19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ ਮੇਲੇ ਦੌਰਾਨ ਮੁਕਾਬਲੇ ਕਰਵਾਏ

ਤਰਨ ਤਾਰਨ, 18 ਨਵੰਬਰ (ਇਕਬਾਲ ਸਿੰਘ ਸੋਢੀ)– ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਡਿਜੀਟਲ ਸਿੱਖਿਆ, ਤਕਨੀਕੀ ਨਵੀਨਤਾ ਅਤੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਿਪਟੀ ਐਸ. ਪੀ.

ਮੁਕਾਬਲੇ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਅਧਿਆਪਕ। ਤਸਵੀਰ-ਲਵਲੀ 19-11-2026
ਤਰਨ ਤਾਰਨ, 18 ਨਵੰਬਰ (ਇਕਬਾਲ ਸਿੰਘ ਸੋਢੀ)– ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਡਿਜੀਟਲ ਸਿੱਖਿਆ, ਤਕਨੀਕੀ ਨਵੀਨਤਾ ਅਤੇ ਵਿਦਿਆਰਥੀਆਂ ਵਿਚ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡਿਪਟੀ ਐਸ.ਪੀ.ਡੀ. ਆਈ.ਸੀ.ਟੀ. ਚੰਡੀਗੜ੍ਹ ਅਤੇ ਡੀ.ਸੀ. ਨਿਰਮਲ ਓਸੇਪਚਨ ਦੇ ਦਿਸ਼ਾ ਨਿਰਦੇਸ਼ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੰਗਤ ਸਿੰਘ ਦੀ ਯੋਗ ਅਗਵਾਈ ਵਿਚ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਫੇਅਰ ਮੇਲਾ ਕਰਵਾਇਆ ਗਿਆ। ਇਸ ਮੇਲੇ ਵਿਚ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਨਵੀਨਤਮ ਤਕਨੀਕੀ ਮਾਡਲਾਂ ਅਤੇ ਪ੍ਰੋਜੈਕਟਾਂ ਰਾਹੀਂ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੇਲਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪੰਡੋਰੀ ਗੋਲਾ ਵਿਖੇ ਪ੍ਰਿੰਸੀਪਲ ਗੀਤਾਂਜਲੀ ਦੀ ਦੇਖ ਰੇਖ ਵਿੱਚ ਕਰਵਾਇਆ ਗਿਆ| ਇਸ ਮੇਲੇ ਵਿਚ ਜਿਲ੍ਹਾ ਤਰਨ ਤਾਰਨ ਤੋਂ ਲਗਭਗ 25 ਸਕੂਲਾਂ ਨੇ ਹਿੱਸਾ ਲਿਆ ਅਤੇ ਸਮੇਂ ਦੇ ਹਾਣੀ ਬਣਦੇ ਹੋਏ ਆਰਟੀਫਿਸ਼ਅਲ ਇੰਟੈਲੀਜਸ ਅਤੇ ਰੋਬੋਟਿਕਸ ਦੇ ਨਾਲ ਤਿਆਰ ਪ੍ਰਾਜੈਕਟ ਪੇਸ਼ ਕੀਤੇ| ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮੰਗਤ ਸਿੰਘ ਨੇ ਵਿਦਿਆਰਥੀਆਂ ਨੂੰ ਆਰਟੀਫਿਸ਼ਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਦੀਆਂ ਫੀਲਡ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਤਰਨ ਤਾਰਨ ਦੇ ਆਈ.ਸੀ.ਟੀ ਕੋਆਰਡੀਨੇਟਰ ਮੁਨੀਸ਼ ਕੁਮਾਰ ਨੇ ਦੱਸਿਆ ਕਿ ਸਰਕਾਰ ਨੇ ਵਿਦਿਆਰਥੀਆਂ ਵਿੱਚ ਆਰਟੀਫਿਸ਼ਅਲ ਇੰਟੈਲੀਜਂਸ ਅਤੇ ਰੋਬੋਟਿਕਸ ਵਰਗੇ ਵਿਸ਼ਿਆਂ ਵਿਚ ਰੁਚੀ ਪੈਦਾ ਕਰਨ ਲਈ ਪੰ ਜਾਬ ਭਰ ਵਿਚ ਇਹਨਾਂ ਮੇਲਿਆਂ ਦਾ ਆਯੋਜਨ ਕੀਤਾ ਹੈ| ਜਿਸ ਵਿਚ ਪੰਜਾਬ ਭਰ ਦੇ ਸਰਕਾਰੀ ਸਕੂਲ ਸ਼ਾਮਿਲ ਹੋ ਰਹੇ ਹਨ| ਇਸ ਮੌਕੇ ਡੀ.ਆਰ. ਪੀ. ਮਿਸ਼ਨ ਰਫ਼ਤਾਰ ਮਨੋਹਰ ਸਿੰਘ ਅਤੇ ਕਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਰਟੀਫਿਸ਼ਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਵਿਚ ਮਹਾਰਤ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ| ਇਸ ਮੌਕੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਮੂਹ ਭਾਗ ਲੈਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਗਾਈਡ ਅਧਿਆਪਕਾਂ, ਕੰਪਿਊਟਰ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੁਆਰਾ ਇਨਾਮ ਦਿੱਤੇ ਗਏ| ਇਸ ਮੌਕੇ ਰਮਨਦੀਪ ਕੌਰ ਸਹਾਇਕ ਅਕਾਊਂਟੈਂਟ ਆਈ. ਸੀ.ਟੀ. ਅਤੇ ਵਿਸ਼ੇਸ਼ ਤੌਰ ’ਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨਸੀਤਲ ਸਿੰਘ, ਮੀਤ ਪ੍ਰਧਾਨ ਪਰਵਿੰਦਰ ਸਿੰਘ ਮੁੰਡਾਪਿੰਡ, ਸਟੇਟ ਕਮੇਟੀ ਮੈਂਬਰ ਰਾਖੀ ਮੰਨਣ, ਸੰਦੀਪ ਕੌਰ, ਹਰਜਿੰਦਰ ਕੌਰ, ਜਸਪਾਲ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ|
ਪਿਛਲੀ ਖ਼ਬਰ ਦਲਜੀਤ ਸਿੰਘ ਪੰਨੂ ਭੋਜੀਆਂ ਨੂੰ ਵੱਖ - ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸਿਹਤ ਸਹੂਲਤਾਂ ਰੱਬ ਆਸਰੇ - ਰਮਨਦੀਪ ਕੌਰ ਸੇਰੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।