ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ’ਤੇ ਮਾਮਲਾ ਦਰਜ
ਤਰਨ ਤਾਰਨ, 17 ਨਵੰਬਰ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਉਣ ਦੇ ਮਾਮਲੇ ਵਿਚ ਇਕ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਇਲਾਕੇ ਦੇ ਇਕ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਲੜਕੀ ਜਿਸ ਦੀ ਉਮਰ 16 ਸਾਲ ਹੈ ਅਤੇ ਉਹ ਨਾਬਾਲਗ ਹੈ ਨੂੰ ਵਿਆਹ ਦਾ ਝਾਂਸਾ ਦੇ ਕੇ ਲਵਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਲੌਹੁਕਾ ਭਜਾ ਲੈ ਗਿਆ ਹੈ।
ਅਜੀਤ ਡੈਸਕ
18-11-2026