ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਤਰਨ ਤਾਰਨ, 24 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਪੱਟੀ ਵਿਖੇ ਸੱਤਪਾਲ ਪੁੱਤਰ ਤਿਲਕ ਰਾਜ ਵਾਸੀ ਕਾਲੇਕੇ ਹਿਥਾੜ ਹਾਲ ਵਾਸੀ ਮੱਲਾਂਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪਿੰਡ ਮੱਲਾਂਵਾਲਾ ਤੋਂ ਪਿੰਡ ਘਰਿਆਲਾ ਵਿਖੇ ਮਾਤਾ ਜੀ ਦੇ ਮੰਦਰ ਮੱਥਾ ਟੇਕਣ ਲਈ ਆਇਆ ਸੀ ਅਤੇ ਉਸ ਦਾ ਭਰਾ ਰਾਜ ਕੁਮਾਰ ਸਮੇਤ ਆਪਣੀ ਪਤਨੀ ਸੋਨੀਆ ਨਾਲ ਪਿੰਡ ਕਾਲੇ ਹਿਥਾੜ ਤੋਂ ਆਪਣੇ ਮੋਟਰਸਾਈਕਲ ਨੰਬਰ ਪੀ.
ਅਜੀਤ ਡੈਸਕ
25-11-2026