21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐੱਸ.ਕੇ.ਐੱਮ ਦੀ ਵਿਸ਼ਾਲ ਕਿਸਾਨ ਰੈਲੀ 26 ਨੂੰ ਅੰਮ੍ਰਿਤਸਰ ਵਿਖੇ ਹੋਵੇਗੀ-ਡਾ. ਸਤਨਾਮ ਸਿੰਘ ਅਜਨਾਲਾ

ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ (ਐੱਸ. ਕੇ.

ਪਿੰਡ ਮੁੱਛਲ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਨਾਲ ਬਲਾਕ ਪ੍ਰਧਾਨ ਸੁਵਿੰਦਰ ਸਿੰਘ ਸੰਧੂ ਮੁੱਛਲ ਤੇ ਹੋਰ । ਤਸਵੀਰ : ਹਰਜਿੰਦਰ ਸਿੰਘ ਕਲੇਰ 22-11-2026
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਦੇ ਸੱਦੇ ਅਤੇ ਫ਼ੈਸਲੇ ਅਨੁਸਾਰ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਵਿਸ਼ਾਲ ਕਿਸਾਨ ਰੈਲੀ ਕੀਤੀ ਜਾ ਰਹੀ ਹੈ। ਇਸ ਸਾਂਝੀ ਰੈਲੀ ਵਿਚ ਮਾਝੇ ਦੇ ਚਾਰ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸ਼ਮੂਲੀਅਤ ਕਰਨਗੇ। ਰੈਲੀ ਦੀਆਂ ਤਿਆਰੀਆਂ ਕਿਸਾਨ ਜਥੇਬੰਦੀਆਂ ਵਲੋਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧ ਅਤੇ ਕੁੱਲ ਹਿੰਦ ਕਿਸਾਨ ਮਹਾਂ ਸਭਾ ਦੇ ਕੌਮੀ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ 7 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੇ ਲਿਖਤੀ ਸਮਝੌਤੇ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਝੌਤੇ ਅਨੁਸਾਰ ਪੰਜਾਬ ਪੁਨਰਗਠਨ ਐਕਟ ਦੀਆਂ ਪੰਜਾਬ ਵਿਰੋਧੀ ਧਾਰਾਵਾਂ 78, 79 ਅਤੇ 80 ਰੱਦ ਕਰਨ, ਪਾਣੀਆਂ ਦੇ ਡੈਮਾਂ ਦਾ ਕੰਟਰੋਲ ਪੰਜਾਬ ਨੂੰ ਸੌਂਪਣ, ਬੀਜ ਬਿੱਲ ਅਤੇ ਬਿਜਲੀ ਬਿੱਲ ਵਾਪਸ ਲੈਣ ਸਬੰਧੀ ਮਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤੇ ਜਾਣੇ ਸਨ ਪਰ ਸਰਕਾਰ ਵਲੋਂ ਇਸ ਦਿਸ਼ਾ ਵਿਚ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਭਰੋਸਾ ਵੀ ਦਿੱਤਾ ਗਿਆ ਸੀ ਕਿ ਪਿੰਡਾਂ ਅਤੇ ਕਸਬਿਆਂ ਦੀਆਂ ਕੋਆਪਰੇਟਿਵ ਸੁਸਾਇਟੀਆਂ ਅਤੇ ਕੋਆਪਰੇਟਿਵ ਬੈਂਕਾਂ ਦੇ ਕਰਜ਼ੇ ਮੁਆਫ਼ ਕਰਨ ਲਈ ਵਨ ਟਾਈਮ ਸੈਟਲਮੈਂਟ (ਓ.ਟੀ.ਐੱਸ.) ਸਕੀਮ ਲਿਆਂਦੀ ਜਾਵੇਗੀ, ਪਰ ਇਸ ਵਾਅਦੇ ਨੂੰ ਵੀ ਅਮਲੀ ਰੂਪ ਨਹੀਂ ਦਿੱਤਾ ਗਿਆ। ਡਾ. ਅਜਨਾਲਾ ਨੇ ਕਿਹਾ ਕਿ ਇਨ੍ਹਾਂ ਵਾਅਦਾ ਖ਼ਿਲਾਫ਼ੀਆਂ ਵਿਰੁੱਧ 26 ਨਵੰਬਰ ਦੀ ਮਹਾਂ ਰੈਲੀ ਦੌਰਾਨ ਪੰਜਾਬ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਜ਼ੋਰਦਾਰ ਢੰਗ ਨਾਲ ਘੇਰਿਆ ਜਾਵੇਗਾ ਅਤੇ ਲੋਕਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ। ਕੇਂਦਰ ਦੀ ਭਾਜਪਾ ਸਰਕਾਰ ’ਤੇ ਵਰ੍ਹਦਿਆਂ ਡਾ. ਅਜਨਾਲਾ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਸਮੇਂ ਕੇਂਦਰ ਸਰਕਾਰ ਵਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਕਾਨੂੰਨੀ ਦਰਜਾ ਦੇਣ ਅਤੇ ਬਿਜਲੀ ਬਿੱਲ ਵਾਪਸ ਲੈਣ ਸਬੰਧੀ ਲਿਖਤੀ ਭਰੋਸਾ ਦਿੱਤਾ ਗਿਆ ਸੀ, ਪਰ ਕੇਂਦਰ ਸਰਕਾਰ ਵੀ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਗਈ ਹੈ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸੋਨੀਆ ਮਾਨ ਵਲੋਂ ਘਰ-ਘਰ ਪਹੁੰਚ ਮੁਹਿੰਮ ਤਹਿਤ ਭਿੰਡੀ ਸੈਦਾਂ ਵਿਖੇ ਕੀਤੀ ਅਹਿਮ ਮੀਟਿੰਗ ਅਗਲੀ ਖ਼ਬਰ ਮਨਦੀਪ ਸਿੰਘ ਨੇ ਬਤੌਰ ਚੌਕੀ ਇੰਚਾਰਜ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।