24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦਸਵਾਂ ਸਾਲਾਨਾ ਇਨਾਮ ਵੰਡ ਸਮਾਗਮ

ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦਸਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਲੈਫਟੀਨੈਂਟ ਜਨਰਲ ਐੱਨ.

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ, ਖਡੂਰ ਸਾਹਿਬ ਵਿਖੇ ਦਸਵੇਂ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਬੱਚਿਆਂ ਨੂੰ ਸਨਮਾਨਿਤ ਕਰਨ ਸਮੇਂ ਬਾਬਾ ਸੇਵਾ ਸਿੰਘ , ਐਨ. ਐਸ. ਬਰਾੜ, ਜਗੀਰ ਸਿੰਘ ਅਤੇ ਹੋਰ। ਤਸਵੀਰ–ਕੁਲਾਰ 25-11-2026
ਖਡੂਰ ਸਾਹਿਬ, 24 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਦਸਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਲੈਫਟੀਨੈਂਟ ਜਨਰਲ ਐੱਨ. ਐੱਸ. ਬਰਾੜ ਪੀ.ਵੀ.ਐੱਸ.ਐੱਮ, ਏ.ਵੀ.ਐੱਸ.ਐੱਮ, ਵੀ.ਐੱਸ.ਐੱਮ (ਸੇਵਾਮੁਕਤ) ਹਾਜ਼ਰ ਹੋਏ। ਇਸ ਦੌਰਾਨ ਜਗੀਰ ਸਿੰਘ ਜਨਰਲ ਮੈਨੇਜਰ (ਸੇਵਾਮੁਕਤ) ਭਾਰਤੀ ਸਟੇਟ ਬੈਂਕ ਵਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ। ਸਕੂਲ ਦੀ ਪਰੰਪਰਾ ਅਨੁਸਾਰ ਇਸ ਸਮਾਗਮ ਦੀ ਅਰੰਭਤਾ ਵਿਦਿਆਰਥੀਆਂ ਦੁਆਰਾ ਗੁਰਬਾਣੀ ਦਾ ਸ਼ਬਦ ਗਾਇਨ ਕਰ ਕੇ ਕੀਤੀ ਗਈ। ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋ ਵੱਖ-ਵੱਖ ਵਿਸ਼ਿਆਂ ਉੱਪਰ ਪੇਸ਼ਕਾਰੀਆਂ ਕੀਤੀਆਂ ਗਈਆਂ ਜਿਵੇਂ ਕਿ ਵਾਤਾਵਰਣ ਵਿਸ਼ੇ ਤੇ ਪੇਸ਼ਕਾਰੀ, ਸਿੱਖ ਇਤਿਹਾਸ ਨੂੰ ਦਰਸਾਉਂਦੀ ਪੇਸ਼ਕਾਰੀ, ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਨੁੱਕੜ ਨਾਟਕ, ਧਾਰਮਿਕ ਕੋਰੀਓਗ੍ਰਾਫੀ- ਸ੍ਰੀ ਗੁਰੂ ਨਾਨਕ ਦੇਵ ਜੀ, ਆਰਕੈਸਟਰਾ, ਪਿਰਾਮਿਡ, ਗਤਕਾ ਅਤੇ ਭੰਗੜਾ ਪੇਸ਼ ਕੀਤੇ ਗਏ। ਸਕੂਲ ਦੀ ਵਿਦਿਆਰਥਣ ਜਪਲੀਨ ਕੌਰ (ਜਮਾਤ ਸਤਵੀਂ) ਵਲੋਂ ਸਾਰੀ ਸੰਗਤ ਨੂੰ ਜੁਬਾਨੀ ਕੰਠ ਚੰਡੀ ਦੀ ਵਾਰ ਬਾਣੀ ਸਰਵਣ ਕਰਵਾਈ ਗਈ। ਇਨ੍ਹਾਂ ਸਾਰੀਆਂ ਪੇਸ਼ਕਾਰੀਆਂ ਨੂੰ ਮਹਿਮਾਨਾਂ ਨੇ ਬਹੁਤ ਸਲਾਹਿਆ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਦੁਆਰਾ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ। ਜਿਸ ਵਿਚ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਵਿੱਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਅਤੇ 100 ਫੀਸਦੀ ਹਾਜਰੀ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੂੰ ਸਟੇਟ ਪੱਧਰ ’ਤੇ ਕੁਸ਼ਤੀ ਮੁਕਾਬਲੇ ਵਿੱਚ ਸੋਨੇ ਦਾ ਤਗਮਾ ਜਿੱਤਣ ਤੇ ਨਗਦ ਇਨਾਮ ਅਤੇ ਦੇਸੀ ਘਿਉ ਦਾ ਟੀਨ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਲੈਫਟੀਨੈਂਟ ਜਨਰਲ ਐੱਨ.ਐੱਸ.ਬਰਾੜ ਜੀ ਨੇ ਬਾਬਾ ਸੇਵਾ ਸਿੰਘ ਦੁਆਰਾ ਵਿੱਦਿਆ ਅਤੇ ਵਾਤਾਵਰਣ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਪਰੰਤ ਵਿਸ਼ੇਸ਼ ਮਹਿਮਾਨ . ਜਗੀਰ ਸਿੰਘ ਜਨਰਲ ਮੈਨੇਜਰ (ਸੇਵਾਮੁਕਤ) ਵਲੋਂ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਗਈ ਅਤੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਬਾਬਾ ਸੇਵਾ ਸਿੰਘ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਲੈਫਟੀਨੈਂਟ ਜਨਰਲ ਐੱਨ.ਐੱਸ.ਬਰਾੜ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਬਾਬਾ ਸੇਵਾ ਸਿੰਘ ਨੇ ਆਏ ਹੋਏ ਮਹਿਮਾਨਾਂ, ਇਲਾਕੇ ਦੇ ਪਤਵੰਤੇ ਸੱਜਣਾਂ, ਮਾਪਿਆਂ, ਸਟਾਫ਼ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਲਦੇਵ ਸਿੰਘ, ਭਾਈ ਵਰਿਆਮ ਸਿੰਘ, ਹਰਨੰਦਨ ਸਿੰਘ, ਨਵਪ੍ਰੀਤ ਕੌਰ ਹੈੱਡ ਮਿਸਟ੍ਰੈੱਸ, ਰੁਪਿੰਦਰ ਕੌਰ ਹੈੱਡ ਮਿਸਟ੍ਰੈੱਸ, ਰਸ਼ਪਾਲ ਸਿੰਘ ਯੂ.ਐੱਸ.ਏ, ਅਕਵਿੰਦਰ ਸਿੰਘ ਯੂ.ਐੱਸ.ਏ, ਇੰਦਰਜੀਤ ਸਿੰਘ ਬੈਂਸ ਕੈਨੇਡਾ, ਰੇਸ਼ਮ ਸਿੰਘ ਕੂਨਰ ਯੂ.ਕੇ, ਦਵਿੰਦਰ ਸਿੰਘ ਯੂ.ਐੱਸ.ਏ, ਸੁਖਦਿਆਲ ਸਿੰਘ ਭੁੱਲਰ ਸਾਬਕਾ ਆਈ.ਜੀ., ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਅਧੀਨ ਚੱਲ ਰਹੇ ਵੱਖ-ਵੱਖ ਸੰਸਥਾਵਾਂ ਦੇ ਡਾਇਰੈਕਟਰ, ਪ੍ਰਿੰਸੀਪਲ, ਪ੍ਰਬੰਧਕੀ ਕਮੇਟੀ ਮੈਂਬਰ, ਇਲਾਕੇ ਦੇ ਪਤਵੰਤੇ ਸੱਜਣ, ਮਾਪੇ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ। ਸਾਰੇ ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਸਕੂਲ ਦੇ ਵਿਦਿਆਰਥੀ ਸ਼ਹਿਬਾਜ ਸਿੰਘ ਅਤੇ ਵਿਦਿਆਰਥਣ ਜਸਮੀਨ ਕੌਰ ਵਲੋਂ ਬਾਖੂਬੀ ਨਿਭਾਈ ਗਈ।
ਪਿਛਲੀ ਖ਼ਬਰ ਮਹਾਂ ਪੰਚਾਇਤ ਲਈ ਵੱਡਾ ਕਾਫ਼ਲਾ ਅੱਜ ਮੱਖੂ ਲਈ ਹੋਵੇਗਾ ਰਵਾਨਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਵਿਖੇ ਮਨਾਇਆ ਪ੍ਰਕਾਸ਼ ਗੁਰਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।