19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਸੈਂਕੜੇ ਸਾਥੀਆਂ ਸਮੇਤ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਲਈ ਜਲੰਧਰ ਹੋਏ ਰਵਾਨਾ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)– ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਤੋਂ ਆਰੰਭ ਹੋਣ ਵਾਲੀ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੰਗਤਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਜੋਸ਼, ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਜਲੰਧਰ ਲਈ ਰਵਾਨਾ ਹੋਇਆ। ਇਸ ਮੌਕੇ ਹਲਕਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਇਸ ਧਾਰਮਿਕ ਅਤੇ ਸਮਾਜਿਕ ਸਮਾਗਮ ਪ੍ਰਤੀ ਆਪਣੀ ਡੂੰਘੀ ਆਸਥਾ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 19-11-2026
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)– ਸੰਤ ਸ਼੍ਰੋਮਣੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਤੋਂ ਆਰੰਭ ਹੋਣ ਵਾਲੀ ਸਮਰਸਤਾ ਸੰਕਲਪ ਯਾਤਰਾ ਵਿਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੰਗਤਾਂ ਦਾ ਵਿਸ਼ਾਲ ਕਾਫ਼ਲਾ ਪੂਰੇ ਜੋਸ਼, ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਜਲੰਧਰ ਲਈ ਰਵਾਨਾ ਹੋਇਆ। ਇਸ ਮੌਕੇ ਹਲਕਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਇਸ ਧਾਰਮਿਕ ਅਤੇ ਸਮਾਜਿਕ ਸਮਾਗਮ ਪ੍ਰਤੀ ਆਪਣੀ ਡੂੰਘੀ ਆਸਥਾ ਅਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ। ਕਾਫ਼ਲੇ ਦੀ ਰਵਾਨਗੀ ਸਮੇਂ ਸਮੁੱਚਾ ਮਾਹੌਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ, ਸਮਾਜਿਕ ਬਰਾਬਰਤਾ, ਆਪਸੀ ਭਾਈਚਾਰੇ, ਪ੍ਰੇਮ ਅਤੇ ਸਾਂਝੀਵਾਲਤਾ ਨੂੰ ਸਮਰਪਿਤ ਰਿਹਾ ਹੈ। ਇਸ ਮੌਕੇ ਹਰਪ੍ਰੀਤ ਸਿੰਘ ਸਿੰਦਬਾਦ, ਦਿਨੇਸ਼ ਜੋਸ਼ੀ, ਨਿਸ਼ਾਨ ਸਿੰਘ, ਅਵਤਾਰ ਸਿੰਘ, ਅਮਨ ਅਰੋੜਾ, ਚਰਨਜੀਤ ਸਿੰਘ ਖਾਲਸਾ, ਕਾਬਲ ਸਿੰਘ, ਕਰਮਜੀਤ ਸਿੰਘ, ਡਾ.ਸੁਖਵੰਤ ਸਿੰਘ, ਰੋਹਿਤ ਸ਼ਰਮਾ, ਕਸ਼ਮੀਰੀ ਲਾਲ, ਹਰਪਾਲ ਸਿੰਘ, ਅਮਰੀਕ ਸਿੰਘ, ਸੁਖਦੇਵ ਸਿੰਘ, ਲੱਕੀ ਜੋਸ਼ੀ, ਪਰਮਜੀਤ ਸਿੰਘ ਲਾਲਕਾ, ਰਾਜਵਿੰਦਰ ਸਿੰਘ, ਰਾਮੇਸ਼ ਕਲਸੀ, ਰਾਜ ਕੁਮਾਰ, ਹਰਪਾਲ ਸਿੰਘ, ਰਣਜੀਤ ਸਿੰਘ, ਲਖਵਿੰਦਰ ਸਿੰਘ ਤੋਂ ਇਲਾਵਾ ਹਲਕਾ ਤਰਨਤਾਰਨ ਦੇ ਵੱਖ ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸੰਗਤ ਦੇ ਰੂਪ ਵਿਚ ਸ਼ਰਧਾ ਨਾਲ ਹਾਜ਼ਰੀ ਭਰੀ।
ਪਿਛਲੀ ਖ਼ਬਰ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸਿਹਤ ਸਹੂਲਤਾਂ ਰੱਬ ਆਸਰੇ - ਰਮਨਦੀਪ ਕੌਰ ਸੇਰੋਂ ਅਗਲੀ ਖ਼ਬਰ ਮੋਦੀ ਸਰਕਾਰ ਦੀਆਂ ਸੰਵਿਧਾਨ ਬਦਲਣ ਦੀਆਂ ਕੋਝੀਆਂ ਚਾਲਾਂ ਨੂੰ ਕਮਿਊਨਿਸਟ ਬਰਦਾਸ਼ਤ ਨਹੀਂ ਕਰਨਗੇ - ਮਾੜੀਮੇਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।