22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੌਲ - ਬਿੱਲਾ ਸ਼ੇਰੋਂ

ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਪੰਜਾਬ ਵਿਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਨਾਜੁਕ ਬਣੀ ਹੋਈ ਹੈ ਕਿਉਂਕਿ ਆਏ ਦਿਨ ਲੋਕਾਂ ਦੇ ਕਤਲ ਹੋ ਰਹੇ ਹਨ, ਗੈਂਗਸਟਰਾਂ ਵਲੋਂ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਫਿਰੌਤੀਆਂ ਦੀ ਕਾਲਾਂ ਆ ਰਹੀਆਂ ਹਨ ਅਤੇ ਲੁੱਟਾਂ-ਖੋਹਾਂ ਆਮ ਹੀ ਦੇਖਣ ਨੂੰ ਮਿਲ ਰਹੀਆਂ ਹਨ ਪ੍ਰੰਤੂ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕਾਨੂੰਨ ਦੀ ਸਥਿਤੀ ਕੰਟਰੋਲ ਹੇਠ ਦੱਸ ਰਹੀ ਹੈ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਗੱਲਬਾਤ ਦੌਰਾਨ ਕੀਤਾ।

ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ 22-11-2026
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਪੰਜਾਬ ਵਿਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਨਾਜੁਕ ਬਣੀ ਹੋਈ ਹੈ ਕਿਉਂਕਿ ਆਏ ਦਿਨ ਲੋਕਾਂ ਦੇ ਕਤਲ ਹੋ ਰਹੇ ਹਨ, ਗੈਂਗਸਟਰਾਂ ਵਲੋਂ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਫਿਰੌਤੀਆਂ ਦੀ ਕਾਲਾਂ ਆ ਰਹੀਆਂ ਹਨ ਅਤੇ ਲੁੱਟਾਂ-ਖੋਹਾਂ ਆਮ ਹੀ ਦੇਖਣ ਨੂੰ ਮਿਲ ਰਹੀਆਂ ਹਨ ਪ੍ਰੰਤੂ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕਾਨੂੰਨ ਦੀ ਸਥਿਤੀ ਕੰਟਰੋਲ ਹੇਠ ਦੱਸ ਰਹੀ ਹੈ, ਜੋ ਕਿ ਸੱਚਾਈ ਤੋਂ ਕੋਹਾਂ ਦੂਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਟੇਜਾਂ ਤੋਂ ਵੱਡੇ ਵੱਡੇ ਦਾਅਵੇ ਕਰ ਰਹੇ ਹਨ ਕਿ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਰਿਹਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਹੈ ਜਦਕਿ ਸੱਚਾਈ ਕੁਝ ਹੋਰ ਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਭਾਰੀ ਬਹੁਮਤ ਨਾਲ ਜਿੱਤ ਹੋਵੇਗੀ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਬਨਣ ’ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕੀਤਾ ਜਾਵੇਗਾ ਅਤੇ ਸੂਬੇ ਵਿਚੋਂ ਗੈਂਗਸਟਰਾਂ ਦਾ ਨਾਮੋ ਨਿਸ਼ਾਨ ਮਿਟਾ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਡਿਬੇਟ ਮੁਕਾਬਲੇ ਵਿਚ ਪਹਿਲਾ ਸਥਾਨ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜੇ ਖਡੂਰ ਸਾਹਿਬ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।