂ ਅਗਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਇਤਿਹਾਸਕ ਰਾਮਬਾਗ਼ ਵਿਖੇ ਸ਼ੇਰੇ-ਪੰਜਾਬ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।