20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਖਾਲੜਾ ਪੁਲਿਸ ਵਲੋਂ ਪਿਸਟਲ ਅਤੇ ਮੈਗਜ਼ੀਨ ਬਰਾਮਦ

ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)—ਥਾਣਾ ਖਾਲੜਾ ਦੀ ਪੁਲਿਸ ਨੇ ਡਰੋਨ ਸਮੇਤ 2 ਮੈਗਜੀਨ ਬਰਾਮਦ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖਾਲੜਾ ਦੇ ਐੱਚ.

ਅਜੀਤ ਡੈਸਕ 21-11-2026
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)—ਥਾਣਾ ਖਾਲੜਾ ਦੀ ਪੁਲਿਸ ਨੇ ਡਰੋਨ ਸਮੇਤ 2 ਮੈਗਜੀਨ ਬਰਾਮਦ ਹੋਣ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਖਾਲੜਾ ਦੇ ਐੱਚ.ਸੀ. ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਡਲੀਰੀ ਵਿਚ ਮੌਜੂਦ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਡੱਲ ਵਿਚ ਡਰੋਨ ਦੀ ਹਰਕਤ ਹੋਈ ਹੈ ਤਾਂ ਤੁਰੰਤ ਉਨ੍ਹਾਂ ਬੀ.ਐੱਸ.ਐਫ.ਜਵਾਨਾਂ ਨੂੰ ਨਾਲ ਲੈ ਕੇ ਇਲਾਕੇ ਵਿਚ ਸਰਚ ਕੀਤੀ ਤਾਂ ਦੌਰਾਨ ਸਰਚ ਦੌਰਾਨ ਗੁਰਸਾਹਿਬ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਡੱਲ ਦੇ ਖੇਤ ਵਿਚੋਂ ਇਕ ਪੀਲੇ ਰੰਗ ਦਾ ਪੈਕੇਟ ਬਰਾਮਦ ਹੋਇਆ, ਜਿਸ ਨੂੰ ਜਦੋਂ ਖੋਲ ਕੇ ਚੈਕ ਕੀਤਾ ਤਾਂ ਇਕ ਪਿਸਟਲ ਸਮੇਤ 2 ਖਾਲੀ ਮੈਗਜੀਨ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸਕਾਰਪੀਓ ਨੇ ਮਾਰੀ ਈ-ਰਿਕਸ਼ੇ ਨੂੰ ਟੱਕਰ ਔਰਤ ਸਮੇਤ ਈ-ਰਿਕਸ਼ਾ ਚਾਲਕ ਜ਼ਖ਼ਮੀ ਅਗਲੀ ਖ਼ਬਰ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਸਮੂਹ ਸਟਾਫ਼ ਦੀ ਕਰਵਾਈ ਸਵੈ-ਗਣਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।