20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰਕਾਸ਼ ਪੁਰਬ ਮੌਕੇ, ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਦੁਬਾਰਾ ਖੋਲ੍ਹਣਾ ਚਾਹੀਦਾ ਹੈ - ਵਿਧਾਇਕ ਧੁੰਨ

ਭਿੱਖੀਵਿੰਡ, 19 ਨਵੰਬਰ (ਬੌਬੀ)-ਖੇਮਕਰਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਮੁੜ ਖੋਲ੍ਹਣ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਦਾ ਦਿਲੋਂ ਸਵਾਗਤ ਕੀਤਾ ਹੈ ਅਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਨੁੰਮਾਇੰਦਗੀ ਕਰਦੀ ਇਹ ਮੰਗ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਭਾਈਚਾਰੇ ਦੀਆਂ ਭਾਵਨਾਵਾਂ ਦਾ ਮਜ਼ਬੂਤ ਪ੍ਰਗਟਾਵਾ ਹੈ।

ਵਿਧਾਇਕ ਸਰਵਣ ਸਿੰਘ ਧੁੰਨ 20-11-2026
ਭਿੱਖੀਵਿੰਡ, 19 ਨਵੰਬਰ (ਬੌਬੀ)-ਖੇਮਕਰਨ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਮੁੜ ਖੋਲ੍ਹਣ ਦੀ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਦਾ ਦਿਲੋਂ ਸਵਾਗਤ ਕੀਤਾ ਹੈ ਅਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦੀ ਨੁੰਮਾਇੰਦਗੀ ਕਰਦੀ ਇਹ ਮੰਗ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਭਾਈਚਾਰੇ ਦੀਆਂ ਭਾਵਨਾਵਾਂ ਦਾ ਮਜ਼ਬੂਤ ਪ੍ਰਗਟਾਵਾ ਹੈ। ਵਿਧਾਇਕ ਧੁੰਨ ਨੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਧਾਰਮਿਕ ਭਾਵਨਾਵਾਂ, ਵਿਸ਼ਵਾਸ ਅਤੇ ਅਰਦਾਸਾਂ ਦਾ ਸਤਿਕਾਰ ਕਰੇ ਅਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ’ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਲਈ ਸਕਾਰਾਤਮਕ ਫੈਸਲਾ ਲਵੇ। ਵਿਧਾਇਕ ਧੁੰਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਫੈਸਲਾ ਸਮੁੱਚੇ ਸਿੱਖ ਭਾਈਚਾਰੇ ਲਈ ਇਕ ਇਤਿਹਾਸਕ ਅਤੇ ਯਾਦਗਾਰੀ ਤੋਹਫ਼ਾ ਸਾਬਤ ਹੋਵੇਗਾ।
ਪਿਛਲੀ ਖ਼ਬਰ ਪੱਟੀ ਵਿਖੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਓ ਕੇਂਦਰ ਦਾ ਪਰਦਾਫ਼ਾਸ਼ ਤਿੰਨ ਵਿਅਕਤੀ ਗ੍ਰਿਫ਼ਤਾਰ, ਸੈਂਟਰ ਮਾਲ... ਅਗਲੀ ਖ਼ਬਰ ਪਿੰਡ ਸਭਰਾਂ ਦੀ ਲੋਕ ਮਿਲਣੀ ਮੌਕੇ ਚੇਅਰਮੈਨ ਹਰਮਨਦੀਪ ਸਿੰਘ ਮੈਣੀ ਵਲੋਂ ਮੁੱਖ ਮੰਤਰੀ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।