ਕੱਲ੍ਹ ਨੂੰ ਮੋਗਾ ਵਿਖੇ ਹੋਵੇਗੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਪੁੱਜਣ ਦੀ ਅਪੀਲ - ਵਿਧਾਇਕ ਧੁੰਨ
ਭਿੱਖੀਵਿੰਡ, 24 ਨਵੰਬਰ (ਬੌਬੀ)– ਖੇਮਕਰਨ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਵਰਨ ਸਿੰਘ ਧੁੰਨ ਨੇ ਪੰਜਾਬ ਵਾਸੀਆਂ ਨੂੰ 26 ਨਵੰਬਰ ਨੂੰ ਪਾਰਟੀ ਦੇ 14 ਵੇਂ ਸਥਾਪਨਾ ਦਿਵਸ ਮੌਕੇ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ਸਵੇਰੇ 11 ਵਜੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਹਾਂ ਰੈਲੀ ਵਿਚ ਸ਼ਾਮਿਲ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ।
ਅਜੀਤ ਡੈਸਕ
25-11-2026