14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਤਰਨ ਤਾਰਨ ਸੜਕ ਹਾਦਸੇ ’ਤੇ ਵਿਧਾਇਕ ਧੁੰਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)– ਤਰਨ ਤਾਰਨ ਜ਼ਿਲ੍ਹੇ ਵਿਚ ਨੈਸ਼ਨਲ ਹਾਈਵੇ-54 ’ਤੇ ਪਿੰਡ ਨੌਸ਼ਹਿਰਾ ਪੰਨੂਆਂ ਨੇੜੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਵਾਪਰੇ ਦਰਦਨਾਕ ਸੜਕ ਹਾਦਸੇ ’ਤੇ ਖੇਮਕਰਨ ਤੋਂ ਵਿਧਾਇਕ ਸਰਦਾਰ ਸਰਵਨ ਸਿੰਘ ਧੁੰਨ ਨੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਾਦਸੇ ਵਿਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੁੱਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ।

ਵਿਧਾਇਕ ਸਰਵਨ ਸਿੰਘ ਧੁੰਨ 15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)– ਤਰਨ ਤਾਰਨ ਜ਼ਿਲ੍ਹੇ ਵਿਚ ਨੈਸ਼ਨਲ ਹਾਈਵੇ-54 ’ਤੇ ਪਿੰਡ ਨੌਸ਼ਹਿਰਾ ਪੰਨੂਆਂ ਨੇੜੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਵਾਪਰੇ ਦਰਦਨਾਕ ਸੜਕ ਹਾਦਸੇ ’ਤੇ ਖੇਮਕਰਨ ਤੋਂ ਵਿਧਾਇਕ ਸਰਦਾਰ ਸਰਵਨ ਸਿੰਘ ਧੁੰਨ ਨੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਹਾਦਸੇ ਵਿਚ ਜਾਨ ਗੁਆਉਣ ਵਾਲੇ ਸ਼ਰਧਾਲੂਆਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੁੱਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ। ਵਿਧਾਇਕ ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਹਾਦਸੇ ਤੋਂ ਪ੍ਰਭਾਵਿਤ ਪਰਿਵਾਰਾਂ ਅਤੇ ਜ਼ਖ਼ਮੀਆਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਾਦਸੇ ਵਿਚ ਜ਼ਖ਼ਮੀ ਹੋਏ ਸਾਰੇ ਯਾਤਰੀਆਂ ਦਾ ਇਲਾਜ ਪੰਜਾਬ ਸਰਕਾਰ ਵਲੋਂ ਮੁਫ਼ਤ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਹਰ ਸੰਭਵ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਥੇ ਦੱਸਿਆ ਜਾਂਦਾ ਹੈ ਕਿ ਪੰਜਾਬ ਸਰਕਾਰ ਦੀ ‘ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਨੈਸ਼ਨਲ ਹਾਈਵੇ-54 ’ ਤੇ ਪਿੰਡ ਨੌਸ਼ਹਿਰਾ ਪੰਨੂਆਂ ਨੇੜੇ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਇਕ ਮਹਿਲਾ ਸਮੇਤ ਚਾਰ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 21 ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੱਸਿਆ ਜਾਂਦਾ ਹੈ ਕਿ ਸਾਰੇ ਸ਼ਰਧਾਲੂ ਫਿਰੋਜ਼ਪੁਰ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਵਾਪਸ ਪਰਤ ਰਹੇ ਸਨ। ਵਿਧਾਇਕ ਧੁੰਨ ਨੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਅਕਾਲ ਪੁਰਖ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ, ਦੁਖੀ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਣ ਅਤੇ ਜ਼ਖ਼ਮੀ ਯਾਤਰੀ ਜਲਦ ਸਿਹਤਯਾਬ ਹੋਣ।
ਪਿਛਲੀ ਖ਼ਬਰ ਖਡੂਰ ਸਾਹਿਬ ਹਲਕੇ ਦੇ ਪਿੰਡ-ਪਿੰਡ ’ਚ ਭਰੋਵਾਲ ਦੀ ਅਗਵਾਈ ਹੇਠ ਭਾਜਪਾ ਨੂੰ ਕਰਾਂਗੇ ਮਜ਼ਬੂਤ - ਬ੍ਰਹਮਪੁਰਾ ਅਗਲੀ ਖ਼ਬਰ ਝਬਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਬੀਬੀਆਂ ਦਾ ਧੰਨਵਾਦ - ਕੰਚਨਪ੍ਰੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।