14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖਡੂਰ ਸਾਹਿਬ ਹਲਕੇ ਦੇ ਪਿੰਡ-ਪਿੰਡ ’ਚ ਭਰੋਵਾਲ ਦੀ ਅਗਵਾਈ ਹੇਠ ਭਾਜਪਾ ਨੂੰ ਕਰਾਂਗੇ ਮਜ਼ਬੂਤ - ਬ੍ਰਹਮਪੁਰਾ

ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਸਰਕਲ ਚੋਹਲਾ ਸਾਹਿਬ ਤੋਂ ਭਾਜਪਾ ਦੇ ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ ਅਤੇ ਜਨਰਲ ਸਕੱਤਰ ਜਵਾਹਰ ਨਈਅਰ ਨੇ ਸਰਕਲ ਦੇ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਭਾਜਪਾ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਪਾਰਟੀ ਨੂੰ ਖਡੂਰ ਸਾਹਿਬ ਹਲਕੇ ਦੇ ਪਿੰਡ-ਪਿੰਡ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮਜ਼ਬੂਤੀ ਲਈ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ।

ਗੱਲਬਾਤ ਕਰਦੇ ਹੋਏ ਭਾਜਪਾ ਦੇ ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ ਅਤੇ ਜਨਰਲ ਸਕੱਤਰ ਜਵਾਹਰ ਨਈਅਰ ਅਤੇ ਹੋਰ। ਤਸਵੀਰ–ਧੂੰਦਾ 15-11-2026
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਸਰਕਲ ਚੋਹਲਾ ਸਾਹਿਬ ਤੋਂ ਭਾਜਪਾ ਦੇ ਸਰਕਲ ਪ੍ਰਧਾਨ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ ਅਤੇ ਜਨਰਲ ਸਕੱਤਰ ਜਵਾਹਰ ਨਈਅਰ ਨੇ ਸਰਕਲ ਦੇ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪੰਜਾਬ ਭਾਜਪਾ ਦੀ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਮਨਦੀਪ ਸਿੰਘ ਭਰੋਵਾਲ ਦੀ ਅਗਵਾਈ ਹੇਠ ਪਾਰਟੀ ਨੂੰ ਖਡੂਰ ਸਾਹਿਬ ਹਲਕੇ ਦੇ ਪਿੰਡ-ਪਿੰਡ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਮਜ਼ਬੂਤੀ ਲਈ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ । ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਹਰ ਪਿੰਡ ਵਿੱਚ ਭਾਜਪਾ ਦੀ ਸਰਗਰਮੀ ਅਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੋਰਚੇ ਸੰਮਤੀ ਮੈਂਬਰ ਹਰਦੀਪ ਸਿੰਘ ਰਾਣੀਵਲਾਹ, ਜਗਦੀਪ ਸਿੰਘ ਜੱਗੀ ਰਾਣੀਵਲਾਹ, ਦਲਜੀਤ ਸਿੰਘ, ਰਣਜੀਤ ਸਿੰਘ ਨਿੱਕਾ ਚੋਹਲਾ, ਨਿਸ਼ਾਨ ਸਿੰਘ ਸੋਨਾ ਸਿੰਘ ਬ੍ਰਹਮਪੁਰਾ, ਜਗਜੀਤ ਸਿੰਘ ਸੰਗਤਪੁਰਾ, ਸੁਖਵਿੰਦਰ ਸਿੰਘ ਚੋਹਲਾ ਸਾਹਿਬ, ਤੇਗ਼ਾ ਸਿੰਘ ਕਾਹਲਵਾਂ, ਸਰਬਜੀਤ ਸਿੰਘ ਪੱਖੋਪੁਰ, ਅਮਰਜੀਤ ਸਿੰਘ ਪੱਖੋਪੁਰ, ਨਿਰਮਲ ਸਿੰਘ ਜਮਾਰਾਏ, ਅਮਰਜੀਤ ਸਿੰਘ ਵਣਿੰਗ, ਗੁਰਸਾਹਿਬ ਸਿੰਘ ਵਣਿੰਗ, ਸਵਿੰਦਰ ਸਿੰਘ ਧੁੰਨ, ਗੁਰਪ੍ਰੀਤ ਸਿੰਘ ਬ੍ਰਹਮਪੁਰਾ, ਜੋਗਾ ਸਿੰਘ ਡੇਹਰਾ ਸਾਹਿਬ, ਬਲਵਿੰਦਰ ਸਿੰਘ, ਹਰਪਾਲ ਸਿੰਘ ਰਾਣੀਵਲਾਹ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਤਰਨ ਤਾਰਨ ਸੜਕ ਹਾਦਸੇ ’ਤੇ ਵਿਧਾਇਕ ਧੁੰਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।