ਮੁੜ ਸੱਤਵੇਂ ਦਿਨ ਵੀ ਸਪਾਈਸਜੈੱਟ ਦੀ ਉਡਾਣ ਰੱਦ, ਯਾਤਰੀ ਖੱਜਲ-ਖੁਆਰ ਹੋ ਕੇ ਪਰਤੇ ਘਰਾਂ ਨੂੰ
ਰਾਜਾਸਾਂਸੀ, 19 ਨਵੰਬਰ (ਹਰਦੀਪ ਸਿੰਘ ਖੀਵਾ)-ਸਪਾਈਸਜੈੱਟ ਏਅਰਲਾਈਨ ਦੀਆਂ ਦੁਬਈ ਅਤੇ ਅੰਮ੍ਰਿਤਸਰ ਵਿਚਕਾਰ ਚੱਲਣ ਵਾਲੀਆਂ ਉਡਾਣਾਂ ਨੂੰ ਲੈ ਕੇ ਯਾਤਰੀਆਂ ਦੀ ਖੱਜਲ-ਖੁਆਰੀ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਤੇ ਦਿਨ ਮੁੜ ਸੱਤਵੇਂ ਦਿਨ ਵੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਤੇ ਦੁਬਈ ਜਾਣ ਦੀ ਉਮੀਦ ਲੈ ਕੇ ਪਹੁੰਚੇ ਯਾਤਰੀਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਏਅਰਲਾਈਨ ਦੇ ਸਟਾਫ਼ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਅੱਜ ਦੀ ਉਡਾਣ ਰਵਾਨਾ ਨਹੀਂ ਹੋਵੇਗੀ।
ਰਾਜਾਸਾਂਸੀ, 19 ਨਵੰਬਰ (ਹਰਦੀਪ ਸਿੰਘ ਖੀਵਾ)-ਸਪਾਈਸਜੈੱਟ ਏਅਰਲਾਈਨ ਦੀਆਂ ਦੁਬਈ ਅਤੇ ਅੰਮ੍ਰਿਤਸਰ ਵਿਚਕਾਰ ਚੱਲਣ ਵਾਲੀਆਂ ਉਡਾਣਾਂ ਨੂੰ ਲੈ ਕੇ ਯਾਤਰੀਆਂ ਦੀ ਖੱਜਲ-ਖੁਆਰੀ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਤੇ ਦਿਨ ਮੁੜ ਸੱਤਵੇਂ ਦਿਨ ਵੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਤੇ ਦੁਬਈ ਜਾਣ ਦੀ ਉਮੀਦ ਲੈ ਕੇ ਪਹੁੰਚੇ ਯਾਤਰੀਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਏਅਰਲਾਈਨ ਦੇ ਸਟਾਫ਼ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਅੱਜ ਦੀ ਉਡਾਣ ਰਵਾਨਾ ਨਹੀਂ ਹੋਵੇਗੀ। ਹਵਾਈ ਅੱਡੇ ਤੇ ਪਹੁੰਚਣ ਤੋਂ ਬਾਅਦ ਉਡਾਣ ਨਾ ਜਾਣ ਦੀ ਜਾਣਕਾਰੀ ਮਿਲਣ ਕਾਰਨ ਯਾਤਰੀ ਕਾਫ਼ੀ ਦੁਖੀ ਨਜ਼ਰ ਆਏ। ਉਹ ਨਿਰਾਸ਼ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ। ਯਾਤਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਲਗਾਤਾਰ ਸੱਤਵੇਂ ਦਿਨ ਵੀ ਇਸ ਤਰ੍ਹਾਂ ਦੀ ਸਥਿਤੀ ਬਣਨ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯਾਤਰੀਆਂ ਨੇ ਏਅਰਲਾਈਨ ਪ੍ਰਬੰਧਕਾਂ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਟਿਕਟਾਂ ਦੀ ਰਾਸ਼ੀ ਵਾਪਸ ਕੀਤੀ ਜਾਵੇ ਅਤੇ ਅੱਗੇ ਤੋਂ ਉਡਾਣਾਂ ਸਬੰਧੀ ਸਹੀ ਜਾਣਕਾਰੀ ਸਮੇਂ ਸਿਰ ਦਿੱਤੀ ਜਾਵੇ ਅਤੇ ਯਾਤਰੀਆਂ ਨੂੰ ਬਿਨਾਂ ਵਜ੍ਹਾ ਹਵਾਈ ਅੱਡੇ ਪਹੁੰਚ ਕੇ ਖੱਜਲ-ਖੁਆਰ ਹੋਣ ਤੋਂ ਬਚਾਇਆ ਜਾਵੇ।