ਗੁਰਦੁਆਰਾ ਤਪ ਅਸਥਾਨ ਬਾਬਾ ਗੁੱਜਰ ਸਿੰਘ ਜੀ ਵਿਖੇ ਲੰਗਰਾਂ ਲਈ ਜਥੇਦਾਰ ਭਾਟੀਆ ਨੇ ਭੇਟ ਕੀਤੇ ਬਰਤਨ
ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ ਅਤੇ ਸੰਗਤ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਪਿੰਡ ਚੂਸਲੇਵੜ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਬਾਬਾ ਗੁੱਜਰ ਸਿੰਘ ਜੀ ਦੇ ਧੋੜਾ ਸਾਹਿਬ ਦੇ ਅਸਥਾਨਾਂ ਵਿਖੇ ਲੰਗਰ ਦੀ ਸੇਵਾ ਲਈ ਬਰਤਨ ਭੇਟ ਕੀਤੇ ਗਏ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੋਣ ਦੇ ਨਾਤੇ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਅਤੇ ਧਾਰਮਿਕ ਮਰਿਆਦਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਿੱਖਿਆ, ਸਿਹਤ ਸੇਵਾਵਾਂ ਅਤੇ ਆਰਥਿਕ ਤੌਰ ’ਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵੀ ਨਿਰੰਤਰ ਕਾਰਜ ਕਰ ਰਹੀ ਹੈ।
ਪੱਟੀ, 21 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ ਅਤੇ ਸੰਗਤ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵਲੋਂ ਪਿੰਡ ਚੂਸਲੇਵੜ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਬਾਬਾ ਗੁੱਜਰ ਸਿੰਘ ਜੀ ਦੇ ਧੋੜਾ ਸਾਹਿਬ ਦੇ ਅਸਥਾਨਾਂ ਵਿਖੇ ਲੰਗਰ ਦੀ ਸੇਵਾ ਲਈ ਬਰਤਨ ਭੇਟ ਕੀਤੇ ਗਏ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਸਿਰਮੌਰ ਸੰਸਥਾ ਹੋਣ ਦੇ ਨਾਤੇ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਅਤੇ ਧਾਰਮਿਕ ਮਰਿਆਦਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਿੱਖਿਆ, ਸਿਹਤ ਸੇਵਾਵਾਂ ਅਤੇ ਆਰਥਿਕ ਤੌਰ ’ਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਵੀ ਨਿਰੰਤਰ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿਚ ਲੰਗਰ ਦੀ ਸੇਵਾ ਸਿੱਖ ਧਰਮ ਦੀ ਸਾਂਝੀਵਾਲਤਾ, ਬਰਾਬਰਤਾ ਅਤੇ ਮਨੁੱਖਤਾ ਦੀ ਸੇਵਾ ਦੇ ਮਹਾਨ ਸਿਧਾਂਤਾਂ ਦਾ ਪ੍ਰਤੀਕ ਹੈ। ਗੁਰੂ ਘਰਾਂ ਵਿੱਚ ਸੰਗਤ ਦੀਆਂ ਸਹੂਲਤਾਂ ਲਈ ਅਜਿਹੇ ਉਪਰਾਲੇ ਕਰਨਾ ਸਾਰਿਆਂ ਦਾ ਸਾਂਝਾ ਫਰਜ਼ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਰਾਜ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਦਾ ਇਸ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਬਾਬਾ ਚਰਨਦਾਸ ਜੀ ਦੇ ਮੁੱਖ ਸੇਵਾਦਾਰ ਜਥੇਦਾਰ ਸਰੂਪ ਸਿੰਘ ਅਤੇ ਬਾਬਾ ਗੁਰਜੰਟ ਸਿੰਘ ਸਮੇਤ ਹੋਰ ਸੰਗਤ ਵੀ ਹਾਜ਼ਰ ਸੀ।