ਪੰਜਾਬ ਹੁਨਰ ਵਿਕਾਸ ਮਿਸ਼ਨ ਕਰਵਾਏਗਾ ਫੈਸ਼ਨ ਡਿਜ਼ਾਈਨਰ ਅਤੇ ਮੇਕਅੱਪ ਆਰਟਿਸਟ ਦਾ ਮੁਫ਼ਤ ਕੋਰਸ
ਤਰਨ ਤਾਰਨ, 17 ਨਵੰਬਰ (ਇਕਬਾਲ ਸਿੰਘ ਸੋਢੀ)-ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਲੋੜਵੰਦ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਰਨ ਤਾਰਨ ਦੀ ਰਹਿਨੁਮਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਪਾਰਸ ਸਪੋਰਟਸ ਅਤੇ ਐਜੂਕੇਸ਼ਨ ਸੈਂਟਰ ਭਿੱਖੀਵਿੰਡ ਵਿਖੇ ਫੈਸ਼ਨ ਡਿਜ਼ਾਈਨਰ ਅਤੇ ਪਾਰਸ ਸਪੋਰਟਸ ਅਤੇ ਐਜੂਕੇਸ਼ਨ ਸੈਂਟਰ ਪੱਟੀ ਵਿਖੇ ਮੇਕਅੱਪ ਆਰਟਿਸਟ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
18-11-2026