23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵੋਟਰ ਸੂਚੀਆਂ ਦੀ ਸੁਧਾਈ ਲਈ ਪੱਟੀ ਦੇ ਵੱਖ-ਵੱਖ ਬੂਥਾਂ ’ਤੇ ਲਗਾਇਆ ਵਿਸ਼ੇਸ਼ ਕੈਂਪ

ਖਡੂਰ ਸਾਹਿਬ, 23 ਨਵੰਬਰ( ਰਸ਼ਪਾਲ ਸਿੰਘ ਕੁਲਾਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

ਪੱਟੀ ਵਿਖੇ ਵੱਖ-ਵੱਖ ਬੂਥਾਂ ’ਤੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਾਉਣ ਦਾ ਕੰਮ ਕਰਦੇ ਹੋਏ ਬੀ.ਐੱਲ.ਓ. ਸੰਦੀਪ ਸਿੰਘ, ਸਰਬਜੀਤ ਸਿੰਘ ਅਤੇ ਹੋਰ ਕਰਮਚਾਰੀ। ਤਸਵੀਰ: ਖਹਿਰਾ 24-11-2026
ਖਡੂਰ ਸਾਹਿਬ, 23 ਨਵੰਬਰ( ਰਸ਼ਪਾਲ ਸਿੰਘ ਕੁਲਾਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਹਲਕਾ ਬਾਬਾ ਬਕਾਲਾ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਨਾਗੋਕੇ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਪਾਰਟੀ ਦੇ ਆਗੂਆਂ, ਮਜ਼ਦੂਰਾਂ, ਕਿਸਾਨਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਸਿੰਘ ਜਾਮਾਰਾਏ ਸੂਬਾ ਸਕੱਤਰ ਆਰ.ਐਮ.ਪੀ.ਆਈ. ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਬੇਹੱਦ ਗੰਭੀਰ ਹੈ। ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ, ਕਿਸਾਨੀ ਸੰਕਟ, ਮਜ਼ਦੂਰਾਂ ਦੇ ਆਰਥਿਕ ਸ਼ੋਸ਼ਣ ਅਤੇ ਸਰਕਾਰੀ ਅਦਾਰਿਆਂ ਦੀ ਬਦਹਾਲੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸੱਤਾ ਵਿਚ ਆਉਣ ਵਾਲੀਆਂ ਸਰਕਾਰਾਂ ਚੋਣਾਂ ਸਮੇਂ ਵੱਡੇ-ਵੱਡੇ ਵਾਅਦੇ ਕਰਦੀਆਂ ਹਨ, ਪਰ ਆਮ ਲੋਕਾਂ ਦੀ ਜ਼ਿੰਦਗੀ ਵਿਚ ਬੁਨਿਆਦੀ ਤਬਦੀਲੀ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਸਭ ਤੋਂ ਵੱਧ ਪ੍ਰਭਾਵ ਮਜ਼ਦੂਰਾਂ, ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਉੱਪਰ ਪੈ ਰਿਹਾ ਹੈ। ਜਨਤਕ ਅਦਾਰਿਆਂ ਦਾ ਨਿੱਜੀਕਰਨ, ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਅਤੇ ਮਜ਼ਦੂਰਾਂ ਦੇ ਹੱਕਾਂ ਉੱਪਰ ਹੋ ਰਹੇ ਹਮਲੇ ਦੇਸ਼ ਦੇ ਆਰਥਿਕ ਅਤੇ ਸਮਾਜਿਕ ਢਾਂਚੇ ਲਈ ਗੰਭੀਰ ਚੁਣੌਤੀ ਹਨ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੇ ਹਿੱਤਾਂ ਨੂੰ ਰਾਜਨੀਤਿਕ ਚਰਚਾ ਦਾ ਕੇਂਦਰ ਬਣਾਉਣ ਦੀ ਲੋੜ ਉੱਪਰ ਜ਼ੋਰ ਦਿੱਤਾ। ਪਾਰਟੀ ਦੇ ਜ਼ਿਲ੍ਹਾ ਸਕੱਤਰ ਮੁਖਤਾਰ ਸਿੰਘ ਮੱਲਾ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਰਾਜਨੀਤੀ ਦੀ ਲੋੜ ਹੈ, ਜਿਹੜੀ ਲੋਕਾਂ ਦੇ ਬੁਨਿਆਦੀ ਮਸਲਿਆਂ ਦੀ ਗੱਲ ਕਰੇ। ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ, ਮਜ਼ਦੂਰਾਂ ਨੂੰ ਗੁਜ਼ਾਰੇਯੋਗ ਉਜਰਤਾਂ, ਨੌਜਵਾਨਾਂ ਨੂੰ ਰੁਜ਼ਗਾਰ ਅਤੇ ਹਰ ਵਰਗ ਨੂੰ ਸਿੱਖਿਆ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨੂੰ ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ਅਤੇ ਲੋਕ ਵਿਰੋਧੀ ਨੀਤੀਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ। ਜਸਬੀਰ ਸਿੰਘ ਵੈਰੋਵਾਲ3ਜ਼ਿਲ੍ਹਾ ਪ੍ਰਧਾਨ ਦਿਹਾਤੀ ਮਜ਼ਦੂਰ ਸਭਾ, ਕੁਲਵਿੰਦਰ ਕੌਰ ਖਡੂਰ ਸਾਹਿਬ ਆਗੂ ਔਰਤ ਮੁਕਤੀ ਮੋਰਚਾ, ਸ਼ੀਤਲ ਸਿੰਘ, ਭਗਵਾਨ ਸਿੰਘ, ਗੁਰਪ੍ਰੀਤ ਸਿੰਘ, ਮੋਨੂ ਸਿੰਘ, ਜਗੀਰ ਸਿੰਘ, ਸੁੱਚਾ ਸਿੰਘ, ਦਲੇਰ ਸਿੰਘ, ਗੁਰਭੇਜ ਸਿੰਘ, ਗੋਪਾਲ ਸਿੰਘ, ਸੁਖਚੈਨ ਸਿੰਘ, ਮੇਜਰ ਸਿੰਘ, ਗੁਰਨਾਮ ਸਿੰਘ, ਚਿੰਦਰ ਪਾਲ ਸਿੰਘ, ਬਲਦੇਵ ਸਿੰਘ, ਜੋਗਿੰਦਰ ਸਿੰਘ, ਸੁਖਚੈਨ ਸਿੰਘ, ਕਸ਼ਮੀਰ ਕੌਰ, ਪੂਰੋ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਚਿੰਤਾਜਨਕ - ਜਾਮਾਰਾਏ, ਪੰਡੋਰੀ ਅਗਲੀ ਖ਼ਬਰ ਡਿਪਟੀ ਡੀ.ਈ.ਓ. ਰਜਿੰਦਰ ਕੌਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।